ਮੋਗਾ ਦੇ ਸਕੂਲਾਂ 'ਚ ਕੋਰੋਨਾ ਦਾ ਕਹਿਰ, 14 ਦਿਨਾਂ ਲਈ ਸਕੂਲ ਬੰਦ
ਮੋਗਾ : ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਇਸ ਦੇ ਨਾਲ ਹੀ ਤੀਜੀ ਲਹਿਰ ਹੋਣ ਕਰਕੇ ਹੁਣ ਕੋਰੋਨਾ ਦਾ ਅਸਰ ਸਕੂਲਾਂ ਦੇ ਬੱਚਿਆਂ ਤੇ ਵੀ ਦਿਖਾਈ ਦਿੱਤਾ ਹੈ। ਇਸ ਦੌਰਾਨ ਅਜਿਹਾ ਹੀ ਮੋਗਾ ਸ਼ਹਿਰ ਦੇ ਡੀ. ਐੱਨ. ਮਾਡਲ ਸਕੂਲ ਵਿਚ ਵੇਖਣ ਨੂੰ ਮਿਲਿਆ ਹੈ ਜਿਥੇ ਦੋ ਹੋਰ ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪੌਜ਼ਟਿਵ ਆਈ ਹੈ। ਦੱਸ ਦੇਈਏ ਕਿ ਬੀਤੇ ਦਿਨੀ ਇਕ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਆਈ ਸੀ ਜਿਸ ਤੋਂ ਬਾਅਦ ਜਾਂਚ ਕੀਤੀ ਗਈ ਸੀ।
ਬੱਚਿਆਂ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਆਉਣ ਤੋਂ ਬਾਅਦ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਨੂੰ ਵੇਖਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਤਾਲਮੇਲ ਕਰਨ ਉਪਰੰਤ ਸਕੂਲ ਵਿਚ ਪੜਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਵਿਚ ਵੀ ਭੱਜਦੌੜ ਮਚ ਗਈ, ਉਥੇ ਦਹਿਸ਼ਤ ਦਾ ਮਹੌਲ ਬਣ ਗਿਆ।
ਇਸ ਦੇ ਨਾਲ ਹੀ ਹੁਣ ਤੁਰੰਤ ਸਕੂਲ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਜਾਰੀ ਕੀਤਾ ਗਿਆ। ਉਥੇ ਹੀ ਜ਼ਿਲ੍ਹੇ ਵਿਚ ਅੱਜ ਤੱਕ ਕੋਰੋਨਾ ਮਹਾਮਾਰੀ ਦੀ ਲਪੇਟ ਵਿਚ ਆਉਣ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 233 ਹੋਣ ਦੀ ਪੁਸ਼ਟੀ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਵੱਲੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਇਨ੍ਹਾਂ ਦੋਹਾਂ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ਵਿਚ ਅੱਜ ਤੱਕ ਪਾਜ਼ੇਟਿਵ ਮਰੀਜ਼ਾਂ ਦੀ ਕੁਲ ਗਿਣਤੀ 8681 ਹੋ ਗਈ ਹੈ।
-PTC News