ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 'ਤੇ ਆਈ ਸ਼ਿਕਾਇਤ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ਼ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ ਉਸ ਨੰਬਰ ਉੱਤੇ ਪੰਜਾਬ ਦੇ ਸਾਬਕਾ ਸਕੱਤਰ ਕ੍ਰਿਸ਼ਨ ਕੁਮਾਰ ਖਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਕਰਤਾ ਨੇ ਉਸ ਕੋਲੋਂ ਅਤੇ ਉਸਦੇ ਸਾਥੀਆਂ ਤੋਂ ਰਿਸ਼ਵਤ ਮੰਗਣ ਦੇ ਇਲਜ਼ਾਮ ਲਗਾਏ ਹਨ। ਸ਼ਿਕਾਇਤ ਕਰਤਾ ਨੇ ਪੰਜਾਬ ਸਰਕਾਰ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਸ਼ਿਕਾਇਤ ਕਰਤਾ ਨੇ ਲਿਖਿਆ ਹੈ ਕਿ ਉਹ ਗੁਰਦਾਸਪੁਰ ਵਿਖੇ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ ਅਤੇ ਮੈਂ 20-20 ਘੰਟੇ ਸਿੱਖਿਆ ਵਿਭਾਗ ਲਈ ਕੰਮ ਕੀਤਾ ਪਰ ਕੋਰੋਨਾ ਕਾਰਨ ਦੌਰਾਨ 21-05-2020 ਮੁਅੱਤਲ ਕਰਕੇ ਮੇਰਾ ਹੈਡ ਕੁਆਟਰ ਦਫਤਰ ਤਰਨਤਾਰਨ ਭੇਜ ਦਿੱਤਾ।ਸ਼ਿਕਾਇਤ ਕਰਤਾ ਨੇ ਲਿਖਿਆ ਹੈ ਕਿ ਮੈਂ ਹਾਈਕੋਰਟ ਵਿਖੇ ਕੇਸ ਦਾਇਰ ਕੀਤਾ ਪਰ ਨਾ ਤਾਂ ਮੈਨੂੰ ਇਨਸਾਫ਼ ਮਿਲਿਆ ਹੈ ਅਤੇ ਨਾ ਤਨਖਾਹ ਮਿਲੀ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਇਸ ਦੌਰਾਨ ਮੇਰੇ ਪਿਤਾ ਦੀ ਵੀ ਮੌਤ ਹੋ ਗਈ ਹੈ। ਸ਼ਿਕਾਇਤ ਕਰਤਾ ਦਾ ਕਹਿਣਾ ਹੈ ਕਿ ਕ੍ਰਿਸ਼ਨ ਕੁਮਾਰ ਅਤੇ ਉਸਦੇ ਸਾਥੀਆਂ ਨੇ 5 ਲੱਖ ਰੁਪਏ ਦੀ ਸ਼ਰਤ ਤੇ ਬਹਾਲ ਕੀਤਾ ਗਿਆ ਪਰ ਰੁਪਏ ਨਾ ਦੇਣ ਤੇ ਫਿਰ ਇਕ ਪੱਤਰ ਜਾਰੀ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਪਰਮਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਕ੍ਰਿਸ਼ਨ ਕੁਮਾਰ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ:ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜਾਰੀ ਕੀਤੇ ਵਟਸਐਪ ਨੰਬਰ 'ਤੇ ਆਈ ਪਹਿਲੀ ਸ਼ਿਕਾਇਤ -PTC News