ਅੰਮ੍ਰਿਤਸਰ DC ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ, ਸਕੂਲ, ਕਾਲਜ 8 ਫਰਵਰੀ ਤੱਕ ਰਹਿਣਗੇ ਬੰਦ
ਅੰਮ੍ਰਿਤਸਰ: ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸੋਧੀਆਂ ਕੋਰੋਨਾ ਪਾਬੰਦੀਆਂ 8 ਫਰਵਰੀ 2022 ਤੱਕ ਲਈ ਵਧਾ ਦਿੱਤੀਆਂ ਹਨ। ਪਾਬੰਦੀਆਂ ਅਨੁਸਾਰ ਜਨਤਕ ਥਾਂਵਾਂ 'ਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦੇ ਨਿਯਮ ਨੂੰ ਲਾਗੂ ਕੀਤਾ ਗਿਆ ਹੈ। ਰਾਤ 10 ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਗੈਰਜ਼ਰੂਰੀ ਤੋਰੇ-ਫੇਰੇ 'ਤੇ ਰੋਕ ਰਹੇਗੀ ਹਾਲਾਂਕਿ ਜ਼ਰੂਰੀ ਸੇਵਾਵਾਂ ਨੂੰ ਇਸ ਵਿਚ ਛੋਟ ਹੋਵੇਗੀ। ਪਾਬੰਦੀਆਂ ਅਨੁਸਾਰ ਹੁਣ ਅੰਦਰ (ਇੰਡੋਰ) ਵੱਧ ਤੋਂ ਵੱਧ 500 ਅਤੇ ਬਾਹਰ ਖੁੱਲੇ (ਆਊਟਡੋਰ) ਵਿਚ ਵੱਧ ਤੋਂ ਵੱਧ 1000 ਬੰਦੇ ਦੇ ਇੱਕਠ ਕਰਨ ਦੀ ਛੋਟ ਹੋਵੇਗੀ ਪਰ ਇਹ ਇਕੱਠ ਉਪਲਬੱਧ ਥਾਂ ਦੀ ਸਮੱਰਥਾ ਤੋਂ 50 ਫੀਸਦੀ ਤੋਂ ਵੱਧ ਨਾ ਹੋਵੇ। ਇੱਕਠ ਦੌਰਾਨ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਸਾਰੇ ਸਕੂਲ, ਕਾਲਜ, ਯੂਨੀਵਰਸਿਟੀ ਅਤੇ ਕੋਚਿੰਗ ਸੰਸਥਾਨ 8 ਫਰਵਰੀ ਤੱਕ ਬੰਦ ਰਹਿਣਗੇ ਪਰ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ। ਮੈਡੀਕਲ ਅਤੇ ਨਰਸਿੰਗ ਕਾਲਜ ਆਮ ਵਾਂਗ ਖੁੱਲ੍ਹ ਸਕਣਗੇ। ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਰਕਟ ਕੰਪਲੈਕਸ, ਮਿਉਜੀਅਮ, ਚਿੜੀਆਘਰ 50 ਫੀਸਦੀ ਸਮੱਰਥਾ ਨਾਲ ਖੁੱਲ ਸਕਦੇ ਹਨ ਪਰ ਸਾਰਾ ਸਟਾਫ ਵੈਕਸੀਨੇਟਡ ਹੋਵੇ। ਏਸੀ ਬੱਸਾਂ 50 ਫੀਸਦੀ ਸਵਾਰੀਆਂ ਨਾਲ ਹੀ ਚੱਲ ਸਕਦੀਆਂ ਹਨ। ਬਿਨ੍ਹਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫਤਰਾਂ ਜਾਂ ਪ੍ਰਾਈਵੇਟ ਦਫਤਰਾਂ ਤੋਂ ਕੋਈ ਸੇਵਾ ਉਪਲਬੱਧ ਨਹੀਂ ਹੋ ਸਕੇਗੀ। ਜ਼ਿਲ੍ਹੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰ੍ਹਾਂਵੈਕਸੀਨੇਟਡ ਹੋਣ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਕਾਲਜਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ 15 ਸਾਲ ਤੋਂ ਵੱਡੀ ਉਮਰ ਦੇ ਵਿਦਿਆਰਥੀਆਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ। ਇਸ ਤੋਂ ਬਿਨ੍ਹਾਂ ਸਾਰੇ ਵਿਭਾਗਾਂ ਨੂੰ ਕੋਵਿਡ ਪ੍ਰੋਟੋਕਾਲ ਪਾਲਣ ਦੀ ਹਦਾਇਤ ਕੀਤੀ ਗਈ ਹੈ। ਇੰਨ੍ਹਾਂ ਹਦਾਇਤਾਂ ਦੀ ਉੰਲਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਥੇ ਪੜ੍ਹੋ ਹੋਰ ਖ਼ਬਰਾਂ: ਪੁਲਿਸ ਦੀ ਹੈਵਾਨੀਅਤ, ਬੱਚਿਆਂ 'ਤੇ ਕੀਤਾ ਤਸ਼ੱਦਦ ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News