ਕਾਂਗਰਸੀ ਦੀ ਧੱਕੇਸ਼ਾਹੀ ਆਈ ਸਾਹਮਣੇ; ਅਕਾਲੀ ਵਰਕਰ ਦੀ ਜ਼ਮੀਨ 'ਤੇ ਸੀ ਕਬਜ਼ੇ ਦੀ ਨੀਅਤ
ਤਰਨਤਾਰਨ: ਤਰਨਤਾਰਨ ਦੇ ਪਿੰਡ ਵਰਿਆਂਹ ਵਿਖੇ ਕਾਂਗਰਸੀਆਂ ਦੀ ਕਥਿਤ ਤੌਰ 'ਤੇ ਧੱਕੇਸ਼ਾਹੀ ਸਾਹਮਣੇ ਆਈ ਹੈ ਕਾਂਗਰਸੀਆਂ ਵੱਲੋਂ ਸ਼੍ਰੋਮਣੀ ਅਕਾਲੀ ਦੱਲ ਦੇ ਸਮਰਥਕ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਈਆਂ ਗਈਆਂ ਹਨ। ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਘਰ ਵਿੱਚ ਮੋਜੂਦ ਔਰਤਾਂ ਵੱਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ ਹੈ, ਹਮਲਾਵਰਾਂ ਵੱਲੋਂ ਗੋਲੀਆਂ ਚਲਾਉਣ ਦੀ ਘੱਟਣਾ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਕੇ ਰਹਿ ਗਈ ਹੈ। ਸਭ ਤੋਂ ਵੱਡਾ ਸਵਾਲ ਇਹ ਖੜਾ ਹੁੰਦਾ ਹੈ ਕਿ ਚੋਣ ਜ਼ਾਬਤੇ ਕਾਰਨ ਪੁਲਿਸ ਵੱਲੋਂ ਲੋਕਾਂ ਦਾ ਅਸਲਾ ਜਮ੍ਹਾਂ ਕਰਵਾਉਣ ਦੇ ਬਾਵਜੂਦ ਉਕਤ ਲੋਕਾਂ ਕੋਲ ਹਥਿਆਰ ਕਿਥੋਂ ਆਏ ਹਨ ਜਾਂ ਸੱਤਾਧਾਰੀ ਧਿਰ ਹੋਣ ਕਾਰਨ ਉਨ੍ਹਾਂ ਦੇ ਹਥਿਆਰ ਪੁਲਿਸ ਵੱਲੋਂ ਜਮ੍ਹਾਂ ਨਹੀ ਕੀਤੇ ਗਏ ਸਨ। ਦੂਜੇ ਪਾਸੇ ਗੋਲੀਬਾਰੀ ਦਾ ਸ਼ਿਕਾਰ ਹੋਏ ਅਕਾਲੀ ਸਮਰਥਕ ਨੇ ਦੱਸਿਆ ਕਿ ਉਨ੍ਹਾਂ ਦਾ ਜ਼ਮੀਨ ਨੂੰ ਲੈ ਕੇ ਪਿੰਡ ਦੇ ਕੁਝ ਕਾਂਗਰਸੀ ਲੋਕਾਂ ਨਾਲ ਝਗੜਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਉਕਤ ਲੋਕ ਉਸਦੀ ਮਾਲਕੀ ਵਾਲੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਬੀਤੇ ਦਿਨ ਵੀ ਉਹ ਆਪਣੀ ਜ਼ਮੀਨ ਵਿੱਚ ਫ਼ਸਲ ਬੀਜ ਕੇ ਆਇਆ ਤਾਂ ਉਕਤ ਲੋਕਾਂ ਵੱਲੋਂ ਉਸਦੇ ਘਰ 'ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾਈਆਂ ਗਈਆਂ। ਘਟਨਾ ਦਰਮਿਆਨ ਘਰ ਵਿੱਚ ਮੋਜੂਦ ਮਹਿਲਾ ਨੇ ਦੱਸਿਆ ਕਿ ਪਿੰਡ ਦੇ ਉਕਤ ਲੋਕ ਹਥਿਆਰਾਂ ਸਮੇਤ ਉਸਦੇ ਘਰ ਆਏ ਅਤੇ ਉਸਦੇ ਬੇਟੇ ਬਾਰੇ ਪੁੱਛਣ ਲਗ ਪਏ ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਬੇਟਾ ਘਰੇ ਨਹੀਂ ਹੈ ਤਾਂ ਉਕਤ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਔਰਤ ਦਾ ਕਹਿਣਾ ਸੀ ਕਿ ਬੜੀ ਮੁਸ਼ਕਲ ਨਾਲ ਉਨ੍ਹਾਂ ਵੱਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ। ਪੀੜਤ ਪਰਿਵਾਰ ਨੇ ਕਿਹਾ ਕਿ ਪੁਲਿਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਿਸ ਵੱਲੋਂ ਉਕਤ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਜਗ੍ਹਾ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਗੋਂਗਲੂਆਂ ਤੋਂ ਮਿੱਟੀ ਝਾੜ ਰਹੀ ਹੈ। ਇਹ ਵੀ ਪੜ੍ਹੋ: ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ, 10 ਮਾਰਚ ਨੂੰ ਰਹੇਗਾ ‘ਡਰਾਈ ਡੇ’ ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਜਦੋਂ ਕਿ ਇਸ ਸਬੰਧ ਵਿੱਚ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਚੌਹਲਾ ਸਾਹਿਬ ਦੇ ਮੁੱਖੀ ਇੰਸਪੈਕਟਰ ਸ਼ਿਵ ਦਰਸ਼ਨ ਸਿੰਘ ਨਾਲ਼ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੋਣ ਜ਼ਾਬਤੇ ਦੇ ਬਾਵਜੂਦ ਹਥਿਆਰ ਹੋਣ ਦੇ ਸਵਾਲ 'ਤੇ ਪੁਲਿਸ ਨੇ ਕਿਹਾ ਕਿ ਇਸ ਦੀ ਜਾਂਚ ਕੀਤੀ ਜਾਵੇਗੀ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਹੋਵੇਗੀ। -PTC News