ਵਿਧਾਨ ਸਭਾ ਸੈਸ਼ਨ 'ਚ ਸ਼ਹੀਦ ਭਗਤ ਸਿੰਘ ਦੇ ਸਵਾਲ 'ਤੇ ਫਸੇ ਰਾਜਾ ਵੜਿੰਗ
ਚੰਡੀਗੜ੍ਹ: ਭਗਵੰਤ ਮਾਨ ਸਰਕਾਰ (Bhagwant Mann) ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਤੇ ਆਖਰੀ ਦਿਨ ਸੀ। ਇਸ ਵਿਚਾਲੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਚਾਨਕ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਪੁੱਛ ਲਿਆ ਕਿ ਦੱਸੋ ਭਗਤ ਸਿੰਘ ਦਾ ਜਨਮ ਦਿਨ ਕਦੋਂ ਆਉਂਦਾ ਹੈ। ਇਸ ਉੱਤੇ ਰਾਜਾ ਵੜਿੰਗ ਨੇ 'ਨਾ' ਵਿਚ ਆਪਣਾ ਸਿਰ ਹਿਲਾਇਆ, ਉਸ ਨੂੰ ਪਤਾ ਨਹੀਂ ਸੀ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਤੁਰੰਤ ਕਿਹਾ ਕਿ 28 ਸਤੰਬਰ ਨੂੰ ਹੋਇਆ ਸੀ ਤੇ ਅੱਗੇ ਤੋਂ ਯਾਦ ਰੱਖਣਾ। ਦਰਅਸਲ 'ਚ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਸੀ ਕਿ 23 ਮਾਰਚ ਦੀ ਛੁੱਟੀ ਨਾਲ ਕੁਝ ਨਹੀਂ ਹੋਣਾ, ਸਕੂਲਾਂ ਵਿਚ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਜੀਵਨ ਤੋਂ ਜਾਣੂ ਕਰਵਾਇਆ ਜਾਏ। ਭਗਵੰਤ ਮਾਨ ਨੇ ਰਾਜਾ ਵੜਿੰਗ ਨੂੰ ਸਵਾਲ ਪੁੱਛ ਲਿਆ, ਦੱਸੋ ਭਗਤ ਸਿੰਘ ਦਾ ਜਨਮ ਦਿਨ ਕਦੋਂ ਆਉਂਦਾ ਹੈ। ਰਾਜਾ ਵੜਿੰਗ ਨੇ ਕਿਹਾ ਮੈਨੂੰ ਪਤਾ ਨਹੀਂ। CM ਨੇ ਕਿਹਾ ਕਿ 28 ਸਤੰਬਰ ਨੂੰ ਜਨਮ ਦਿਨ ਹੁੰਦਾ, ਬਹੁਤ ਮਾੜੀ ਗੱਲ ਤੁਹਾਨੂੰ ਪਤਾ ਨਹੀਂ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ ਤੇ ਉਸ ਦਿਨ ਸਾਰੇ ਸਕੂਲਾਂ ਤੇ ਕਾਲਜਾਂ ਵਿੱਚ ਸ਼ਹੀਦ ਭਗਤ ਸਿੰਘ ’ਤੇ ਕੋਰੀਓਗ੍ਰਾਫੀ ਨਾਟਕ ਕਰਵਾਏ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਪੁੱਛਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਦੋਂ ਹੈ ਤਾਂ ਰਾਜਾ ਵੜਿੰਗ ਇਹ ਨਹੀਂ ਦੱਸ ਸਕੇ। ਇਹ ਵੀ ਪੜ੍ਹੋ: Petrol Diesel Price Hike: 137 ਦਿਨਾਂ ਬਾਅਦ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ 'ਚ ਸ਼ਹੀਦ ਭਗਤ ਸਿੰਘ, ਡਾ. ਭੀਮ ਰਾਓ ਅੰਬੇਡਕਰ ਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਏ ਜਾਣਗੇ। ਇਸ ਬਾਰੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਹੈ। ਸੀਐਮ ਭਗਵੰਤ ਮਾਨ ਦੇ ਪ੍ਰਸਤਾਵ 'ਤੇ ਸਦਨ ਨੇ ਸਿਫਾਰਸ਼ ਕੀਤੀ ਹੈ। ਪਹਿਲਾਂ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਲਾਉਣ ਦੀ ਯੋਜਨਾ ਸੀ। ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮਹਾਰਾਜਾ ਰਣਜੀਤ ਸਿੰਘ ਦਾ ਵੀ ਬੁੱਤ ਲਾਉਣ ਦੀ ਮੰਗ ਕੀਤੀ ਤਾਂ ਪੰਜਾਬ ਸਰਕਾਰ ਨੇ ਵਿਧਾਨ ਸਭਾ 'ਚ ਸ਼ਹੀਦ ਭਗਤ ਸਿੰਘ, ਡਾ. ਭੀਮ ਰਾਓ ਅੰਬੇਡਕਰ ਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਾਉਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਵਿਧਾਨ ਸਭਾ ਵਿਚ ਅੱਜ ਤਿੰਨ ਮਹੀਨਿਆਂ ਦਾ ਬਜਟ ਪੇਸ਼ ਕੀਤਾ ਗਿਆ ਹੈ। ਅਪ੍ਰੈਲ, ਮਈ ਤੇ ਜੂਨ ਦਾ ਬਜਟ ਪਾਸ ਕੀਤਾ ਗਿਆ ਹੈ। ਤਿੰਨ ਮਹੀਨਿਆਂ ਲਈ 37 ਹਜ਼ਾਰ ਕਰੋੜ ਦਾ ਬਜਟ ਪਾਸ ਹੋਇਆ ਹੈ। ਵਿਧਾਨ ਸਭਾ ਵਿਚ 'ਵੋਟ ਆਨ ਅਕਾਊਂਟ'' ਬਿਲ ਵੀ ਪਾਸ ਕੀਤਾ ਗਿਆ ਹੈ। -PTC News