Wed, Nov 13, 2024
Whatsapp

ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ 17 ਫ਼ੀਸਦੀ ਦੀ ਕਮੀ, ਪਿਛਲੇ 24 ਘੰਟਿਆਂ 'ਚ 1,675 ਮਾਮਲੇ

Reported by:  PTC News Desk  Edited by:  Ravinder Singh -- May 24th 2022 09:38 AM -- Updated: May 24th 2022 09:41 AM
ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ 17 ਫ਼ੀਸਦੀ ਦੀ ਕਮੀ, ਪਿਛਲੇ 24 ਘੰਟਿਆਂ 'ਚ 1,675 ਮਾਮਲੇ

ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ 17 ਫ਼ੀਸਦੀ ਦੀ ਕਮੀ, ਪਿਛਲੇ 24 ਘੰਟਿਆਂ 'ਚ 1,675 ਮਾਮਲੇ

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 1,675 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ 4,31,40,068 ਹੋ ਗਈ ਹੈ। ਕੱਲ੍ਹ ਦੇ ਮੁਕਾਬਲੇ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿੱਚ 17 ਫ਼ੀਸਦੀ ਦੀ ਕਮੀ ਆਈ ਹੈ। ਕੱਲ੍ਹ ਕੋਰੋਨਾ ਦੇ 2022 ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਕੋਵਿਡ-19 ਮਹਾਮਾਰੀ ਕਾਰਨ ਪਿਛਲੇ 24 ਘੰਟਿਆਂ 'ਚ 31 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,24,490 ਹੋ ਗਈ ਹੈ। ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ 17 ਫ਼ੀਸਦੀ ਦੀ ਕਮੀ, ਪਿਛਲੇ 24 ਘੰਟਿਆਂ 'ਚ 1,675 ਮਾਮਲੇਇਸ ਦੇ ਨਾਲ ਹੀ, ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲਿਆਂ ਵਿੱਚ ਸਿਰਫ਼ 9 ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 14,841 ਹੋ ਗਈ ਹੈ। ਇਹ ਕੁੱਲ ਮਾਮਲਿਆਂ ਦਾ 0.03 ਫ਼ੀਸਦੀ ਹੈ। ਇਸ ਦੇ ਨਾਲ ਹੀ ਕੋਵਿਡ-19 ਇਨਫੈਕਸ਼ਨ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। 24 ਘੰਟਿਆਂ ਦੌਰਾਨ 1,635 ਲੋਕ ਕੋਰੋਨਾ ਤੋਂ ਠੀਕ ਹੋਣ ਵਿੱਚ ਕਾਮਯਾਬ ਹੋਏ ਹਨ। ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,26,00,737 ਹੋ ਗਈ ਹੈ। ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ 17 ਫ਼ੀਸਦੀ ਦੀ ਕਮੀ, ਪਿਛਲੇ 24 ਘੰਟਿਆਂ 'ਚ 1,675 ਮਾਮਲੇਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੌਰਾਨ ਲੋਕਾਂ ਨੂੰ ਲਗਾਤਾਰ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੀਆਂ ਜਾ ਰਹੀਆਂ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ 'ਚ 13, 76, 878 ਲੋਕਾਂ ਨੂੰ ਕੋਰੋਨਾ ਦੀ ਡੋਜ਼ ਦਿੱਤੀ ਗਈ ਹੈ ਜਿਸ ਤੋਂ ਬਾਅਦ ਹੁਣ ਤੱਕ ਦੇਸ਼ 'ਚ ਲੋਕਾਂ ਨੂੰ ਵੈਕਸੀਨ ਦੀਆਂ ਕੁੱਲ 1,92, 52, 70,955 ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ। ਭਾਰਤ 'ਚ ਕੋਰੋਨਾ ਦੇ ਮਾਮਲਿਆਂ 'ਚ 17 ਫ਼ੀਸਦੀ ਦੀ ਕਮੀ, ਪਿਛਲੇ 24 ਘੰਟਿਆਂ 'ਚ 1,675 ਮਾਮਲੇਹੁਣ ਲੋਕ ਪਹਿਲਾਂ ਦੇ ਮੁਕਾਬਲੇ ਕੋਵਿਡ-19 ਦੀ ਲਪੇਟ ਵਿੱਚ ਘੱਟ ਆ ਰਹੇ ਹਨ, ਨਾਲ ਹੀ ਠੀਕ ਹੋਣ ਵਾਲੇ ਲੋਕਾਂ ਦੀ ਵਧਦੀ ਗਿਣਤੀ ਦੇ ਕਾਰਨ, ਰਿਕਵਰੀ ਰੇਟ ਵਿੱਚ ਕਾਫ਼ੀ ਵਾਧਾ ਹੋਇਆ ਹੈ। ਰਿਕਵਰੀ ਦਰ 98.75 ਫੀਸਦੀ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਨਾਲ ਮੌਤ ਦਰ 1.22 ਫੀਸਦੀ ਹੈ। ਕੋਰੋਨਾ ਵਾਇਰਸ ਸਬੰਧੀ ਵੱਖ-ਵੱਖ ਸੂਬਿਆਂ ਵਿੱਚ ਅਜੇ ਹੀ ਹਦਾਇਤਾਂ ਜਾਰੀ ਹਨ ਤਾਂ ਕਿ ਇਸ ਚੇਨ ਨੂੰ ਤੋੜਿਆ ਜਾ ਸਕੇ। ਇਹ ਵੀ ਪੜ੍ਹੋ : ਮੁਹਾਲੀ ਇੰਟੈਲੀਜੈਂਸ ਧਮਾਕਾ : ਹਮਲਾ ਕਰਨ ਲਈ ਦੋ ਮੁਲਜ਼ਮਾਂ ਨੂੰ ਦਿੱਤੀ ਗਈ ਸੀ ਭਾਰੀ ਰਾਸ਼ੀ


Top News view more...

Latest News view more...

PTC NETWORK