ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੈਂਚੀਆਂ ਦੀ ਬੇਅਦਬੀ ਮਾਮਲੇ 'ਚ 7 ਸਾਲਾਂ ਬਾਅਦ ਆਇਆ ਫੈਸਲਾ, ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ
ਮੋਗਾ, 7 ਜੁਲਾਈ: ਸੱਤ ਸਾਲ ਪਹਿਲਾਂ 12 ਅਕਤੂਬਰ 2015 ਨੂੰ ਬਰਗਾੜੀ ਵਿੱਚ ਹੋਏ ਬੇਅਦਬੀ ਕਾਂਡ ਤੋਂ 20 ਦਿਨ ਬਾਅਦ 4 ਨਵੰਬਰ 2015 ਵਿੱਚ ਮੋਗਾ ਦੇ ਪਿੰਡ ਮੱਲਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਛੋਟੇ ਸਰੂਪਾਂ (ਸੈਂਚੀਆਂ) ਦੀ ਹੋਈ ਬੇਅਦਬੀ ਮਾਮਲੇ ਚ ਮੋਗਾ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਹੋਇਆਂ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ ਤਿੰਨ ਸਾਲ ਦੀ ਸਜ਼ਾ, ਦੇ ਨਾਲ ਹੀ ਧਾਰਾ 120 B ਤਹਿਤ 5-5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਪਾਇਆ ਹੈ। ਇਹ ਵੀ ਪੜ੍ਹੋ: ਮੂਸੇਵਾਲਾ ਦੇ ਮੈਨੇਜਰ ਸ਼ਾਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ ਗੱਲਬਾਤ ਕਰਦਿਆਂ ਇਸ ਮਾਮਲੇ ਦੇ ਮੁੱਖ ਗਵਾਹ, ਮੋਗਾ ਦੇ ਪਿੰਡ ਮੱਲਕੇ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਨੇ ਦੱਸਿਆ ਕਿ ਅਸੀਂ ਅਦਾਲਤ ਦੇ ਫ਼ੈਸਲੇ ਤੋਂ ਬਹੁਤ ਖੁਸ਼ ਹਾਂ ਪਰ ਅਸੀਂ ਭਗਵੰਤ ਮਾਨ ਦੀ ਸਰਕਾਰ ਤੋਂ ਬੇਨਤੀ ਕਰਦੇ ਹਾਂ ਕੇ ਧਾਰਾ 295 A ਨੂੰ ਸੋਧ ਕਰਕੇ ਧਾਰਾ 307 ਵੀ ਲਗਾਈ ਜਾਵੇ ਤਾਂ ਕਿ ਇਨ੍ਹਾਂ ਬੇਅਦਬੀ ਕਰਨ ਵਾਲਿਆਂ ਨੂੰ ਛੇਤੀ ਜ਼ਮਾਨਤ ਨਾ ਮਿਲੇ। ਉਨ੍ਹਾਂ ਕਿਹਾ ਕਿ ਜਿਹੜੇ ਦੋ ਡੇਰਾ ਪ੍ਰੇਮੀਆਂ ਨੂੰ ਅਦਾਲਤ ਨੇ ਬਰੀ ਕੀਤਾ ਹੈ ਉਨ੍ਹਾਂ ਖਿਲਾਫ ਵੀ ਅਸੀਂ ਦੁਬਾਰਾ ਸੈਸ਼ਨ ਕੋਰਟ ਜਾਂ ਹਾਈ ਕੋਰਟ ਵਿੱਚ ਅਪੀਲ ਕਰਾਂਗੇ ਕਿਉਂਕਿ ਉਹ ਵੀ ਇਨ੍ਹਾਂ ਬੇਅਦਬੀਆਂ ਦੇ ਮੁੱਖ ਦੋਸ਼ੀ ਹਨ। ਉੱਥੇ ਹੀ ਗੱਲਬਾਤ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੈਂਬਰ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਅਸੀਂ ਅੱਜ ਵਾਹਿਗੁਰੂ ਦਾ ਸ਼ੁਕਰ ਕਰਦੇ ਹਾਂ ਕਿ ਅਦਾਲਤ ਨੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ ਅਤੇ ਜਿਹੜੇ ਦੋ ਦੋਸ਼ੀ ਅਦਾਲਤ ਨੇ ਬਰੀ ਕੀਤੇ ਹਨ ਉਨ੍ਹਾਂ ਦੇ ਖਿਲਾਫ ਵੀ ਜਲਦ ਅਸੀਂ ਕਾਨੂੰਨੀ ਰਾਏ ਲੈ ਕੇ ਉਚੇਰੀ ਅਦਾਲਤ ਵਿਚ ਅਪੀਲ ਪਾਵਾਂਗੇ। ਇਹ ਵੀ ਪੜ੍ਹੋ: CM Maan Marriage Photos: ਡਾ. ਗੁਰਪ੍ਰੀਤ ਕੌਰ ਬਣੀ ਮੁੱਖ ਮੰਤਰੀ ਮਾਨ ਦੀ ਹਮਸਫ਼ਰ, ਵੇਖੋ ਹੁਣ ਤੱਕ ਦੀਆਂ ਖੂਬਸੂਰਤ ਤਸਵੀਰਾਂ ਸਿੱਖ ਆਗੂ ਅਮਰੀਕ ਸਿੰਘ ਅਜਨਾਲਾ ਨੇ ਵੀ ਅਦਾਲਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜਿਸ ਤਰ੍ਹਾਂ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ ਉਸੇ ਤਰ੍ਹਾਂ ਹੋਰ ਜਗ੍ਹਾ ਤੇ ਹੋਈਆਂ ਬੇਅਦਬੀਆਂ ਦੇ ਮਾਮਲੇ 'ਚ ਵੀ ਜਲਦ ਅਦਾਲਤ ਆਪਣਾ ਫੈਸਲਾ ਸੁਣਾਏਗੀ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਦੋਸ਼ੀ ਬਰੀ ਕੀਤੇ ਗਏ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਸਜ਼ਾ ਸੁਣਾਈ ਜਾਵੇ। -PTC News