ਮੁੱਖ ਮੰਤਰੀ ਮਾਨ ਨੇ ਕੈਬਨਿਟ ਮੰਤਰੀਆਂ ਨੂੰ ਸੌਂਪੀ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ, ਵੇਖੋ ਲਿਸਟ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੱਲ ਰਹੇ ਮੁੱਦਿਆਂ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਕੈਬਨਿਟ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕੀਤੇ ਹਨ ਤਾਂ ਜੋ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇ। ਭਗਵੰਤ ਮਾਨ ਨੇ ਇਸ ਬਾਰੇ ਜਾਣਕਾਰੀ ਟਵੀਟ ਜਰੀਏ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਮੰਤਰੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤੇ ਜਾਣਾ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। Bhagwant Mann, districts, Cabinet Ministers, Punjabi news, latest news, Bhagwant Mann" width="750" height="390" /> ਉਨ੍ਹਾਂ ਨੇ ਟਵੀਟ ਕਰਕੇ ਲਿਖਿਆ," ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇ..ਹਰ ਛੋਟੀ-ਵੱਡੀ ਸਮੱਸਿਆ ਦੇ ਨਿਪਟਾਰੇ ਅਤੇ ਨਾਲ ਹੀ ਹਲਕਿਆਂ ‘ਚ ਚੱਲ ਰਹੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ..ਨਵੇਂ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਕੈਬਨਿਟ ਦੇ ਸਾਥੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ.."
ਇਹ ਵੀ ਪੜ੍ਹੋ: Emergency Landing: ਇੰਡੀਗੋ ਦੇ ਜਹਾਜ਼ ਦੀ ਪਾਕਿਸਤਾਨ 'ਚ ਕਰਵਾਈ ਗਈ ਐਮਰਜੈਂਸੀ ਲੈਂਡਿੰਗ, ਜਾਣੋ ਕਿਉਂ ਵੇਖੋ ਲਿਸਟ---ਜਾਣੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਜ਼ਿਲ੍ਹਾ ਵਿੱਤ ਮੰਤਰੀ ਹਰਪਾਲ ਚੀਮਾ - ਪਟਿਆਲਾ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ - ਅੰਮ੍ਰਿਤਸਰ ਅਤੇ ਤਰਨਤਾਰਨ ਸਮਾਜਿਕ ਸੁਰੱਖਿਆ ਮੰਤਰੀ ਡਾ.ਬਲਜੀਤ ਕੌਰ- ਬਠਿੰਡਾ ਅਤੇ ਮਾਨਸਾ ਬਿਜਲੀ ਮੰਤਰੀ ਹਰਭਜਨ ਸਿੰਘ - ਫਿਰੋਜ਼ਪੁਰ ਅਤੇ ਮੋਗਾ ਜੰਗਲਾਤ ਮੰਤਰੀ ਲਾਲਚੰਦ ਕਟਾਰੂਚੱਕ - ਲੁਧਿਆਣਾ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ - ਗੁਰਦਾਸਪੁਰ ਅਤੇ ਪਠਾਨਕੋਟ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ - ਸੰਗਰੂਰ ਮਾਲ ਮੰਤਰੀ ਬ੍ਰਹਮਸ਼ੰਕਰ ਝਿੰਪਾ - ਰੋਪੜ ਅਤੇ ਮੋਹਾਲੀ ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ - ਹੁਸ਼ਿਆਰਪੁਰ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ - ਸ੍ਰੀ ਫਤਹਿਗੜ੍ਹ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਡਾ: ਇੰਦਰਬੀਰ ਨਿੱਝਰ - ਜਲੰਧਰ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ - ਫਰੀਦਕੋਟ ਅਤੇ ਫਾਜ਼ਿਲਕਾ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ - ਬਰਨਾਲਾ ਅਤੇ ਮਲੇਰਕੋਟਲਾ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ - (ਐਸ. ਬੀ. ਐਸ ਨਗਰ) ਸ਼ਹੀਦ ਭਗਤ ਸਿੰਘ ਨਗਰ -PTC Newsਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮਿਲੇ..ਹਰ ਛੋਟੀ-ਵੱਡੀ ਸਮੱਸਿਆ ਦੇ ਨਿਪਟਾਰੇ ਅਤੇ ਨਾਲ ਹੀ ਹਲਕਿਆਂ ‘ਚ ਚੱਲ ਰਹੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ..ਨਵੇਂ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਕੈਬਨਿਟ ਦੇ ਸਾਥੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ.. ਪੰਜਾਬ-ਪੰਜਾਬੀਆਂ ਦੀ ਬਿਹਤਰੀ ਲਈ ਅਸੀਂ ਪੂਰੇ ਵਚਨਬੱਧ ਹਾਂ. pic.twitter.com/Y2LOGaTlAG — Bhagwant Mann (@BhagwantMann) July 17, 2022