ਕਾਂਗਰਸ ਨੇ ਨਾ ਕਦੇ ਸੰਘਰਸ਼ ਕੀਤਾ ਤੇ ਨਾ ਹੀ ਕਰ ਸਕਦੀ ਹੈ : ਸੁਖਬੀਰ ਸਿੰਘ ਬਾਦਲ
ਸ੍ਰੀ ਮੁਕਤਸਰ ਸਾਹਿਬ :ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਵਰਕਰਾਂ ਨਾਲ ਕਿਸਾਨੀ ਮੁੱਦੇ 'ਤੇ ਚਰਚਾ ਕੀਤੀ। ਇਸ ਦੌਰਾਨ ਪਤੱਰਕਾਰ ਨਾਲ ਗੱਲ ਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨੀ ਬਿੱਲਾਂ ਨੂੰ ਲੈਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਕਿਸਾਨਾਂ ਦੇ ਸੰਘਰਸ਼ 'ਚ ਹਰ ਮੌਕੇ ਉਨ੍ਹਾਂ ਦੇ ਨਾਲ ਹੈ।
Sukhbir Singh Badalਵਰਕਰਾਂ ਨਾਲ ਮੀਟਿੰਗ ਉਪਰੰਤ Sukhbir singh badal ਨੇ ਕਿ ਰਾਜਘਾਟ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਦਿੱਤਾ ਜਾ ਰਿਹਾ ਧਰਨਾ ਮਹਿਜ ਡਰਾਮਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨ ਜਥੇਬੰਦੀਆਂ ਵਲੋਂ 5 ਨਵੰਬਰ ਦੇ ਪੰਜਾਬ ਬੰਦ ਦਾ ਵੀ ਸਮਰਥਨ ਕੀਤਾ ਗਿਆ । ਇਸ ਦੇ ਨਾਲ ਹੀ ਉਨ੍ਹਾਂ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕਸਦੇ ਹੋਏ ਕਿਹਾ ਕਿ ਉਹ ਆਪ ਪ੍ਰਧਾਨ ਮੰਤਰੀ ਦੇ ਘਰ ਅੱਗੇ ਮਰਨ ਵਰਤ 'ਤੇ ਬੈਠਣ ਫਿਰ ਹੀ ਇਹ ਸੰਘਰਸ਼ ਅੰਜਾਮ ਤਕ ਪਹੁੰਚ ਸਕਦਾ।
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕਾਂਗਰਸ ਵਲੋਂ ਅਕਸਰ ਹੀ ਮਹਿਜ ਡਰਾਮੇ ਕੀਤੇ ਜਾ ਰਹੇ ਹਨ ਅਤੇ ਅਜ ਤਕ ਕਾਂਗਰਸ ਨੇ ਨਾ ਤਾਂ ਕੋਈ ਸੰਘਰਸ਼ ਕੀਤਾ ਅਤੇ ਨਾ ਹੀ ਕਾਂਗਰਸ ਜਨਤਾ ਦੇ ਹੱਕ ਚ ਸੰਘਰਸ਼ ਕਰ ਸਕਦੀ ਹੈ । ਉਥੇ ਹੀ ਕਿਸਾਨਾਂ ਦੀ ਗੱਲ ਕਰਦੇ ਹੋਏ ਅੱਗੇ ਉਹਨਾਂ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਵਿਚ ਨਾਲ ਖੜੇ ਸਨ ਅਤੇ ਹਮੇਸ਼ਾ ਹੀ ਨਾਲ ਰਹਿਣਗੇ।