ਮੁੱਖ ਮੰਤਰੀ ਵੱਲੋਂ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ,ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਦਿੱਤਾ ਸੱਦਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਦੇ ਸਮਾਗਮ ਵਿੱਚ ਭਾਗ ਲੈਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਸੂਬੇ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਅਤੇ ਵਾਤਾਵਰਨ ਦੇ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕੋ-ਇਕ ਦੁਰਲੱਭ ਤੇ ਬਹੁਮੁੱਲਾ ਕੁਦਰਤੀ ਸਰੋਤ ਪਾਣੀ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਫੌਰੀ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਪਗ ਸਾਰੇ ਬਲਾਕ ‘ਡਾਰਕ ਜ਼ੋਨ’ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਕਿ ਦੁਬਈ ਤੇ ਹੋਰ ਅਰਬ ਮੁਲਕਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਣ ਵਾਲੀਆਂ ਮੋਟਰਾਂ ਦੀ ਹੁਣ ਪੰਜਾਬ ਵਿੱਚ ਧਰਤੀ ਹੇਠੋਂ ਪਾਣੀ ਕੱਢਣ ਲਈ ਵਰਤੋਂ ਹੋ ਰਹੀ ਹੈ। ਸੰਤ ਅਵਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਨ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਪਾਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਤ ਅਵਤਾਰ ਸਿੰਘ ਜੀ ਮਹਾਨ ਧਾਰਮਿਕ ਆਗੂ ਤੇ ਸਮਾਜ ਸੁਧਾਰਕ ਸਨ।
ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆ ਲਈ ਵਿੱਤੀ ਸਹਾਇਤਾ ਦੇਣ ਦੀ ਸਕੀਮ ਸ਼ੁਰੂ ਕੀਤੀ ਹੈ, ਜਿਸ ਕਾਰਨ ਸੂਬੇ ਵਿੱਚ 20 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਹੈ, ਜਿਸ ਨਾਲ ਪਾਣੀ ਦੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਫਸਲੀ ਚੱਕਰ ਨੂੰ ਖਤਮ ਕਰਨ ਲਈ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਇਕ ਹੋਰ ਪਹਿਲਕਦਮੀ ਕੀਤੀ ਹੈ।ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੁੱਕੇ ਮੁੱਦੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਤੋਂ ਗਾਦ ਹਟਾਉਣ ਦਾ ਮਸਲਾ ਉਹ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਮੈਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਸ ਦੇ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹਿਆ ਹੈ...ਪਰਉਪਕਾਰੀ ਤੇ ਕੁਦਰਤ ਨੂੰ ਪਿਆਰ ਕਰਨ ਵਾਲੇ..ਹਰ ਵੇਲੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਵਾਲੇ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਸਮਾਗਮ ਮੌਕੇ ਸੰਤ ਸੀਚੇਵਾਲ ਜੀ ਅਤੇ ਸਨਮਾਨਿਤ ਸਖ਼ਸ਼ੀਅਤਾਂ ਨਾਲ ਹਾਜ਼ਰੀ ਲਗਵਾਈ..ਸੰਤ ਜੀ ਨੂੰ ਯਾਦ ਕੀਤਾ..ਵਾਤਾਵਰਣ ਪ੍ਰਤੀ ਸੰਤ ਜੀ ਦੇ ਵਿਚਾਰ ਸਾਨੂੰ ਸਾਰਿਆਂ ਨੂੰ ਅਪਨਾਉਣ ਦੀ ਲੋੜ ਹੈ pic.twitter.com/PzHTcOAcim — Bhagwant Mann (@BhagwantMann) May 27, 2022
ਮੈਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਸ ਦੇ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹਿਆ ਹੈ... ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਾਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਜਲਦ ਵੰਡਾਂਗੇ..
— Bhagwant Mann (@BhagwantMann) May 27, 2022