ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਇਆ
ਮਾਨਸਾ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਾਨਸਾ ਦੇ ਪਿੰਡ ਮੂਸੇ ਵਿਖੇ ਪਹੁੰਚੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ 8 ਵਜੇ ਪਹੁੰਚਣਾ ਸੀ ਪਰ ਪਿੰਡ ਮੂਸਾ ਵਿੱਚ ਰੋਸ ਨੂੰ ਦੇਖਦਿਆਂ ਉਹ 2 ਘੰਟੇ ਦੇਰੀ ਨਾਲ ਪੁੱਜੇ। ਪੰਜਾਬ ਦੇ ਮੁੱਖ ਮੰਤਰੀ ਮੁੱਖ ਮੰਤਰੀ ਨੇ ਮਾਨਸਾ ਸਥਿਤ ਰਿਹਾਇਸ਼ ਉਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਸੀਐਮ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਮੁਆਫ ਨਹੀਂ ਕਰਾਂਗੇ। ਹਰ ਹਾਲਤ ਵਿੱਚ ਨਿਆਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਨੂੰ ਜ਼ਰੂਰ ਸਜ਼ਾ ਮਿਲੇਗੀ।
ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਪਿੰਡ ਮੂਸੇ 'ਚ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਪਿੰਡ ਵਾਸੀਆਂ ਨੇ ਉਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁੱਖ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਪਿੰਡ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਵਿਰੋਧ ਵਿੱਚ ਪਿੰਡ ਵਾਸੀ ਇਕੱਠੇ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਨਾਂ 'ਤੇ ਉਨ੍ਹਾਂ ਦੇ ਵਾਹਨਾਂ ਨੂੰ ਪਿੰਡ 'ਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਪੁਲਿਸ ਨੇ ਇਸ ਤੋਂ ਇਨਕਾਰ ਕੀਤਾ ਹੈ।
ਗਾਇਕ ਅਤੇ ਸਿਆਸਤਦਾਨ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲ ਦੇ ਪਿੰਡ 'ਚ ਸੀਐੱਮ ਭਗਵੰਤ ਮਾਨਦੀ ਫੇਰੀ ਨੂੰ ਲੈ ਕੇ ਸਵੇਰੇ ਹੰਗਾਮਾ ਹੋ ਗਿਆ। ਭਗਵੰਤ ਮਾਨ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਆਉਣਾ ਸੀ ਜਿਸ ਕਾਰਨ ਪਿੰਡ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਸਨ। ਇਸ ਦੌਰਾਨ ਰਸਤਾ ਮੋੜ ਦਿੱਤਾ ਗਿਆ ਅਤੇ ਲੋਕਾਂ ਨੂੰ ਸਿੱਧੂ ਮੂਸੇਵਾਲਾ ਦੇ ਘਰ ਜਾਣ ਤੋਂ ਰੋਕਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਦਾ ਰੋਜ਼ਾਨਾ ਜੀਵਨ ਵੀ ਪ੍ਰਭਾਵਿਤ ਹੋ ਰਿਹਾ ਹੈ। ਇਸ ਕਾਰਨ ਲੋਕਾਂ ਨੇ ਕਾਫੀ ਹੰਗਾਮਾ ਕੀਤਾ।