ਕੋਰੋਨਾ ਦਾ ਕਹਿਰ: ਪਿਛਲੇ 24 ਘੰਟਿਆਂ 'ਚ 2,527 ਨਵੇਂ ਮਾਮਲੇ ਆਏ ਸਾਹਮਣੇ
Corona Cases Updates: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 1042 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਦਿਨ ਵਿੱਚ 757 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋਏ ਹਨ। ਦਿੱਲੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਮੁਤਾਬਕ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 3253 ਹੈ ਅਤੇ ਇਨਫੈਕਸ਼ਨ ਦੀ ਦਰ ਭਾਵ ਰਿਕਵਰੀ ਰੇਟ 4.64 ਫੀਸਦੀ ਹੈ। ਜੇਕਰ ਭਾਰਤ ਦੀ ਗੱਲ ਕਰੀਏ ਤੇ ਭਾਰਤ ਵਿਚ 2,527 ਨਵੇਂ ਮਾਮਲੇ ਸਾਹਮਣੇ ਆਏ ਹਨ। ਐਕਟਿਵ ਕੇਸ ਵਧ ਕੇ 15,079 ਹੋ ਗਏ ਹਨ। ਰੋਜ਼ਾਨਾ ਸਕਾਰਾਤਮਕਤਾ ਦਰ 0.56% ਹੈ। ਉੱਤਰਾਖੰਡ ਵਿੱਚ ਕੋਰੋਨਾ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਇੱਕ ਮਰੀਜ਼ ਠੀਕ ਹੋ ਗਿਆ ਹੈ। ਇਸ ਦੇ ਨਾਲ ਹੀ ਕੋਰੋਨਾ ਸੰਕਰਮਣ ਦੀ ਦਰ 0.70 ਫੀਸਦੀ ਰਹੀ ਹੈ। ਸੂਬੇ ਵਿੱਚ ਇਸ ਸਮੇਂ ਕੋਰੋਨਾ ਦੇ 53 ਐਕਟਿਵ ਕੇਸ ਹਨ। ਦੇਹਰਾਦੂਨ ਵਿੱਚ ਸਭ ਤੋਂ ਵੱਧ 30 ਅਤੇ ਹਰਿਦੁਆਰ ਵਿੱਚ 16 ਸਰਗਰਮ ਮਰੀਜ਼ ਹਨ ਜਦਕਿ ਚਮੋਲੀ, ਪੌੜੀ, ਪਿਥੌਰਾਗੜ੍ਹ, ਟਿਹਰੀ, ਉੱਤਰਕਾਸ਼ੀ ਅਤੇ ਊਧਮ ਸਿੰਘ ਨਗਰ 'ਚ ਕੋਰੋਨਾ ਦਾ ਕੋਈ ਐਕਟਿਵ ਕੇਸ ਨਹੀਂ ਹੈ। ਇਹ ਵੀ ਪੜ੍ਹੋ: ਪਾਕਿ ਦੀ ਨਾਪਾਕ ਹਰਕਤ, ਭਾਰਤ-ਪਾਕਿ ਸਰਹੱਦ 'ਤੇ ਫਿਰ ਡਰੋਨ ਦੀ ਹਲਚਲ ਦੱਸਣਯੋਗ ਹੈ ਕਿ ਕੋਰੋਨਾ ਦੇ ਕਹਿਰ ਕਰਕੇ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਜੇਕਰ ਕੋਈ ਪ੍ਰਾਈਵੇਟ ਕਾਰ ਵਿੱਚ ਸਫ਼ਰ ਕਰਦੇ ਲੋਕ ਬਿਨਾਂ ਮਾਸਕ ਪਾਏ ਜਾਂਦੇ ਹਨ, ਤਾਂ ਉਨ੍ਹਾਂ ਦਾ ਚਲਾਨ ਨਹੀਂ ਕੱਟਿਆ ਜਾਵੇਗਾ। ਵਿਦਿਆਰਥੀਆਂ ਨੂੰ ਥਰਮਲ ਸਕੈਨਿੰਗ ਤੋਂ ਬਿਨਾਂ ਸਕੂਲ ਦੇ ਅੰਦਰ ਨਹੀਂ ਜਾਣ ਦਿੱਤਾ ਜਾਣਾ ਚਾਹੀਦਾ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਕੋਵਿਡ-19 ਨਾਲ ਸੰਕਰਮਿਤ ਪਾਇਆ ਜਾਂਦਾ ਹੈ, ਤਾਂ ਸੰਸਥਾ ਨੂੰ ਉਨ੍ਹਾਂ ਨੂੰ ਅਲੱਗ-ਥਲੱਗ ਕਰਨ ਲਈ ਉਚਿਤ ਕਦਮ ਚੁੱਕਣੇ ਚਾਹੀਦੇ ਹਨ। -PTC News