ਭਗਵੰਤ ਮਾਨ ਦੀ ਸਰਕਾਰ ਦੇ 50 ਦਿਨ ਹੋਏ ਪੂਰੇ, 26454 ਨੌਕਰੀਆਂ ਦਾ ਇਸ਼ਤਿਹਾਰ ਹੋਇਆ ਜਾਰੀ
ਚੰਡੀਗੜ੍ਹ:ਪੰਜਾਬ ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ ਭਗਵੰਤ ਮਾਨ ਨੇ ਟਵੀਟ ਕੀਤਾ ਹੈ।ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ ਹੈ ਕਿ 26454 ਨੌਕਰੀ ਦਾ ਨੋਟੀਫਿਕੇਸ਼ਨ ਅੱਜ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਇਆ ਹੈ। ਡਿਗਰੀ ਦੇ ਹਿਸਾਬ ਨਾਲ ਨੌਕਰੀ ਮਿਲੇਗੀ, ਸਿਫ਼ਾਰਸ਼ ਤੇ ਰਿਸ਼ਵਤਖੋਰੀ ਨਹੀਂ ਚੱਲੇਗੀ। ਸਰਕਾਰ ਵੱਲੋਂ ਪੂਰੀ ਪਾਰਦਰਸ਼ਤਾ ਨਾਲ ਭਰਤੀ ਕੀਤੀ ਜਾਵੇਗੀ।ਪੰਜਾਬ ਸਰਕਾਰ ਨੇ 50 ਦਿਨਾਂ ਵਿੱਚ ਕਈ ਵੱਡੇ ਐਲਾਨ ਕੀਤੇ ਹਨ।
ਭਗਵੰਤ ਮਾਨ ਸਰਕਾਰ ਨੇ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਭਰਤੀ ਦੀ ਪ੍ਰਕਿਰਿਆ ਹੁਣ ਸ਼ੁਰੂ ਕਰ ਦਿੱਤੀ ਗਈ ਹੈ। ਸੀਐਮ ਦਾ ਕਹਿਣਾ ਹੈ ਕਿ ਸਰਕਾਰ ਕੋਈ ਵੀ ਕੰਮ ਕਰੇਗੀ ਉਹ ਪਾਰਦਰਸ਼ਾ ਹੋਵੇਗੀ। ਸਰਕਾਰ ਵੱਲੋਂ ਕੱਢੀਆ ਨੌਕਰੀਆਂ ਵਿੱਚ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵਿੱਚ 10,475, ਸਕੂਲੀ ਸਿੱਖਿਆ ਵਿੱਚ 6,452, ਬਿਜਲੀ ਵਿਭਾਗ ’ਚ 1,690, ਸਿਹਤ ਤੇ ਪਰਿਵਾਰ ਭਲਾਈ ’ਚ 2,187, ਪੇਂਡੂ ਵਿਕਾਸ ਤੇ ਪੰਚਾਇਤਾਂ ਵਿੱਚ 803, ਸਹਿਕਾਰਤਾ ਵਿੱਚ 777 ਤੇ ਤਕਨੀਕੀ ਸਿੱਖਿਆ ਵਿੱਚ 989 ਪੋਸਟਾਂ ਭਰੀਆ ਜਾਣਗੀਆ। ਮਾਨ ਸਰਕਾਰ ਨੇ ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ’ਚ 67, ਪਸ਼ੂ ਪਾਲਣ ’ਚ 218, ਕਰ ਅਤੇ ਆਬਕਾਰੀ ’ਚ 338, ਵਿੱਤ ਵਿਭਾਗ ’ਚ 446, ਜੰਗਲਾਤ ’ਚ 204, ਉਚੇਰੀ ਸਿੱਖਿਆ ਤੇ ਭਾਸ਼ਾ ’ਚ 210, ਘਰੇਲੂ ਤੇ ਸ਼ਹਿਰੀ ਵਿਕਾਸ ’ਚ 235, ਸਥਾਨਕ ਸਰਕਾਰਾਂ ਵਿੱਚ 547, ਮੈਡੀਕਲ ਸਿੱਖਿਆ ਤੇ ਖੋਜ ਵਿੱਚ 275, ਯੋਜਨਾਬੰਦੀ ’ਚ 16, ਜੇਲ੍ਹਾਂ ’ਚ 9, ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ’ਚ 8, ਵਿਗਿਆਨ ਤਕਨੀਕ ਤੇ ਵਾਤਾਵਰਣ ’ਚ 123, ਸਮਾਜਿਕ ਨਿਆਂ ’ਚ 30, ਸਮਾਜਿਕ ਸੁਰੱਖਿਆ ਵਿੱਚ 82 ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 155 ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ 50 ਦਿਨਾਂ ਵਿੱਚ ਕਈ ਵੱਡੇ ਐਲਾਨ ਵੀ ਕੀਤੇ ਹਨ। ਸਰਕਾਰ ਨੇ ਵਿਧਾਇਕਾਂ ਨੂੰ ਇਕ ਪੈਨਸ਼ਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਮਾਇਨਿੰਗ ਨੂੰ ਰੋਕਣ ਲਈ ਪੁਖਤੇ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾਣਗੇ। ਭਗਵੰਤ ਮਾਨ ਸਰਕਾਰ ਵੱਲੋਂ ਬੀਤੇ ਦਿਨੀਂ 600 ਯੂਨਿਟ ਫਰੀ ਦੇਣ ਦਾ ਐਲਾਨ ਕੀਤਾ ਹੈ। ਇਹ ਵੀ ਪੜ੍ਹੋ:ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤਾ ਪੁੱਜੀ CM ਨੂੰ ਮਿਲਣ, ਪੁਲਿਸ ਨੇ ਉਲਟਾ ਪੀੜਤਾ ਤੇ ਕਰਤੀ ਕਾਰਵਾਈ -PTC Newsਅੱਜ ਤੁਹਾਡੀ ਸਰਕਾਰ ਬਣੀ ਨੂੰ 50 ਦਿਨ ਹੋ ਗਏ। ਇਸ ਮੌਕੇ ਸਾਡੇ ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ ਅੱਜ ਤੋਂ ਪੰਜਾਬ ਸਰਕਾਰ 'ਚ 26454 ਨੌਕਰੀਆਂ ਦੇ ਇਸ਼ਤਿਹਾਰ ਜਾਰੀ ਹੋ ਗਏ ਨੇ ਆਉਣ ਵਾਲੇ ਦਿਨਾਂ 'ਚ ਹੋਰ ਵੀ ਸਰਕਾਰੀ/ਪ੍ਰਾਈਵੇਟ ਨੌਕਰੀਆਂ ਦਾ ਇੰਤਜ਼ਾਮ ਕਰਾਂਗੇ ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਅਸੀਂ ਸਿਰਫ਼ ਐਲਾਨ ਨਹੀਂ ਕਰਦੇ pic.twitter.com/1JQWNFobS5 — Bhagwant Mann (@BhagwantMann) May 5, 2022