ਵੱਧਦੀ ਮਹਿੰਗਾਈ ਨੂੰ ਲੈ ਕੇ ਕਾਂਗਰਸ ਦਾ ਹੱਲਾ ਬੋਲ, ਸੜਕਾਂ 'ਤੇ ਰੋਸ ਪ੍ਰਦਰਸ਼ਨ
ਚੰਡੀਗੜ੍ਹ: ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਮਹਿੰਗਾਈ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਤੇ ਹੀ ਨਵਜੋਤ ਸਿੱਧੂ ਵੱਲੋਂ ਕਾਂਗਰਸ ਭਵਨ ਵਿਖੇ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਪਹਿਲਾ ਕਾਂਗਰਸ ਵੱਲੋਂ ਆਪਣੇ ਆਪਣੇ ਜ਼ਿਲ੍ਹੇ ਵਿੱਚ ਕੀਤਾ ਗਿਆ ਸੀ। ਕਾਂਗਰਸ ਵੱਲੋਂ ਪੰਜਾਬ ਭਰ ਵਿੱਚ ਮਹਿੰਗਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਚੋਣ ਹਾਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਦਾ ਅਸਤੀਫਾ ਲੈ ਲਿਆ ਹੈ। ਇਸ ਦੇ ਬਾਵਜੂਦ ਸਿੱਧੂ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਹ ਪੰਜਾਬ ਦੇ ਲੁਧਿਆਣਾ, ਪਟਿਆਲਾ, ਕਪੂਰਥਲਾ ਦਾ ਦੌਰਾ ਕਰ ਚੁੱਕੇ ਹਨ ਤੇ ਸਮਰਥਕਾਂ ਨੂੰ ਮਿਲੇ ਹਨ। ਇਸ ਤੋਂ ਇਲਾਵਾ ਗੁਰਦਾਸਪੁਰ ਤੇ ਬਹਿਬਲ ਕਲਾਂ ਵੀ ਪ੍ਰਦਰਸ਼ਨ ਲਈ ਗਏ ਹਨ। ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੇ ਹਾਲ ਹੀ 'ਚ ਦਿੱਲੀ 'ਚ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਕੀਤੀ, ਜਿਸ 'ਚ ਸਾਰੇ ਨੇਤਾਵਾਂ ਨੇ ਸਿੱਧੂ ਬਾਰੇ ਸਪੱਸ਼ਟ ਕੀਤਾ ਕਿ ਪਾਰਟੀ ਦੀ ਇੰਨੀ ਵੱਡੀ ਹਾਰ 'ਚ ਪ੍ਰਧਾਨ ਦੀ ਭੂਮਿਕਾ ਵੀ ਅਹਿਮ ਕਾਰਨ ਹੈ। ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਪੰਜਾਬ ਕਾਂਗਰਸ ਦੇ ਵਰਕਰਾਂ ਵੱਲੋਂ ਮਹਿੰਗਾਈ ਦੇ ਖਿਲਾਫ਼ ਥਾਂ-ਥਾਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਂਗਰਸ ਬੁਲਾਰੇ ਨੇ ਕਾਂਗਰਸ ਦਫਤਰ 'ਚ ਮੋਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ 62 ਕਰੋੜ ਅੰਨਦਾਤਾ ਟੈਕਸ ਦੇ ਬੋਝ ਹੇਠ ਦੱਬੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਰੋਜ਼ ਪ੍ਰਧਾਨ ਮੰਤਰੀ ਤੇਲ ਦੀਆਂ ਕੀਮਤਾਂ ਵਧਾ ਕੇ ਦੇਸ਼ ਦੀ ਜਨਤਾ ਨੂੰ ਗੁੱਡ ਮਾਰਨਿੰਗ ਦਾ ਸੁਨੇਹਾ ਦਿੰਦੇ ਹਨ। ਪਿਛਲੇ 16 ਦਿਨਾਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਵਿੱਚ 14 ਵਾਰ ਵਾਧਾ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਦੇਸ਼ 'ਚ ਕੋਰੋਨਾ ਦਾ ਧਮਾਕਾ, 1033 ਨਵੇਂ ਮਾਮਲੇ, 43 ਮਰੀਜ਼ਾਂ ਦੀ ਮੌਤ -PTC News