ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੀਏ ਦੀ ਹਾਲਤ ਨਾਜ਼ੁਕ ਬਣੀ
ਲੁਧਿਆਣਾ : ਲੁਧਿਆਣਾ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ਉਤੇ ਇਆਲੀ ਚੌਕ 'ਚ ਪੰਜ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ਆਪਣੀ ਕਾਰ 'ਚ ਸਵਾਰ ਹੋ ਕੇ ਇਯਾਲੀ ਚੌਕ ਤੋਂ ਕਿਸੇ ਕੰਮ ਲਈ ਲੰਘ ਰਿਹਾ ਸੀ। ਇਸ ਵਿਚਕਾਰ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰੇ ਸਾਢੇ ਦੱਸ ਵਜੇ ਦੇ ਕਰੀਬ ਹਰਜਿੰਦਰ ਸਿੰਘ ਢੀਂਡਸਾ ਜਿਸ ਤਰ੍ਹਾਂ ਹੀ ਇਯਾਲੀ ਚੌਕ 'ਚ ਪੁੱਜੇ ਤਾਂ ਪੰਜ ਮੋਟਰਸਾਈਕਲਾਂ ਉਪਰ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਉਨ੍ਹਾਂ ਦੀ ਕਾਰ ਘੇਰ ਲਈ ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਹੋਏ ਹਰਜਿੰਦਰ ਸਿੰਘ ਨੂੰ ਨੇੜਲੇ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਥੇ ਡਾਕਟਰਾਂ ਦੀ ਇਕ ਟੀਮ ਸਿਹਤ ਨੂੰ ਲੈ ਕੇ ਆਪਣੀ ਨਜ਼ਰ ਬਣਾਏ ਹੋਏ ਹਨ। ਇਸ ਮਾਮਲੇ 'ਚ ਥਾਣਾ ਸਰਾਭਾ ਨਗਰ ਦੇ ਇੰਚਾਰਜ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਲੜਾਈ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਕਰ ਰਹੀ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਘੰਟਾ ਘਰ ਦੇ ਬਾਹਰ ਪਲਾਜ਼ੇ 'ਚੋਂ ਮਿਲੀ ਬੱਚੀ ਦੀ ਲਾਸ਼ ਸਬੰਧੀ ਪ੍ਰਬੰਧਕਾਂ ਦੀ ਅਪੀਲ