'ਨਾਲੇਜ ਸ਼ੇਅਰਿੰਗ' ਸਮਝੌਤੇ ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, ਜੋ ਸਹੂਲਤਾਂ ਦਿੱਲੀ 'ਚ, ਉਹ ਕੈਨੇਡਾ-ਅਮਰੀਕਾ 'ਚ ਵੀ ਨਹੀਂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦੇ ਦੌਰੇ ਦਾ ਦੂਜਾ ਦਿਨ ਹੈ। ਸੀਐਮ ਅੱਜ ਫਿਰ ਸਰਕਾਰ ਸਕੂਲਾਂ ਅਤੇ ਮੁਹੱਲਾ ਕਲੀਨਕਾਂ ਦਾ ਦੌਰਾ ਕਰਨਗੇ। ਇਸ ਦੌਰਾਨ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਵੀ ਉਨ੍ਹਾਂ ਦੇ ਨਾਲ ਦੌਰਾ ਕਰਨਗੇ। ਇਸ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਨਾਲੇਜ ਸ਼ੇਅਰਿੰਗ ਐੱਮ.ਓ.ਯੂ ਸਮਝੌਤੇ 'ਤੇ ਦਸਤਖ਼ਤ ਕੀਤੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ 'ਚ ਵੀ ਦਿੱਲੀ ਮਾਡਲ ਨੂੰ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰੈਸ ਕਾਨਫਰੰਸ ਵਿੱਚ ਕਿਹਾ ਹੈ ਕਿ ਵਿਅਕਤੀ ਹਰ ਸਮੇਂ ਸਿੱਖਦਾ ਰਿਹਾ ਹੈ। ਵਿਦਿਆਰਥੀ ਵੀ ਸਿੱਖਦਾ ਹੈ ਅਤੇ ਸਾਰੀ ਜਿੰਦਗੀ ਵਿੱਚ ਇਨਸਾਨ ਸਿੱਖਦਾ ਹੀ ਰਹਿੰਦਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਦਿੱਲੀ ਮਾਡਲ ਪੰਜਾਬ ਵਿੱਚ ਲਾਗੂ ਹੋਵੇਗਾ ਤਾਂ ਪੰਜਾਬ ਦੀ ਨੁਹਾਰ ਬਦਲ ਜਾਵੇਗੀ।ਸੀਐਮ ਨੇ ਕਿਹਾ ਹੈ ਕਿ ਸਾਡੇ ਕੋਲ ਪੰਚਾਇਤਾਂ ਦੀਆਂ ਜ਼ਮੀਨਾਂ ਹਨ ਉਨ੍ਹਾਂ ਦੀ ਅਸੀਂ ਵਰਤੋਂ ਕਰਾਂਗੇ। ਭਗਵੰਤ ਮਾਨ ਦਾ ਕਹਿਣਾ ਹੈ ਕਿ ਦਿੱਲੀ ਦੇ ਸਕੂਲ ਵੇਖਣਯੋਗ ਹੈ। ਇਹੀ ਮਾਡਲ ਪੰਜਾਬ ਲੈ ਕੇ ਆਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੰਜਾਬ ਵਿੱਚ ਹਸਪਤਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈੱਸ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਸਰਕਾਰੀ ਹਸਪਤਾਲ ਬਹੁਤ ਹੀ ਸੋਹਣੇ ਬਣੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਸਕੂਲਾਂ ਨੂੰ ਰੰਗ ਕਰਨ ਨਾਲ ਸਮਾਰਟ ਨਹੀਂ ਬਣਨਗੇ ਇਸ ਲਈ ਅਸੀਂ ਸਕੂਲਾਂ ਦੀ ਪੜ੍ਹਾਈ ਉੱਤੇ ਕੰਮ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਨਾਲੇਜ ਸ਼ੇਅਰਿੰਗ ਐਗਰੀਮੈਂਟ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਐਗਰੀਮੈਂਟ ਨਾਲ ਅਸੀਂ ਇਕ ਦੂਜੇ ਤੋਂ ਸਿੱਖਦੇ ਰਹਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਣ ਦੀ ਕੋਈ ਉਮਰ ਨਹੀਂ ਹੁੰਦੀ ਅਤੇ ਜੇਕਰ ਸਾਨੂੰ ਸਿੱਖਣ ਲਈ ਯੂਰਪ ਵੀ ਜਾਣਾ ਪਵੇਗਾ ਤਾਂ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੰਜਾਬ ਦਾ ਚਹੁ-ਪੱਖੀ ਵਿਕਾਸ ਕੀਤਾ ਜਾਵੇਗਾ। ਨਾਲੇਜ ਸ਼ੇਅਰਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਪੰਜਾਬ ਲਈ ਕਾਲਾ ਦਿਨ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ ਦਿੱਲੀ ਸਰਕਾਰ ਦੀ ਪੰਜਾਬ ਦੇ ਸਿੱਖਿਆ ਅਦਾਰਿਆਂ ਵਿੱਚ ਦਖਲ-ਅੰਦਾਜੀ ਵਧ ਜਾਵੇਗੀ। ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਅੱਜ ਤਿੰਨ ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ।
ਇਹ ਵੀ ਪੜ੍ਹੋ:ਕਾਂਗਰਸ ਦੀ ਅਨੁਸ਼ਾਸ਼ਨ ਕਮੇਟੀ ਨੇ ਸੁਨੀਲ ਜਾਖੜ ਨੂੰ 2 ਸਾਲ ਲਈ ਸਸਪੈਂਡ ਕਰਨ ਦੀ ਕੀਤੀ ਸਿਫਾਰਸ਼ -PTC NewsBlack Day for Punjab: CM @BhagwantMann institutionalises Delhi Govt interference in Punjab by signing MoU today. Will be addressing a Press Conference on this issue at @Akali_Dal_ head office Chandigarh at 3 PM today. — Sukhbir Singh Badal (@officeofssbadal) April 26, 2022