ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਕਾਂਗਰਸੀ ਵਰਕਰ
ਅੰਮ੍ਰਿਤਸਰ: ਕਾਂਗਰਸੀ ਵਰਕਰ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਪਰਿਕਰਮਾ ਵਿੱਚ ਤਸਵੀਰ ਵੀ ਖਿਚਵਾਈ। ਵਿਰੋਧੀਆਂ ਦਾ ਕਹਿਣਾ ਹੈ ਕਿ ਕਾਂਗਰਸੀ ਵਰਕਰ ਵੱਲੋਂ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ ਸ਼ਰਟ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਜਾਣਾ ਇਕ ਤਰੀਕੇ ਨਾਲ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਜਿਸ ਕਾਂਗਰਸੀ ਵਰਕਰ ਵੱਲੋਂ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀ ਸ਼ਰਟ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ ਹੈ ਉਹ ਐਸਸੀ ਸੈੱਲ ਦਾ ਕਾਂਗਰਸ ਪਾਰਟੀ ਦਾ ਵਾਈਸ ਚੈਅਰਮੈਨ ਕਰਮਜੀਤ ਸਿੰਘ ਗਿੱਲ ਹੈ। ਕਰਮਜੀਤ ਸਿੰਘ ਗਿੱਲ ਜਗਦੀਸ਼ ਟਾਈਟਲਰ ਦਾ ਖਾਸ ਦੱਸਿਆ ਜਾ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਸੱਜਣ ਕੁਮਾਰ ਤੋਂ ਬਾਅਦ ਜਗਦੀਸ਼ ਟਾਈਟਲਰ ਕਾਂਗਰਸ ਦੇ ਵੱਡੇ ਨੇਤਾ ਹਨ ਅਤੇ ਜਿਨ੍ਹਾਂ ਦਾ ਨਾਮ 1984 ਦੇ ਦੋਸ਼ੀਆਂ ਵਿੱਚ ਲਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੂੰ ਦਿੱਲੀ ਦੀ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਇਹ ਵੀ ਪੜ੍ਹੋ:ਸ਼ਿਮਲਾ ਦੇ ਕੋਟਖਾਈ 'ਚ ਲੱਗੇ ਭੂਚਾਲ ਦੇ ਝਟਕੇ
-PTC News