Corona Cases: ਦਿੱਲੀ 'ਚ ਕੋਰੋਨਾ ਦਾ ਕਹਿਰ, 2136 ਨਵੇਂ ਮਾਮਲੇ ਆਏ ਸਾਹਮਣੇ, 10 ਲੋਕਾਂ ਦੀ ਮੌਤ
Delhi Corona Cases: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਜੇਕਰ ਰਾਜਧਾਨੀ ਦਿੱਲੀ ਦੀ ਗੱਲ ਕਰੀਏ 'ਤੇ ਦਿੱਲੀ ਵਿਚ ਕੋਰੋਨਾ ਦੇ ਮਾਮਲੇ ਘੱਟ ਨਹੀਂ ਹੋ ਰਹੇ ਹਨ। ਇਨਫੈਕਸ਼ਨ ਵਧਣ ਕਾਰਨ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ। ਦਿੱਲੀ 'ਚ ਜਨਤਕ ਥਾਵਾਂ 'ਤੇ ਵੀ ਮਾਸਕ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿਚ 2000 ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆਏ ਹਨ।
ਦਿੱਲੀ 'ਚ ਪਿਛਲੇ 24 ਘੰਟਿਆਂ 'ਚ 2,136 ਕੋਰੋਨਾ ਮਰੀਜ਼ ਸਾਹਮਣੇ ਆਏ ਹਨ, ਜਦਕਿ 10 ਲੋਕਾਂ ਦੀ ਮੌਤ ਵੀ ਕੋਰੋਨਾ ਕਾਰਨ ਹੋਈ ਹੈ। ਨਾਲ ਹੀ 2,623 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਸਕਾਰਾਤਮਕਤਾ ਦਰ ਵੀ 15.02 ਫੀਸਦੀ 'ਤੇ ਪਹੁੰਚ ਗਈ ਹੈ। ਹੁਣ ਦਿੱਲੀ ਵਿੱਚ ਐਕਟਿਵ ਕੇਸਾਂ ਦੀ ਗਿਣਤੀ 8,343 ਹੋ ਗਈ ਹੈ।
ਇਸ ਦੌਰਾਨ ਕੋਰੋਨਾ ਸੰਕਰਮਣ ਦਰ ਯਾਨੀ ਸਕਾਰਾਤਮਕਤਾ ਦਰ 15.02 ਪ੍ਰਤੀਸ਼ਤ ਦਰਜ ਕੀਤੀ ਗਈ ਹੈ। ਦਿੱਲੀ ਸਰਕਾਰ ਦੁਆਰਾ ਜਾਰੀ ਸਿਹਤ ਬੁਲੇਟਿਨ ਦੇ ਅਨੁਸਾਰ ਪਿਛਲੇ 24 ਘੰਟਿਆਂ ਦੇ ਇਲਾਜ ਤੋਂ ਬਾਅਦ 2623 ਲੋਕ ਠੀਕ ਹੋ ਗਏ ਹਨ। ਐਕਟਿਵ ਕੇਸਾਂ ਦੀ ਗਿਣਤੀ 8343 ਹੋ ਗਈ ਹੈ।
ਇਹ ਵੀ ਪੜ੍ਹੋ : ਪਦਮਸ਼੍ਰੀ ਉਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦਾ ਦੇਹਾਂਤ
ਦਿੱਲੀ ਵਿੱਚ ਇੱਕ ਦਿਨ ਵਿੱਚ 14225 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਕੋਰੋਨਾ ਦੇ 5676 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ। ਦਿੱਲੀ ਦੇ ਵੱਖ-ਵੱਖ ਹਸਪਤਾਲਾਂ 'ਚ ਕੋਰੋਨਾ ਦੇ 531 ਮਰੀਜ਼ ਦਾਖਲ ਹਨ। ਕੰਟੇਨਮੈਂਟ ਜ਼ੋਨਾਂ ਦੀ ਗਿਣਤੀ 283 ਹੈ। ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਕਾਰਨ ਹੁਣ ਤੱਕ 26367 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਪਿਛਲੇ 24 ਘੰਟਿਆਂ ਵਿੱਚ 103 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ ਇੱਕ ਹਫ਼ਤੇ ਵਿੱਚ ਕੇਸਾਂ ਦੀ ਸਕਾਰਾਤਮਕਤਾ ਦਰ 8.28 ਪ੍ਰਤੀਸ਼ਤ ਹੈ। ਇਸ ਦੇ ਨਾਲ ਹੀ, ਇੱਕ ਹਫ਼ਤੇ ਵਿੱਚ ਰੋਜ਼ਾਨਾ ਕੇਸਾਂ ਦੀ ਔਸਤ 96 ਹੈ।