Corona Updates: ਪੰਜਾਬ 'ਚ ਕੋਰੋਨਾ ਨੇ ਫ਼ਿਰ ਫੜੀ ਰਫ਼ਤਾਰ, ਇਹ ਨਿਯਮ ਹੋਇਆ ਲਾਗੂ
ਚੰਡੀਗੜ੍ਹ: ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਪੰਜਾਬ ਵਿੱਚ ਮੁੜ ਕੋਰੋਨਾ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਕੋਰੋਨਾ ਦਾ ਧਮਾਕਾ ਹੋ ਗਿਆ ਹੈ। ਬੁੱਧਵਾਰ ਨੂੰ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 30 ਨਵੇਂ ਮਰੀਜ਼ ਮਿਲੇ ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 113 ਹੋ ਗਈ ਹੈ। ਇਨ੍ਹਾਂ 'ਚੋਂ 4 ਮਰੀਜ਼ ਆਕਸੀਜਨ ਸਪੋਰਟ 'ਤੇ ਪਹੁੰਚ ਚੁੱਕੇ ਹਨ। ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਅੱਜ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਦੇ ਨਵੇਂ ਫਰਮਾਨ ਮੁਤਾਬਿਕ ਮਾਸਕ ਪਹਿਣਨਾ ਲਾਜ਼ਮੀ ਹੋ ਗਿਆ ਹੈ।
ਜਾਣੋ ਕੋਰੋਨਾ ਦਾ ਹਾਲ
11 ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਅਜਿਹੇ 'ਚ ਆਉਣ ਵਾਲੇ ਦਿਨਾਂ 'ਚ ਕੋਰੋਨਾ ਦੀ ਚੌਥੀ ਲਹਿਰ ਆਉਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਕੋਰੋਨਾ ਦੇ ਸੈਂਪਲਿੰਗ ਤੇ ਟੈਸਟਿੰਗ ਨੂੰ ਵੀ ਵਧਾ ਦਿੱਤਾ ਹੈ। ਬੁੱਧਵਾਰ ਨੂੰ 9812 ਸੈਂਪਲ ਲੈ ਕੇ 9577 ਟੈਸਟ ਕੀਤੇ ਗਏ।
ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 7 ਤੇ ਮੋਹਾਲੀ ਵਿੱਚ 5 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਪੌਜ਼ੇਟੀਵਿਟੀ ਦਰ ਵੀ 1% ਤੋਂ ਉੱਪਰ ਹੈ।
ਇਸ ਤੋਂ ਇਲਾਵਾ ਜਲੰਧਰ ਤੇ ਪਟਿਆਲਾ ਵਿੱਚ 4-4, ਫਰੀਦਕੋਟ, ਲੁਧਿਆਣਾ ਤੇ ਪਠਾਨਕੋਟ ਵਿੱਚ 2-2 ਮਰੀਜ਼ ਪਾਏ ਗਏ ਹਨ। ਫਤਿਹਗੜ੍ਹ ਸਾਹਿਬ, ਕਪੂਰਥਲਾ ਤੇ ਮੁਕਤਸਰ ਵਿੱਚ 1-1 ਮਰੀਜ਼ ਪਾਇਆ ਗਿਆ। ਰਾਜ ਵਿੱਚ ਇਸ ਸਮੇਂ ਪੌਜ਼ੇਟੀਵਿਟੀ ਦਰ 0.31% ਹੈ।