ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਜਰੀਵਾਲ ਦੇ ਘਰ 'ਤੇ ਹੋਏ ਹਮਲੇ ਦੀ ਨਿਖੇਧੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਦੀ ਮੌਜੂਦਗੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਹਮਲਾ ਉਤੇ ਹਮਲਾ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਘਰ ਉਤੇ ਹਮਲਾ ਇਕ ਮਾੜੀ ਹਰਕਤ ਹੈ। ਹੁਣ ਇਹ ਸਾਫ ਹੋ ਚੁੱਕਾ ਹੈ ਕਿ ਭਾਜਪਾ ਨੂੰ ਆਮ ਆਦਮੀ ਪਾਰਟੀ ਤੇ ਕੇਜਰੀਵਾਲ ਚੰਗਾ ਨਹੀਂ ਲੱਗਦਾ ਹੈ। ਉਹ ਘਬਰਾਏ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕੇਜਰੀਵਾਲ ਦੇ ਘਰ ਉਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਜ਼ਿਕਰਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਸ਼ਰਾਰਤੀ ਅਨਸਰਾਂ ਨੇ ਹਮਲਾ ਕਰ ਦਿੱਤਾ। ਇਹ ਦਾਅਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਸਮਾਜ ਵਿਰੋਧੀ ਅਨਸਰਾਂ ਨੇ ਹਮਲਾ ਕੀਤਾ ਹੈ ਅਤੇ ਸੀਸੀਟੀਵੀ ਕੈਮਰੇ ਤੇ ਸੁਰੱਖਿਆ ਬੈਰੀਅਰਾਂ ਨੂੰ ਤੋੜ ਦਿੱਤਾ ਹੈ। ਗੇਟ 'ਤੇ ਲਗਾਏ ਬੂਮ ਬੈਰੀਅਰ ਵੀ ਟੁੱਟ ਗਏ ਹਨ।
ਪੁਲਿਸ ਮੁਤਾਬਕ ਭਾਜਪਾ ਯੁਵਾ ਮੋਰਚਾ ਦੇ ਕਰੀਬ 150-200 ਵਰਕਰਾਂ ਨੇ ਸਵੇਰੇ 11.30 ਵਜੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦਿ ਕਸ਼ਮੀਰ ਫਾਈਲਜ਼ ਫਿਲਮ ਨੂੰ ਲੈ ਕੇ ਵਿਧਾਨ ਸਭਾ 'ਚ ਕੇਜਰੀਵਾਲ ਦੇ ਬਿਆਨ ਖਿਲਾਫ ਇਹ ਪ੍ਰਦਰਸ਼ਨ ਰੱਖਿਆ ਗਿਆ। ਕਰੀਬ 1 ਵਜੇ ਕੁਝ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚ ਗਏ। ਉਨ੍ਹਾਂ ਦਰਵਾਜ਼ੇ ’ਤੇ ਪੇਂਟ ਸੁੱਟਿਆ ਅਤੇ ਇੱਥੇ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ। ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ 70 ਲੋਕਾਂ ਨੂੰ ਹਿਰਾਸਤ 'ਚ ਲੈ ਲਿਆ। ਇਨ੍ਹਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਮੰਤਰੀ ਜਿੰਪਾ ਦੇ ਭਰੋਸੇ ਪਿੱਛੋਂ ਰੈਵੇਨਿਊ ਸਟਾਫ ਨੇ ਹੜਤਾਲ ਰੱਦ ਕਰਨ ਦਾ ਲਿਆ ਫ਼ੈਸਲਾपंजाब में आम आदमी पार्टी के हाथों करारी हार से बीजेपी की बौखलाहट साफ दिख रही है। पुलिस की मौजूदगी में मुख्यमंत्री दिल्ली, @arvindkejriwal जी के घर पर हमला एक कायराना हरकत है। अब ये साफ हो चुका है कि BJP को सिर्फ AAP और अरविंद केजरीवाल से डर लगता है। — Bhagwant Mann (@BhagwantMann) March 30, 2022