ਕੋਰੋਨਾ ਦੀ ਰਫ਼ਤਾਰ ਥਮੀ, ਦੇਸ਼ 'ਚ ਪਿਛਲੇ 24 ਘੰਟਿਆਂ 'ਚ 44,877 ਨਵੇਂ ਕੇਸ
ਨਵੀਂ ਦਿੱਲੀ: ਦੇਸ਼ ਭਰ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 44,877 ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 5,37,045 ਹੈ ਅਤੇ ਰੋਜ਼ਾਨਾ ਪੌਜ਼ੀਟਿਵਿਟੀ ਦਰ ਘੱਟ ਕੇ 3.17 ਫੀਸਦੀ ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ ਦੌਰਾਨ ਇਨਫੈਕਸ਼ਨ ਕਾਰਨ 44,877 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਪਿਛਲੇ ਇੱਕ ਦਿਨ ਵਿੱਚ ਭਾਰਤ ਵਿੱਚ ਕੋਵਿਡ -19 ਦੇ 50,407 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਿਤਾਂ ਦੀ ਗਿਣਤੀ ਵੱਧ ਕੇ 4,25,86,544 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 6,10,443 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅਪਡੇਟਡ ਅੰਕੜਿਆਂ ਮੁਤਾਬਿਕ ਦੇਸ਼ 'ਚ ਕੋਵਿਡ-19 ਨਾਲ 804 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਨਫੈਕਸ਼ਨ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ 5,07,981 ਹੋ ਗਈ ਹੈ। ਪਿਛਲੇ ਛੇ ਦਿਨਾਂ ਤੋਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਇੱਕ ਲੱਖ ਤੋਂ ਵੀ ਘੱਟ ਰਹੀ ਹੈ।ਇਸ ਸਮੇਂ ਦੇਸ਼ ਵਿੱਚ 6,10,443 ਕੋਰੋਨਾ ਵਾਇਰਸ ਸੰਕਰਮਣ ਦਾ ਇਲਾਜ ਕੀਤਾ ਜਾ ਰਿਹਾ ਹੈ, ਜੋ ਕਿ ਸੰਕਰਮਣ ਦੇ ਕੁੱਲ ਮਾਮਲਿਆਂ ਦਾ 1.43 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 87,359 ਦੀ ਕਮੀ ਆਈ ਹੈ। ਦੇਸ਼ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.37 ਪ੍ਰਤੀਸ਼ਤ ਹੈ। ਅਪਡੇਟ ਕੀਤੇ ਅੰਕੜਿਆਂ ਦੇ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 3.48 ਪ੍ਰਤੀਸ਼ਤ ਅਤੇ ਹਫਤਾਵਾਰੀ ਦਰ 5.07 ਪ੍ਰਤੀਸ਼ਤ ਸੀ। ਦੇਸ਼ ਵਿੱਚ ਹੁਣ ਤੱਕ ਕੁੱਲ 4,14,68,120 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਤੋਂ ਮੌਤ ਦਰ 1.19 ਫੀਸਦੀ ਹੈ। ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਆਈ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 444 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਸਕਾਰਾਤਮਕਤਾ ਦਰ 1.50 ਫੀਸਦੀ ਦਰਜ ਕੀਤੀ ਗਈ ਹੈ। ਨਵੀਆਂ ਰਿਪੋਰਟਾਂ ਦੇ ਮੁਤਾਬਿਕ ਪੰਜਾਬ ਵਿੱਚ ਸੰਕਰਮਣ ਦੀ ਕੁੱਲ ਸੰਖਿਆ 7,55,234 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਨੂੰ ਠੱਲ ਪਈ ਹੈ। ਕੋਰੋਨਾ ਦੇ ਕੇਸਾਂ ਵਿੱਚ ਵੱਡੀ ਗਿਰਾਵਟ ਸਾਹਮਣੇ ਆਈ ਹੈ।ਪਿਛਲੇ 24 ਘੰਟਿਆਂ ਵਿੱਚ 1111 ਮਰੀਜ਼ ਸਿਹਤਯਾਬ ਹੋ ਗਏ ਹਨ। ਇਹ ਵੀ ਪੜ੍ਹੋ:13 ਫਰਵਰੀ ਨੂੰ ਮਨਾਇਆ ਜਾਂਦਾ ਹੈ ਵਿਸ਼ਵ ਰੇਡੀਓ ਦਿਵਸ ਹੈ, ਜਾਣੋ ਇਤਿਹਾਸ -PTC News