ਕੋਰੋਨਾ ਪਾਬੰਦੀਆਂ 28 ਫਰਵਰੀ ਤੱਕ ਰਹਿਣਗੀਆਂ ਜਾਰੀ: ਕੇਂਦਰ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਵੀਰਵਾਰ ਨੂੰ ਦੇਸ਼ ਵਿੱਚ ਕੋਰੋਨਾ ਨਾਲ ਸਬੰਧਿਤ ਮੌਜੂਦਾ ਪਾਬੰਦੀਆਂ ਨੂੰ 28 ਫਰਵਰੀ ਤੱਕ ਵਧਾ ਦਿੱਤਾ ਹੈ, ਜੋ ਕਿ ਕੋਰੋਨਾ ਵਾਇਰਸ ਅਤੇ ਓਮੀਕਰੋਨ ਵੇਰੀਐਂਟ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਦੇਸ਼ ਜਾਰੀ ਕਰਕੇ ਆਪਣੇ ਸਥਾਨਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕੋਰੋਨਾ ਵਾਇਰਸ ਸਥਿਤੀ ਦੇ ਆਪਣੇ ਮੁਲਾਂਕਣ ਦੇ ਅਧਾਰ 'ਤੇ ਓਮੀਕਰੋਨ ਵੇਰੀਐਂਟ ਦੇ ਖ਼ਤਰੇ ਦੇ ਵਿਰੁੱਧ ਤੁਰੰਤ ਰੋਕਥਾਮ ਉਪਾਅ ਕਰਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਦੱਸੇ ਅਨੁਸਾਰ ਜ਼ਿਲ੍ਹਾ ਅਤੇ ਸਥਾਨਕ ਪੱਧਰ 'ਤੇ ਸਬੂਤ-ਅਧਾਰਤ ਕੋਵਿਡ -19 ਰੋਕਥਾਮ ਉਪਾਅ ਲੈਂਦੇ ਹੋਏ, MHA ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕੋਵਿਡ ਪਾਬੰਦੀਆਂ 28 ਫਰਵਰੀ 2022 ਤੱਕ ਲਾਗੂ ਰਹਿਣਗੀਆਂ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਦੀ ਦਿਨੋਂ ਦਿਨ ਵੱਧ ਰਹੀ ਹੈ। ਭਾਰਤ ਵਿੱਚ 2,86,384 ਨਵੇਂ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ। ਜਿਸ ਨਾਲ ਕੇਂਦਰੀ ਸਿਹਤ ਮੰਤਰਾਲੇ ਦੇ ਵੀਰਵਾਰ ਨੂੰ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਕੋਵਿਡ ਕੇਸਾਂ ਦੀ ਕੁੱਲ ਗਿਣਤੀ 40,371,500 ਹੋ ਗਈ ਸੀ। ਕੇਂਦਰ ਦਾ ਕਹਿਣਾ ਹੈ ਕਿ 34 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 407 ਜ਼ਿਲ੍ਹੇ 10 ਪ੍ਰਤੀਸ਼ਤ ਤੋਂ ਵੱਧ ਦੀ ਸਕਾਰਾਤਮਕ ਦਰ ਦੀ ਰਿਪੋਰਟ ਮਿਲ ਰਹੀ ਹੈ। ਕੇਂਦਰ ਦਾ ਕਹਿਣਾ ਹੈ ਕਿ ਭਾਵੇਂ ਕੋਰੋਨਾ ਦੇ ਮਰੀਜ਼ ਠੀਕ ਹੋ ਰਹੇ ਹਨ ਪਰ ਫਿਰ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਕੇਂਦਰ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਹੈ ਕਿ ਵੱਧ ਤੋਂ ਵੱਧ ਟੈੱਸਟ ਕਰਵਾਏ ਜਾਣ ਅਤੇ ਟੀਕਾਕਰਨ ਵੱਧ ਤੋਂ ਵੱਧ ਕੀਤਾ ਜਾਵੇ। ਉੱਥੇ ਹੀ ਇਕ ਦੂਜੇ ਤੋਂ ਸੋਸ਼ਲ ਦੂਰੀ ਲਾਜ਼ਮੀ ਹੈ। ਇਹ ਵੀ ਪੜ੍ਹੋ:ਕਿਸੇ ਨੂੰ ਵੀ CM ਦਾ ਚਿਹਰਾ ਬਣਾ ਦਿਓ, ਮੈਨੂੰ ਕੋਈ ਇਤਰਾਜ਼ ਨਹੀਂ: ਚਰਨਜੀਤ ਚੰਨੀ -PTC News