ਕੈਬਨਿਟ ਮੰਤਰੀ ਸਰਾਰੀ ਦੀ ਬਰਖ਼ਾਸਤਗੀ ਨੂੰ ਲੈ ਕੇ ਕਾਂਗਰਸੀ ਨੇਤਾਵਾਂ ਵੱਲੋਂ ਧਰਨਾ ਸ਼ੁਰੂ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਉਤੇ ਕਾਂਗਰਸ ਵੱਲੋਂ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਉਤੇ ਧਰਨਾ ਦਿੱਤਾ ਜਾ ਰਿਹਾ ਹੈ। ਕਾਂਗਰਸ ਆਗੂਆਂ ਡਿਪਟੀ ਕਮਿਸ਼ਨਰਾਂ ਦੇ ਦਫਤਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਨੇ ਪਟਿਆਲਾ, ਜਲੰਧਰ, ਗੁਰਦਾਸਪੁਰ ਅਤੇ ਬਠਿੰਡਾ 'ਚ ਧਰਨਾ ਦਿੱਤਾ। ਇਸ ਮੌਕੇ ਕਾਂਗਰਸ ਦੇ ਨੇਤਾਵਾਂ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਕੈਬਨਿਟ ਮੰਤਰੀ ਪੰਜਾਬ ਫੌਜਾ ਸਿੰਘ ਸਰਾਰੀ ਦੀ ਆਡੀਓ ਮਾਮਲੇ 'ਚ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ਕਾਂਗਰਸ ਪਾਰਟੀ ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਅੱਗੇ ਲਗਾਇਆ ਧਰਨਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਮੀਤ ਸਿੰਘ ਪਾਹੜਾ ਤੇ ਅਰੁਣਾ ਚੌਧਰੀ ਸਮੇਤ ਜ਼ਿਲੇ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸਨ। ਅੱਜ ਬਠਿੰਡਾ ਵਿੱਚ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪੱਧਰ ਉਤੇ ਡਾ. ਭੀਮ ਰਾਓ ਅੰਬੇਦਕਰ ਪਾਰਕ ਵਿਚ ਧਰਨਾ ਦੇ ਕੇ ਮੰਗ ਕੀਤੀ ਗਈ, ਜਿਸ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਤੋਂ ਇਲਾਵਾ ਵਰਕਰਾਂ ਵੱਲੋਂ ਇਕ ਇਕੱਠ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਦੀ ਬੁਲਾਰਾ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਸਰਕਾਰ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਫੜ ਕੇ ਅੰਦਰ ਦੇਵੇ ਕਿਉਂਕਿ ਉਸ ਦੀ ਉਹ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਉਸ ਨੇ ਪੈਸਿਆਂ ਦੀ ਮੰਗ ਰੱਖੀ ਹੋਈ ਸੀ ਜੋ ਸਾਬਤ ਹੁੰਦੀ ਹੈ। ਜੇ ਸਰਕਾਰ ਨੇ ਇਸ ਨੂੰ ਫੜ ਕੇ ਬੰਦ ਨਾ ਕੀਤਾ ਤਾਂ ਅਸੀਂ ਪੰਜਾਬ ਬੰਦ ਕਰਾਂਗੇ। -PTC News ਇਹ ਵੀ ਪੜ੍ਹੋ : ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, 2 ਲੱਖ ਤੋਂ ਵੱਧ ਸ਼ਰਧਾਲੂ ਨੇ ਕੀਤੇ ਦਰਸ਼ਨ