ਜੰਮੂ-ਕਸ਼ਮੀਰ: ਬਾਰਾਮੂਲਾ ਤੇ ਸ਼ੋਪੀਆਂ ਇਲਾਕਿਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ
ਬਾਰਾਮੂਲਾ: ਜੰਮੂ-ਕਸ਼ਮੀਰ ਦੇ ਬਾਰਾਮੂਲਾ ਅਤੇ ਸ਼ੋਪੀਆਂ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਦੋਵੇਂ ਸੁਰੱਖਿਆ ਬਲ ਵੱਖ-ਵੱਖ ਥਾਵਾਂ 'ਤੇ ਆਪਰੇਸ਼ਨ ਚਲਾ ਰਹੇ ਹਨ। ਬਾਰਾਮੂਲਾ ਦੇ ਪੱਟਨ ਇਲਾਕੇ 'ਚ ਮੁੱਠਭੇੜ ਚੱਲ ਰਹੀ ਹੈ। ਇਸ ਦੇ ਨਾਲ ਹੀ ਸ਼ੋਪੀਆਂ ਜ਼ਿਲੇ ਦੇ ਚਿਤਰਾਗਾਮ ਇਲਾਕੇ 'ਚ ਦੂਜਾ ਮੁਕਾਬਲਾ ਚੱਲ ਰਿਹਾ ਹੈ। ਇਨ੍ਹਾਂ ਦੋਵਾਂ ਥਾਵਾਂ 'ਤੇ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਸਾਂਝੇ ਤੌਰ 'ਤੇ ਘੇਰਾਬੰਦੀ ਕਰਕੇ ਅੱਤਵਾਦੀਆਂ ਨੂੰ ਕਾਬੂ ਕਰਨ ਵਿਚ ਜੁੱਟੇ ਹੋਏ ਹਨ। ਕਸ਼ਮੀਰ ਜ਼ੋਨ ਪੁਲਿਸ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਦੋਵਾਂ ਮੁਕਾਬਲਿਆਂ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ ਦੋਵਾਂ ਮੁਕਾਬਲਿਆਂ ਦੀ ਵਿਸਤ੍ਰਿਤ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਮੰਗਲਵਾਰ ਨੂੰ ਕੁਲਗਾਮ ਜ਼ਿਲੇ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (JeM) ਦੇ ਦੋ ਮੈਂਬਰ ਮਾਰੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਸੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਕੁਲਗਾਮ ਦੇ ਅਹਵਾਤੂ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਕਿਸਾਨਾਂ ਤੋਂ ਮੰਗਿਆ 3 ਅਕਤੂਬਰ ਤੱਕ ਸਮਾਂ, ਕਿਸਾਨਾਂ ਵੱਲੋਂ ਧਰਨਾ ਮੁਲਤਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੁਲਗਾਮ ਜ਼ਿਲੇ ਦੇ ਅਹੋਤੂ ਪਿੰਡ 'ਚ ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਦੇ ਨਾਲ ਮਿਲ ਕੇ ਇਕ ਆਪਰੇਸ਼ਨ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਪੁਲਿਸ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਦੀ ਤਲਾਸ਼ੀ ਦੌਰਾਨ ਦੋ ਏਕੇ ਸੀਰੀਜ਼ ਰਾਈਫਲਾਂ, ਗ੍ਰਨੇਡ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। -PTC News