ਕਾਂਸਟੇਬਲ ਨੇ ਔਰਤ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰਿਆ, ਖ਼ੁਦਕੁਸ਼ੀ ਦੀ ਕੀਤੀ ਕੋਸ਼ਿਸ਼
ਲੁਧਿਆਣਾ : ਸਥਾਨਕ ਜੋਸ਼ੀ ਨਗਰ ਹੈਬੋਲਵਾਲ ਵਿੱਚ ਪੁਲਿਸ ਦੇ ਕਾਂਸਟੇਬਲ ਵੱਲੋਂ ਏਕੇ-47 ਨਾਲ ਔਰਤ 'ਤੇ ਗੋਲ਼ੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਾਰਦਾਤ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਸਹਿਮ ਗਏ। ਜਾਣਕਾਰੀ ਅਨੁਸਾਰ ਜੋਸ਼ੀ ਨਗਰ ਹੈਬੋਵਾਲ ਵਿੱਚ ਪੁਲਿਸ ਕਾਂਸਟੇਬਲ ਸਿਮਰਨਜੀਤ ਸਿੰਘ ਨੇ ਨਿਧੀ ਨਾਮਕ ਔਰਤ ਉਤੇ ਏਕੇ-47 ਨਾਲ ਗੋਲ਼ੀਆਂ ਚਲਾ ਦਿੱਤੀਆਂ, ਜਿਸ ਨਾਲ ਔਰਤ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਕਾਂਸਟੇਬਲ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੂੰ ਸਭ ਤੋਂ ਪਹਿਲਾਂ ਜਾਣਕਾਰੀ ਔਰਤ ਦੇ ਬੇਟੇ ਨੇ ਦਿੱਤੀ ਹੈ। ਲੋਕਾਂ ਵੱਲੋਂ ਜ਼ਖ਼ਮੀ ਕਾਂਸਟੇਬਲ ਨੂੰ ਤੁਰੰਤ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਸਿਮਰਨਜੀਤ ਸਿੰਘ ਕਾਂਸਟੇਬਲ ਵਜੋਂ ਪੁਲਿਸ ਲਾਈਨ ਵਿੱਚ ਤਾਇਨਾਤ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਮਾਮਲੇ ਦੀ ਤਫਤੀਸ਼ ਵਿੱਚ ਜੁੱਟ ਗਈ ਹੈ ਕਿ ਕਾਂਸਟੇਬਲ ਨੇ ਔਰਤ ਨੂੰ ਗੋਲ਼ੀਆਂ ਕਿਉਂ ਮਾਰੀਆਂ ਤੇ ਆਪਣੇ ਉਪਰ ਗੋਲ਼ੀਆਂ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਵੀ ਕਿਉਂ ਕੀਤੀ ਗਈ। ਮੌਕੇ ਉਤੇ ਪੁੱਜੀ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਜਾਂਚ ਚੱਲ ਰਹੀ ਹੈ ਤੇ ਫੋਰੈਂਸਿਕ ਟੀਮ ਨੇ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਸਿਮਰਨਜੀਤ ਸਿੰਘ ਪੁਲਿਸ ਕਾਂਸਟੇਬਲ ਵਜੋਂ ਤਾਇਨਾਤ ਹੈ ਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਹ ਵੀ ਪੜ੍ਹੋ : ਐਲਪੀਜੀ ਸਿਲੰਡਰ ਸਬਸਿਡੀ 'ਤੇ ਸਰਕਾਰ ਦੀ ਨਵੀਂ ਯੋਜਨਾ, ਜਾਣੋ ਕਿਸ ਨੂੰ ਮਿਲੇਗਾ ਫਾਇਦਾ