ਟ੍ਰੈਫਿਕ ਪੁਲਿਸ ਤੇ ਈ-ਰਿਕਸ਼ਾ ਚਾਲਕਾਂ ਵਿਚਾਲੇ ਹੋਇਆ ਟਕਰਾਅ
ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਵਿੱਚ ਈ-ਰਿਕਸ਼ਾ ਵਾਲਿਆਂ ਅਤੇ ਟ੍ਰੈਫਿਕ ਪੁਲਿਸ ਵਿਚਾਲੇ ਟਕਰਾਅ ਹੋ ਗਿਆ ਦਰਅਸਲ ਈ-ਰਿਕਸ਼ਾ ਵਾਲਿਆਂ ਦਾ ਇਲਜ਼ਾਮ ਹੈ ਕਿ ਟ੍ਰੈਫਿਕ ਪੁਲਿਸ ਨੇ ਸ੍ਰੀ ਹਰਮੰਦਿਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਉਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਜੋ ਲੋਕ ਉਨ੍ਹਾਂ ਨੂੰ ਗੁੰਡਾ ਪਰਚੀ ਕੱਟਦੇ ਹਨ। ਜੇ ਉਨ੍ਹਾਂ ਨੂੰ ਪੈਸੇ ਦਿੱਤੇ ਜਾਂਦੇ ਹਨ ਤਾਂ ਹੀ ਉਹ ਰਿਕਸ਼ੇ ਵਾਲਿਆਂ ਨੂੰ ਅੱਗੇ ਜਾਣ ਦਿੰਦੇ ਹਨ। ਇਸ ਤੋਂ ਬਾਅਦ ਰਿਕਸ਼ਾ ਵਾਲਿਆਂ ਨੇ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਦੇ ਉਪਰ ਇਲਜ਼ਾਮ ਲਗਾਉਂਦੇ ਹੋ ਸੜਕ ਜਾਮ ਕਰ ਦਿੱਤੀ ਅਤੇ ਮੌਕੇ ਉਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪੁੱਜ ਗਏ। ਇਸ ਦੇ ਨਾਲ ਹੀ ਰਿਕਸ਼ਾ ਚਾਲਕਾਂ ਨੇ ਆਪਣੀ ਸਮੱਸਿਆ ਦੱਸਦੇ ਹੋਏ ਕਿਹਾ ਕਿ ਇੱਥੇ ਪੁਲਿਸ ਅਧਿਕਾਰੀ ਸਿਰਫ਼ ਉਨ੍ਹਾਂ ਰਿਕਸ਼ਾ ਚਾਲਕਾਂ ਨੂੰ ਇਸ ਸੜਕ ਤੋਂ ਲੰਘਣ ਦਿੰਦੇ ਹਨ ਜੋ ਪੈਸੇ ਦਿੰਦੇ ਹਨ। ਬਾਕੀ ਸਾਰਿਆਂ ਲਈ ਰਸਤਾ ਬੰਦ ਕਰ ਦਿੰਦੇ ਹਨ ਅਤੇ ਜੋ ਪੈਸੇ ਨਹੀਂ ਦਿੰਦੇ। ਉਨ੍ਹਾਂ ਨੇ ਟ੍ਰੈਫਿਕ ਪੁਲਿਸ ਉਤੇ ਪੈਸੇ ਲੈਣ ਦੇ ਦੋਸ਼ ਲਗਾਏ। ਇਸ ਤੋਂ ਬਾਅਦ ਈ-ਰਿਕਸ਼ਾ ਚਾਲਕਾਂ ਨੇ ਸੜਕ ਜਾਮ ਕਰ ਦਿੱਤੀ। ਦੂਜੇ ਪਾਸੇ ਪੁਲਿਸ ਅਧਿਕਾਰੀ ਨੇ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਮੁੱਢੋਂ ਨਕਾਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਈ-ਰਿਕਸ਼ਾ ਚਾਲਕਾਂ ਕੋਲੋਂ ਪੈਸੇ ਨਹੀਂ ਲਏ। ਉਨ੍ਹਾਂ ਨੇ ਕਿਹਾ ਕਿ ਟ੍ਰੈਫਿਕ ਜਾਮ ਲੱਗ ਜਾਂਦਾ ਹੈ। ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁਝ ਰਸਤਿਆਂ ਵਿੱਚ ਜਾਣ ਲਈ ਰੋਕਿਆ ਜਾਂਦਾ ਹੈ। ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਜਦੋਂ ਸੜਕ ਤੋਂ ਲੰਘ ਰਹੇ ਸਨ ਤਾਂ ਉਨ੍ਹਾਂ ਨੇ ਸੜਕ 'ਤੇ ਟ੍ਰੈਫਿਕ ਜਾਮ ਦੇਖ ਕੇ ਪੂਰੇ ਮਾਮਲੇ ਦਾ ਜਾਇਜ਼ਾ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਟ੍ਰੈਫਿਕ ਪੁਲਸ ਦੇ ਐੱਸ.ਪੀ. ਨਾਲ ਫੋਨ 'ਤੇ ਗੱਲ ਕੀਤੀ। ਮੌਕੇ ਅਤੇ ਈ ਰਿਕਸ਼ਾ ਚਾਲਕਾਂ ਦੀ ਸਮੱਸਿਆ ਦੇ ਹੱਲ ਲਈ ਐਸ.ਪੀ ਨੂੰ ਰਿਕਸ਼ਾ ਚਾਲਕਾਂ ਨਾਲ ਮੀਟਿੰਗ ਕਰਨ ਲਈ ਵੀ ਕਿਹਾ ਗਿਆ। ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਇਹ ਰਿਕਸ਼ਾ ਵਾਲੇ 10 ਰੁਪਏ 10 ਰੁਪਏ ਕਮਾ ਕੇ ਆਪਣਾ ਪਰਿਵਾਰ ਪਾਲਦੇ ਹਨ। ਕੁਝ ਪੁਲਿਸ ਮੁਲਾਜ਼ਮ ਪੈਸੇ ਮੰਗਦੇ ਹਨ ਜੋ ਉਨ੍ਹਾਂ ਨੂੰ ਪੈਸੇ ਨਹੀਂ ਦਿੰਦੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾਂਦਾ ਹੈ। ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਕੁਝ ਅਜਿਹੇ ਪੁਲਿਸ ਮੁਲਾਜ਼ਮ ਹਨ ਜੋ ਪੰਜਾਬ ਤੋਂ ਬਾਹਰ ਦੀਆਂ ਗੱਡੀਆਂ ਦੇਖ ਕੇ ਘੇਰ ਲੈਂਦੇ ਹਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਦੇ ਹਨ। ਗੁਰੂ ਨਗਰੀ ਅੰਮਿ੍ਤਸਰ ਇਤਿਹਾਸਕ ਸ਼ਹਿਰ ਹੈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਣ ਕਾਰਨ ਹਰ ਰੋਜ਼ ਡੇਢ ਲੱਖ ਲੋਕ ਇੱਥੇ ਪਹੁੰਚਦੇ ਹਨ ਪਰ ਇਨ੍ਹਾਂ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਮੱਥਾ ਟੇਕ ਕੇ ਹੀ ਅੱਗੇ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਹਰ ਕੇਸ ਦੀ ਫਾਈਲ ਪਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਇਸ ਮਸਲੇ ਦਾ ਹੱਲ ਕਰੇ। ਇਹ ਵੀ ਪੜ੍ਹੋ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫਤਰ ਦਾ ਘਿਰਾਓ