ਇਹ ਵੀ ਪੜ੍ਹੋ;CM ਮਾਨ ਕੇਜਰੀਵਾਲ ਦੀ ਹਵਾਈ ਸਫ਼ਰ ਲਈ ਖਜ਼ਾਨੇ 'ਚੋਂ ਕਰੋੜਾਂ ਰੁਪਏ ਕਿਉਂ ਖਰਚ ਰਹੇ : ਅਕਾਲੀ ਦਲ
-PTC News
CM ਮਾਨ ਨੇ ਰਜਿੰਦਰਾ ਹਸਪਤਾਲ 'ਚ ਕੀਤੀ ਅਚਨਚੇਤ ਚੈਕਿੰਗ, ਕਹੀ ਇਹ ਵੱਡੀ ਗੱਲ
ਪਟਿਆਲਾ: ਪਟੀਸੀ ਨਿਊਜ਼ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਪ੍ਰਬੰਧਾਂ ਨੂੰ ਲੈ ਕੇ ਇਕ ਖ਼ਬਰ ਨਸ਼ਰ ਕੀਤੀ ਸੀ ਉਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਅਚਨਚੇਤ ਦੌਰਾ ਕੀਤਾ ਹੈ ਅਤੇ ਇੱਥੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਸੀਐਮ ਨੇ ਹਸਪਤਾਲ ਦੇ ਸਟਾਫ਼ ਦੀਆਂ ਸਮੱਸਿਆਵਾਂ ਸੁਣੀਆ ਅਤੇ ਡਾਕਟਰਾਂ ਕੋਲੋਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਧਰ ਮਰੀਜ਼ਾਂ ਨੂੰ ਆਉਂਦੀਆਂ ਪਰੇਸ਼ਾਨੀਆਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਮੌਕੇ ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਰਾਜਿੰਦਰ ਹਸਪਤਾਲ ਵਿੱਚ ਲੋਕਾਂ ਦੀ ਸਮੱਸਿਆਵਾਂ ਅਤੇ ਸਟਾਫ਼ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਆਏ ਸਨ। ਉਨ੍ਹਾਂ ਨੇ ਕਿਹਾ ਹੈ ਕਿ ਮਰੀਜ਼ਾਂ ਨੂੰ ਆਉਂਦੀਆਂ ਸਮੱਸਿਆਵਾਂ ਉੱਤੇ ਸਟਾਫ਼ ਨਾਲ ਵੀ ਚਰਚਾ ਕੀਤੀ ਹੈ ਅਤੇ ਉਨ੍ਹਾਂ ਨੂੰ ਜਲਦ ਹੱਲ ਕੀਤਾ ਜਾਵੇਗਾ। ਸੀਐਮ ਮਾਨ ਦਾ ਕਹਿਣਾ ਹੈ ਕਿ ਹਸਪਤਾਲ ਦੇ ਪ੍ਰਬੰਧਕਾਂ ਨਾਲ ਕੀਤੀ ਹੈ ਜੇਕਰ ਕੋਈ ਬੁਨਿਆਦੀ ਢਾਂਚੇ ਵਿੱਚ ਬਿਲਡਿੰਗ, ਸਟਾਫ਼, ਮਸ਼ੀਨਰੀ ਜਾਂ ਕਿਸੇ ਤਰ੍ਹਾਂ ਦੀ ਸਿਹਤ ਸਹੂਲਤ ਦੀ ਜ਼ਰੂਰਤ ਹੈ ਤਾਂ ਉਹ ਦੱਸਣ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਮੀਆ ਕੱਢਣ ਲਈ ਨਹੀ ਆਏ ਅਸੀਂ ਤਾਂ ਕਮੀਆਂ ਜਾਣਨ ਆਏ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਮੈਡੀਕਲ ਹਸਪਤਲ ਬਣਾਏ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਭਰਤੀਆਂ ਕੀਤੀਆ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿLive raid from Rajindra Hospital Patiala https://t.co/hXYYWuzGA2 — Bhagwant Mann (@BhagwantMann) October 19, 2022