Thu, Apr 17, 2025
Whatsapp

CM ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ, ਲੋਕਾਂ ਨੂੰ ਕੀਤੀ ਇਹ ਅਪੀਲ

Reported by:  PTC News Desk  Edited by:  Riya Bawa -- October 24th 2022 10:59 AM -- Updated: October 24th 2022 11:02 AM
CM ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ, ਲੋਕਾਂ ਨੂੰ ਕੀਤੀ ਇਹ ਅਪੀਲ

CM ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ, ਲੋਕਾਂ ਨੂੰ ਕੀਤੀ ਇਹ ਅਪੀਲ

Diwali Wishes: ਦੀਵਾਲੀ ਨੂੰ ਰੌਸ਼ਨੀਆਂ ਦਾ ਤਿਉਹਾਰ ਕਿਹਾ ਜਾਂਦਾ ਹੈ। ਦੇਸ਼ ਭਰ ਵਿੱਚ ਅੱਜ ਦੀਵਾਲੀ (Diwali) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਤਿਉਹਾਰ (Diwali 2022) ਨੂੰ ਲੈ ਕੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਹਰ ਕੋਈ ਇੱਕ ਦੂਜੇ ਨੂੰ ਤਿਉਹਾਰ ਦੀਆਂ ਮੁਬਾਰਕਾਂ ਦੇ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਸਮੇਤ ਕਈ ਆਗੂਆਂ ਨੇ ਵੀ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। Diwali Wishes: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ ਭਗਵੰਤ ਮਾਨ ਦਾ ਟਵੀਟ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ," ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ..ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ.. ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ।"

ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਦੀਵਾਲੀ ਦਾ ਇੱਕੋ ਇੱਕ ਦੀਵਾ ਹਰ ਕਿਸੇ ਦੇ ਘਰ ਤਰੱਕੀ ਅਤੇ ਤੰਦਰੁਸਤੀ ਦੀ ਰੋਸ਼ਨੀ ਲੈ ਕੇ ਆਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੱਥਾਂ ਨਾਲ ਬਣੇ ਸਮਾਨ ਨੂੰ ਖਰੀਦਣ ਦੀ ਅਪੀਲ ਵੀ ਕਰਨਗੇ। -PTC News

Top News view more...

Latest News view more...

PTC NETWORK