ਪੱਟੀ ਦੇ ਵਾਰਡ ਨੰਬਰ -7 'ਚ ਕਾਂਗਰਸੀ ਵਰਕਰਾਂ ਨੇ ਆਪ ਵਰਕਰਾਂ 'ਤੇ ਕੀਤਾ ਹਮਲਾ ,ਗੋਲੀ ਚੱਲਣ ਨਾਲ ਇੱਕ ਜ਼ਖਮੀ
ਪੱਟੀ : ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ ਅਤੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਦੌਰਾਨ ਵੋਟਰ ਆਪਣੇ -ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਸਵੇਰੇ ਤੋਂ ਹੀ ਕਤਾਰਾਂ ਵਿੱਚ ਖੜੇ ਹਨ। ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।
[caption id="attachment_474720" align="aligncenter" width="700"]
ਪੱਟੀ ਦੇਵਾਰਡ ਨੰਬਰ -7 'ਚਕਾਂਗਰਸੀ ਵਰਕਰਾਂ ਨੇ ਆਪ ਵਰਕਰਾਂ 'ਤੇ ਕੀਤਾ ਹਮਲਾ ,ਗੋਲੀ ਚੱਲਣ ਨਾਲ ਇੱਕ ਜ਼ਖਮੀ[/caption]
ਪੜ੍ਹੋ ਹੋਰ ਖ਼ਬਰਾਂ : ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਯਾਦ ’ਚ ਕਿਸਾਨਾਂ ਵੱਲੋਂ ਟਿਕਰੀ ਬਾਰਡਰ 'ਤੇ ਕੱਢਿਆ ਗਿਆ ਕੈਂਡਲ ਮਾਰਚ
ਇਸ ਦੌਰਾਨ ਪੱਟੀ ਦੇ -7 ਨੰਬਰ ਵਾਰਡ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਓਥੇ ਕਾਂਗਰਸੀ ਵਰਕਰਾਂ ਨੇ ਆਪ ਵਰਕਰਾਂ 'ਤੇ ਹਮਲਾ ਕੀਤਾ ਤੇ ਪੱਗਾਂ ਉਤਰੀਆਂ ਹਨ। ਇਸ ਦੇ ਨਾਲ ਹੀ ਪੱਟੀ ਦੇ -7 ਨੰਬਰ ਵਾਰਡ ਵਿਚਗੋਲੀ ਚੱਲਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਜ਼ਖਮੀਮਨਬੀਰ ਸਿੰਘ ਨੂੰ ਪੱਟੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
[caption id="attachment_474718" align="aligncenter" width="700"]
ਪੱਟੀ ਦੇਵਾਰਡ ਨੰਬਰ -7 'ਚਕਾਂਗਰਸੀ ਵਰਕਰਾਂ ਨੇ ਆਪ ਵਰਕਰਾਂ 'ਤੇ ਕੀਤਾ ਹਮਲਾ ,ਗੋਲੀ ਚੱਲਣ ਨਾਲ ਇੱਕ ਜ਼ਖਮੀ[/caption]
ਓਧਰ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 14 ਤੋਂ ਉਮੀਦਵਾਰ ਰਾਜਵਿੰਦਰ ਸਿੰਘ ਸਿੱਧੂ ਵੱਲੋਂ ਜਾਅਲੀ ਵੋਟ ਪਾਉਣ ਆਏ ਵੋਟਰ ਨੂੰ ਫੜਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਦੋਂ ਪੋਲਿੰਗ ਏਜੰਟ ਨੇ ਇਸ ਵਿਅਕਤੀ ਨੂੰ ਉਮਰ ਪੁੱਛੀ ਤਾਂ 38 ਸਾਲ ਦੱਸੀ ਪਰ ਵੋਟਰ ਕਾਰਡ 'ਤੇ ਉਮਰ ਅਲੱਗ ਸੀ ਅਤੇ ਇਸ ਨੇ ਬਾਅਦ ਵਿੱਚ ਮੰਨ ਲਿਆ ਕਿ ਜਾਅਲੀ ਵੋਟ ਪਾਉਣ ਆਇਆ ਸੀ।
[caption id="attachment_474716" align="aligncenter" width="700"]
ਪੱਟੀ ਦੇਵਾਰਡ ਨੰਬਰ -7 'ਚਕਾਂਗਰਸੀ ਵਰਕਰਾਂ ਨੇ ਆਪ ਵਰਕਰਾਂ 'ਤੇ ਕੀਤਾ ਹਮਲਾ ,ਗੋਲੀ ਚੱਲਣ ਨਾਲ ਇੱਕ ਜ਼ਖਮੀ[/caption]
ਪੜ੍ਹੋ ਹੋਰ ਖ਼ਬਰਾਂ : ਬਠਿੰਡਾ ਦੇ ਵਾਰਡ ਨੰਬਰ -14 'ਤੇ ਜਾਅਲੀ ਵੋਟ ਪਾਉਣ ਆਏ ਵੋਟਰ ਨੂੰ ਰੰਗੇ ਹੱਥੀਂ ਫੜਿਆ
ਦੱਸ ਦੇਈਏ ਕਿ ਪੰਜਾਬ ਚੋਣ ਕਮਿਸ਼ਨ ਮੁਤਾਬਕ ਨਗਰ ਨਿਗਮ ਚੋਣਾਂ ਲਈ ਕੁੱਲ 9,222 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਚੋਣਾਂ ' ਚ 2,832 ਆਜ਼ਾਦ ਉਮੀਦਵਾਰ , 2037 ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਹਨ। ਜਦੋਂਕਿ ਚੋਣਾਂ 'ਚ 1569 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ 1,003 ਉਮੀਦਵਾਰ ਖੜ੍ਹੇ ਕੀਤੇ ਹਨ। ਉਧਰ ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ ) ਨੇ 1,606 ਉਮੀਦਵਾਰ ਮੈਦਾਨ 'ਚ ਉਤਾਰੇ ਹਨ।
-PTCNews