ਦੇਸ਼ 'ਚ ਕੋਰੋਨਾ ਦਾ ਕਹਿਰ, 2141 ਨਵੇਂ ਮਾਮਲੇ
ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਵੱਧਣੇ ਸ਼ੁਰੂ ਹੋ ਗਏ ਹਨ। ਕੋਰੋਨਾ ਦੇ ਮਾਮਲੇ ਦੋ ਹਜ਼ਾਰ ਤੋਂ ਪਾਰ ਹੋ ਗਏ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਮਹਾਮਾਰੀ ਦੇ 2,141 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 20 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਕੇਰਲ ਵਿੱਚ ਸਭ ਤੋਂ ਵੱਧ 13 ਲੋਕਾਂ ਦੀ ਜਾਨ ਗਈ ਹੈ। ਮੰਤਰਾਲੇ ਦਾ ਕਹਿਣਾ ਹੈ ਕਿ 2,579 ਲੋਕ ਸਿਹਤਯਾਬ ਹੋਏ ਹਨ। ਇਸ ਦੇ ਨਾਲ ਐਕਟਿਵ ਕੇਸ ਹੁਣ 25,510 'ਤੇ ਆ ਗਏ ਹਨ। ਰਿਪੋਰਟ ਮੁਤਾਬਕ ਦੇਸ਼ 'ਚ ਹੁਣ ਤੱਕ ਕੋਰੋਨਾ ਦੇ ਕੁੱਲ 4 ਕਰੋੜ 46 ਲੱਖ 36 ਹਜ਼ਾਰ 517 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ 4 ਕਰੋੜ 40 ਲੱਖ 82 ਹਜ਼ਾਰ 64 ਲੋਕ ਠੀਕ ਵੀ ਹੋ ਚੁੱਕੇ ਹਨ। ਇਸ ਦੇ ਨਾਲ ਹੀ 5 ਲੱਖ 28 ਹਜ਼ਾਰ 943 ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ ਵਿੱਚ ਹੁਣ ਤਕ ਕੋਰੋਨਾ ਵੈਕਸੀਨ ਦੀਆਂ 219.46 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 102.67 ਕਰੋੜ ਤੋਂ ਵੱਧ ਲੋਕਾਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਮਿਲ ਚੁੱਕੀ ਹੈ। ਇਸ ਤੋਂ ਇਲਾਵਾ 94.97 ਸੈਕਿੰਡ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ। 21.81 ਕਰੋੜ ਤੋਂ ਵੱਧ ਲੋਕ ਪਹਿਲੀ ਖੁਰਾਕ ਲੈ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 4,90,711 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ। ਇਹ ਵੀ ਪੜ੍ਹੋ:ASI ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ, ਮੁਅੱਤਲ ਕਰਕੇ ਕੀਤਾ ਗ੍ਰਿਫ਼ਤਾਰ -PTC News