ਪੰਚਾਇਤ ਦਾ ਸ਼ਲਾਘਾਯੋਗ ਕਦਮ, ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਦੇਵੇਗੀ ਸਬਸਿਡੀ
ਬਠਿੰਡਾ: ਬਠਿੰਡਾ ਦੇ ਪਿੰਡ ਬੱਲ੍ਹੋ ਵਿਖੇ ਸੁਸਾਇਟੀ ਅਤੇ ਪੰਚਾਇਤ ਵੱਲੋਂ ਕਿਸਾਨਾਂ ਲਈ ਵੱਖਰਾ ਉਪਰਾਲਾ ਕੀਤਾ ਹੈ। ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨ ਨੂੰ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ। ਪਰਾਲੀ ਦੇ ਹੱਲ ਲਈ ਜਿੱਥੇ ਸਰਕਾਰਾਂ ਨੇ ਹੱਥ ਪਿਛੇ ਖਿੱਚੇ ਹਨ ਉੱਥੇ ਹੀ ਪਿੰਡ ਦੀ ਪੰਚਾਇਤ ਅਤੇ ਸੁਸਾਇਟੀ ਨੇ ਐਲਾਨ ਕੀਤਾ ਹੈ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨ ਨੂੰ 500 ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਜਾਵੇਗੀ। ਬਠਿੰਡਾ ਜਿਲ੍ਹੇ ਤੋ 45 ਕਿਲੋਮੀਟਰ ਦੂਰ ਇਹ ਪਿੰਡ ਬੱਲ੍ਹੋ ਜੋ ਕਿ ਪੰਜਾਬ ਭਰ ਦੇ ਹੋਰ ਪਿੰਡਾਂ ਨੂੰ ਵੀ ਇੱਕ ਵਧੀਆ ਸਨੇਹਾ ਦੇ ਰਿਹਾ ਹੈ। ਇਸ ਮੌਕੇ ਗੁਰਬਚਨ ਸਿੰਘ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਨਾਲ ਬਹੁਤ ਬਿਮਾਰੀਆਂ ਫੈਲਦੀਆਂ ਹਨ ਅਤੇ ਬਹੁਤ ਨੁਕਸਾਨ ਹੁੰਦਾ ਹੈ। ਦੱਸ ਦੇਈਏ ਕਿ ਸਬਸਿਡੀ ਦੀ ਸਾਰੀ ਰਾਸ਼ੀ ਮਰਹੂਮ ਗੁਰਬਚਨ ਸਿੰਘ ਬੱਲ੍ਹੋ ਸੇਵਾ ਸੁਸਾਇਟੀ ਵੱਲੋਂ ਦਿੱਤੀ ਜਾਵੇਗੀ। ਇਸ ਸੰਬੰਧੀ 5 ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਸੂਚੀ ਤਿਆਰ ਕਰੇਗੀ ਅਤੇ ਸਬਸਿਡੀ ਦੀ ਵੰਡ ਕਰੇਗੀ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬੱਲ੍ਹੋ ਦਾ ਕਰੀਬ 3200 ਏਕੜਾ ਦਾ ਰਕਬਾ ਹੈ ਅਤੇ ਪਿਛਲੇ ਸਾਲ 2430 ਏਕੜ ਪਰਾਲੀ ਨੂੰ ਅੱਗ ਲਗਾਈ ਗਈ ਸੀ। ਦੱਸ ਦੇਈਏ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਸੀ ਅਤੇ ਹੁਣ ਪਰਾਲੀ ਨਾ ਸਾੜਨ ਵਾਲੇ ਕਿਸਾਨ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।ਪਿੰਡ ਦੀ ਪੰਚਾਇਤ ਦਾ ਕਹਿਣਾ ਹੈ ਕਿ ਪਿੰਡਾ ਵਿੱਚ ਛੱਪੜਾ ਦੇ ਸੁਧਾਰ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਪਹਿਲਾ ਪਿੰਡ ਨੇ ਸਰਕਾਰ ਦੀ ਸਹਾਇਤਾ ਤੋਂ ਬਿਨ੍ਹਾਂ ਦੀ ਇਕ ਹਸਪਤਾਲ ਬਣਾਇਆ ਹੈ। ਇਹ ਵੀ ਪੜ੍ਹੋ:ਮਨਪ੍ਰੀਤ ਸਿੰਘ ਇਆਲੀ ਨੇ ਭਰੋਸਗੀ ਮਤੇ ਦਾ ਕੀਤਾ ਸਖ਼ਤ ਵਿਰੋਧ -PTC News