CM ਭਗਵੰਤ ਮਾਨ ਦਾ ਸਖ਼ਤ ਹੁਕਮ- ਜੁਗਾੜੂ ਰੇਹੜੀਆਂ ਖ਼ਿਲਾਫ਼ ਲਏ ਐਕਸ਼ਨ 'ਤੇ ਲਗਾਈ ਰੋਕ
ਚੰਡੀਗੜ੍ਹ: ਬੀਤੇ ਦਿਨੀਂ ਪੰਜਾਬ ਭਰ ਵਿਚ ਮੋਟਰਸਾਈਕਲ ਰੇਹੜੀਆਂ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਪੈਦਾ ਹੋਏ ਵਿਵਾਦ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਸ਼ੱਕ ਬੀਤੀਂ ਰਾਤ ਹੀ DGP ਪੰਜਾਬ ਟ੍ਰੈਫਿਕ ਵੱਲੋਂ ਵਿਸ਼ਰਾਮ ਚਿੰਨ੍ਹ ਲਗਾ ਦਿੱਤੇ ਸਨ। ਇਸ ਦੌਰਾਨ ਅੱਜ ਉਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਦੇ ਹਜ਼ਾਰਾਂ ਲੋਕਾਂ ਲਈ ਮਿਹਨਤ ਮਜ਼ਦੂਰੀ ਕਰਕੇ ਰੁਜ਼ਗਾਰ ਦਾ ਸਾਧਨ ਬਣੀਆਂ ਇਹ ਰੇਹੜੀਆਂ ਬੰਦ ਨਹੀਂ ਕੀਤੀਆਂ ਜਾਣਗੀਆਂ। ਇਸ ਦੌਰਾਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਮੋਟਰਸਾਈਕਲ ਰੇਹੜੀ ਵਾਲਿਆਂ ਨੂੰ ਕੋਈ ਤੰਗ ਨਾ ਕਰੇ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਪੋਰਟਰ ਮਹਿਕਮੇ ਤੇ ਟ੍ਰੈਫਿਕ ਪੁਲਿਸ ਦੇ ਅਫਸਰਾਂ ਦੀ ਮੀਟਿੰਗ ਬੁਲਾਈ ਸੀ।
ਗੌਰਤਲਬ ਹੈ ਕਿ ਬੀਤੇ ਦਿਨ ਵਧੀਕ DGP ਪੰਜਾਬ ਪੁਲਸ ਵੱਲੋਂ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੋਟਰਸਾਈਕਲਾਂ ਦੀਆਂ ਬਣਾਈਆਂ 'ਜੁਗਾੜੂ ਰੇਹੜੀਆਂ' ਤੁਰੰਤ ਬੰਦ ਕੀਤੀਆਂ ਜਾਣ ਅਤੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ SSP ਨੂੰ ਸਪੈਸ਼ਲ ਲਿਖਤੀ ਪੱਤਰ ਜਾਰੀ ਕਰਕੇ ਆਰਡਰ ਵੀ ਦਿੱਤੇ ਗਏ ਹਨ ਕਿ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਹ ਵੀ ਪੜ੍ਹੋ : ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ ਦੇ ਅਲੌਕਿਕ ਦ੍ਰਿਸ਼ ਨੇ ਮਨਮੋਹਿਆ ਹੁਕਮਾਂ 'ਚ ਕਿਹਾ ਗਿਆ ਹੈ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਸ ਕਾਰਨ ਇਹ ਰੇਹੜੀਆਂ ਲੋਕਾਂ ਦੀ ਜਾਨ ਲਈ ਖ਼ਤਰਾ ਵੀ ਬਣ ਰਹੀਆਂ ਹਨ। ਜਦੋਂ ਇਨ੍ਹਾਂ ਰੇਹੜੀਆਂ ਉੱਪਰ ਕਾਰਵਾਈ ਸ਼ੁਰੂ ਹੋਈ ਤਾਂ ਇਹ ਤਸਵੀਰਾਂ ਵੀ ਧੜਾਧੜ ਸ਼ੇਅਰ ਹੋਣ ਲੱਗੀਆਂ। ਵਿਰੋਧੀ ਵੀ ਬਦਲਵੇਂ ਪ੍ਰਬੰਧਾਂ ਤੋਂ ਬਿਨਾਂ ਕਾਰਵਾਈ 'ਤੇ ਸਵਾਲ ਉਠਾਉਣ ਲੱਗੇ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੁਗਾੜੂ ਵਾਹਨਾਂ ਦੀ ਪਾਬੰਦੀ ਉਤੇ ਯੂ ਟਰਨ ਲੈ ਲਿਆ ਹੈ। ਪੰਜਾਬ ਸਰਕਾਰ ਨੇ ਜੁਗਾੜੂ ਵਾਹਨਾਂ ਉਤੇ ਪਾਬੰਦੀ ਲਾਉਣ ਦਾ ਹੁਕਮ ਵਾਪਸ ਲੈ ਲਿਆ ਹੈ। ਪੰਜਾਬ ਪੁਲਿਸ ਨੇ ਜੁਗਾੜ ਰਹਿਤ 'ਤੇ ਪਾਬੰਦੀ ਹਟਾ ਦਿੱਤੀ ਹੈ। ਸਰਕਾਰ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਕਿ ਉਹ ਇਸ ਦੀ ਘੱਟ ਵਰਤੋਂ ਕਰਨ। -PTC Newsਪੰਜਾਬ ਵਿੱਚ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਇਕਲ ਰੇਹੜੀ ਤੋਂ ਆਪਣੀ ਦੋ ਵਕ਼ਤ ਦੀ ਰੋਟੀ ਕਮਾਉਂਦੇ ਨੇ। ਮੈਂ ਵਿਭਾਗ ਦੀ ਮੀਟਿੰਗ ਤਲਬ ਕਰਕੇ ਹੁਕਮ ਦੇ ਦਿੱਤੇ ਹਨ ਕਿ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ। ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ। pic.twitter.com/2qV0Be6Pxo — Bhagwant Mann (@BhagwantMann) April 24, 2022