Covid Updates: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਮਾਮਲੇ ਮੁੜ 4 ਹਜ਼ਾਰ ਦੇ ਨੇੜੇ ਪਹੁੰਚੇ, 26 ਦੀ ਮੌਤ
India Corona Cases: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਕੁੱਲ 3,962 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ 26 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਵੀ ਵੱਡਾ ਉਛਾਲ ਆਇਆ ਹੈ, ਜੋ ਹੁਣ 22,416 ਤੱਕ ਪਹੁੰਚ ਗਿਆ ਹੈ।
ਇਸ ਦੌਰਾਨ 26 ਮਰੀਜ਼ਾਂ ਦੀ ਮੌਤ ਹੋ ਗਈ, ਜੋ ਕੱਲ੍ਹ ਨਾਲੋਂ 16 ਵੱਧ ਹੈ। ਦੱਸ ਦੇਈਏ ਕਿ ਕੱਲ੍ਹ 10 ਮਰੀਜ਼ਾਂ ਦੀ ਮੌਤ ਹੋ ਗਈ ਸੀ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ 2,697 ਲੋਕਾਂ ਨੂੰ ਛੁੱਟੀ ਵੀ ਦਿੱਤੀ ਗਈ ਹੈ। ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 22,416 ਹੋ ਗਈ ਹੈ ਜੋ ਕਿ ਕੱਲ੍ਹ ਨਾਲੋਂ 1,239 ਵੱਧ ਹੈ। ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 5,24,677 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੋਰੋਨਾ ਦੇ ਮਾਮਲਿਆਂ 'ਚ ਅਚਾਨਕ ਵਾਧੇ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਨੇ ਪੰਜ ਰਾਜਾਂ ਨੂੰ ਪੱਤਰ ਲਿਖ ਕੇ ਵਧਦੇ ਇਨਫੈਕਸ਼ਨ ਨੂੰ ਰੋਕਣ ਲਈ ਇਹਤਿਆਤੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਮੰਤਰਾਲੇ ਨੇ ਇਨ੍ਹਾਂ ਰਾਜਾਂ ਨੂੰ ਸਖ਼ਤ ਚੌਕਸੀ ਰੱਖਣ ਲਈ ਕਿਹਾ ਹੈ। ਇਨ੍ਹਾਂ ਪੰਜ ਰਾਜਾਂ ਵਿੱਚ ਮਹਾਰਾਸ਼ਟਰ, ਕੇਰਲ, ਤੇਲੰਗਾਨਾ, ਕਰਨਾਟਕ ਅਤੇ ਤਾਮਿਲਨਾਡੂ ਸ਼ਾਮਲ ਹਨ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ: HC ਨੇ ਪੰਜਾਬ ਦੇ CM ਦੇ ਮੌਜੂਦਾ HC ਜੱਜ ਦੀ ਅਗਵਾਈ 'ਚ ਜਾਂਚ ਦੇ ਹੁਕਮ ਰੱਦ ਕੀਤੇ
ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 345 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਦੌਰਾਨ ਸੰਕਰਮਣ ਦੀ ਦਰ ਵਧ ਕੇ 1.88 ਪ੍ਰਤੀਸ਼ਤ ਹੋ ਗਈ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਕੁੱਲ 18,334 ਨਮੂਨਿਆਂ ਦੀ ਜਾਂਚ ਕੀਤੀ ਗਈ।
-PTC News