ਵਿਧਾਇਕ ਪਠਾਣਮਾਜਰਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ਼ਿਕਾਇਤ, ਦੂਜੀ ਪਤਨੀ ਨੇ ਲਗਾਏ ਗੰਭੀਰ ਇਲਜ਼ਾਮ
ਅੰਮ੍ਰਿਤਸਰ : ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਗਈ ਹੈ। ਉਸ ਨੇ ਪਠਾਣਮਾਜਰਾ ਉਪਰ ਸ੍ਰੀ ਗੁਰੂ ਗ੍ਰੰਥ ਸਾਰਿਬ ਦੇ ਬੇਅਦਬੀ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਝੂਠ ਬੋਲ ਕੇ ਪਠਾਣਮਾਜਰਾ ਨੇ ਦੂਜਾ ਵਿਆਹ ਕਰਵਾਇਆ। ਪਹਿਲੀ ਪਤਨੀ ਤੋਂ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਵਾਇਆ ਹੈ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਹਰਮੀਤ ਸਿੰਘ ਪਠਾਣਮਾਜਰਾ ਨੂੰ ਤਨਖ਼ਾਹੀਆਂ ਐਲਾਨ ਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਨੇ ਉਨ੍ਹਾਂ ਖਿਲਾਫ਼ ਸ੍ਰੀ ਅਕਾਲ ਤਖ਼ਤ 'ਤੇ ਸ਼ਿਕਾਇਤ ਦਿੱਤੀ ਹੈ। ਗੁਰਪ੍ਰੀਤ ਨੇ ਲਿਖਿਆ ਹੈ ਕਿ ਪਠਾਣਮਾਜਰਾ ਨੇ ਉਸ ਨਾਲ ਝੂਠ ਬੋਲ ਕੇ ਵਿਆਹ ਕੀਤਾ ਹੈ, ਇਸ ਲਈ ਉਨ੍ਹਾਂ ਪੰਥ 'ਚੋਂ ਛੇਕਿਆ ਜਾਵੇ।
-PTC News
ਇਹ ਵੀ ਪੜ੍ਹੋ : ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਰਾਜੋਆਣਾ ਦੀ ਪਟੀਸ਼ਨ ’ਤੇ ਕਰੇਗੀ ਸੁਣਵਾਈ