ਕੋਰੋਨਾ ਦੇ ਮਾਮਲਿਆਂ 'ਚ ਮੁੜ 5.8 ਫ਼ੀਸਦੀ ਵਾਧਾ, ਪਿਛਲੇ 24 ਘੰਟਿਆਂ 'ਚ 4,518 ਕੇਸ ਆਏ
ਨਵੀਂ ਦਿੱਲੀ : ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4,518 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਨਾਲ ਦੇਸ਼ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ 5.8 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਸਮੇਂ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 25,782 ਹੈ। ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ, 2,779 ਲੋਕ ਕੋਰੋਨਾ ਵਾਇਰਸ ਤੋਂ ਠੀਕ ਹੋਏ ਹਨ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਹੁਣ ਤੱਕ ਕੁੱਲ 42,630,852 ਲੋਕ ਕੋਰੋਨਾ ਵਾਇਰਸ ਨੂੰ ਹਰਾ ਚੁੱਕੇ ਹਨ। ਜਦੋਂ ਕਿ ਇਸ ਘਾਤਕ ਵਾਇਰਸ ਕਾਰਨ ਦੇਸ਼ ਵਿੱਚ ਕੁੱਲ 524,701 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਕੁੱਲ 43,181.335 ਮਾਮਲੇ ਦਰਜ ਕੀਤੇ ਗਏ ਹਨ। ਦੇਸ਼ 'ਚ ਕੋਰੋਨਾ ਵਿਰੁੱਧ ਵੈਕਸੀਨ ਮੁਹਿੰਮ ਵੀ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ, 2,57,187 ਟੀਕੇ ਲਗਾਏ ਗਏ ਹਨ ਅਤੇ ਹੁਣ ਤੱਕ ਕੁੱਲ 1,94,12,87,000 ਟੀਕੇ ਲਗਾਏ ਜਾ ਚੁੱਕੇ ਹਨ। ਐਤਵਾਰ ਨੂੰ ਦਿੱਲੀ 'ਚ ਕੋਵਿਡ-19 ਦੇ 343 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਨਫੈਕਸ਼ਨ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਦਿੱਲੀ ਦੇ ਸਿਹਤ ਵਿਭਾਗ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ ਲਾਗ ਦੀ ਦਰ 1.91 ਫ਼ੀਸਦੀ ਦਰਜ ਕੀਤੀ ਗਈ ਹੈ। ਕੋਰੋਨਾ ਵਾਇਰਸ ਦੀ ਲਾਗ ਦੇ ਇਨ੍ਹਾਂ ਨਵੇਂ ਮਾਮਲਿਆਂ ਦੇ ਆਉਣ ਨਾਲ, ਦਿੱਲੀ ਵਿੱਚ ਕੋਵਿਡ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ 19,08,730 ਹੋ ਗਈ ਹੈ, ਜਦੋਂ ਕਿ ਮੌਤਾਂ ਦੀ ਗਿਣਤੀ 26,212 'ਤੇ ਸਥਿਰ ਹੈ। ਸਿਹਤ ਵਿਭਾਗ ਦੇ ਬੁਲੇਟਿਨ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਕੋਵਿਡ -19 ਦੇ 17,917 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਇਨਫੈਕਸ਼ਨ ਦੇ 405 ਨਵੇਂ ਮਰੀਜ਼ ਮਿਲੇ ਸਨ, ਜਦੋਂ ਕਿ ਇਨਫੈਕਸ਼ਨ ਦੀ ਦਰ 2.07 ਫੀਸਦੀ ਦਰਜ ਕੀਤੀ ਗਈ ਸੀ। ਦਿੱਲੀ ਵਿੱਚ ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 1,422 ਹੋ ਗਈ ਹੈ, ਜਿਨ੍ਹਾਂ ਵਿੱਚੋਂ 1,016 ਮਰੀਜ਼ ਘਰ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ। ਦਿੱਲੀ ਵਿੱਚ ਕੋਵਿਡ-19 ਦੇ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ 251 ਹੈ। ਕੋਵਿਡ-19 ਦੇ 71 ਮਰੀਜ਼ ਹਸਪਤਾਲਾਂ ਵਿੱਚ ਦਾਖ਼ਲ ਹਨ। ਇਹ ਵੀ ਪੜ੍ਹੋ : ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਮੰਗੀ ਬੁਲਟ ਪਰੂਫ ਜੈਕੇਟ ਤੇ ਗੱਡੀ