Corona In India: ਪਿਛਲੇ ਕੁਝ ਦਿਨਾਂ ਤੋਂ ਦੇਸ਼ 'ਚ ਕੋਰੋਨਾ ਦੇ ਮਾਮਲੇ ਘੱਟਣਾ ਸ਼ੁਰੂ ਹੋ ਚੁੱਕੇ ਹਨ ਜਿਸ ਨਾਲ ਆਮ ਜਨ ਜੀਵਨ ਨੇ ਪਹਿਲਾ ਵਾਲੀ ਰਫਤਾਰ ਫੜ੍ਹ ਲਈ ਹੈ। ਜੇ ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਗੱਲ ਕੀਤੀ ਜਾਵੇਂ ਤਾਂ ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਦੇ 15,102 ਨਵੇਂ ਮਾਮਲੇ ਸਾਹਮਣੇ ਆਏ ਹਨ ਨਾਲ ਹੀ 31,375 ਮਰੀਜ਼ ਠੀਕ ਵੀ ਹੋ ਹੋਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 278 ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 17,847 ਤੋਂ ਘੱਟ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ 13,348 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 235 ਲੋਕਾਂ ਦੀ ਮੌਤ ਹੋ ਗਈ ਸੀ।
ਹੁਣ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ਼੍ਰੀਲੰਕਾ ਤੋਂ ਯੂਏਈ ਜਾਣ ਵਾਲੇ ਯਾਤਰੀਆਂ ਨੂੰ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਆਰਟੀ-ਪੀਸੀਆਰ ਟੈਸਟ ਕਰਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਇਨ੍ਹਾਂ 4 ਦੇਸ਼ਾਂ ਤੋਂ ਅਬੂ ਧਾਬੀ ਜਾਣ ਵਾਲੇ ਯਾਤਰੀਆਂ ਨੂੰ ਯਾਤਰਾ ਨਿਯਮਾਂ ਤੋਂ ਛੋਟ ਦਿੱਤੀ ਗਈ ਹੈ। ਇਤਿਹਾਦ ਏਅਰਲਾਈਨਜ਼ ਨੇ ਵੀ ਟਵਿੱਟਰ 'ਤੇ ਇਸ ਦੀ ਪੁਸ਼ਟੀ ਕੀਤੀ ਹੈ।
ਦੇਸ਼ ਵਿੱਚ ਕਰੋਨਾ ਦੇ ਕੁੱਲ 42,865,706 ਮਾਮਲੇ ਹਨ ਅਤੇ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 42,179,578 ਹੈ। ਇਸ ਦੇ ਨਾਲ ਹੀ ਦੇਸ਼ 'ਚ 155,576 ਐਕਟਿਵ ਕੇਸ ਹਨ। ਦੇਸ਼ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 512,331 ਹੈ।
ਸਿਹਤ ਵਿਭਾਗ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਦਿੱਲੀ ਵਿੱਚ ਮੰਗਲਵਾਰ ਨੂੰ 0.96 ਪ੍ਰਤੀਸ਼ਤ ਦੀ ਸਕਾਰਾਤਮਕ ਦਰ ਦੇ ਨਾਲ 498 ਕੋਵਿਡ ਕੇਸ ਦਰਜ ਕੀਤੇ ਗਏ ਅਤੇ ਇੱਕ ਮੌਤ ਲਾਗ ਕਾਰਨ ਹੋਈ। ਦੱਸਿਆ ਜਾ ਰਿਹਾ ਹੈ ਕਿ ਇੱਕ ਦਿਨ ਪਹਿਲਾਂ ਕੀਤੇ ਗਏ ਟੈਸਟਾਂ ਦੀ ਗਿਣਤੀ 51,793 ਸੀ, ਜਦੋਂ ਕਿ ਇੱਕ ਦਿਨ ਵਿੱਚ 411 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ।ਰਾਸ਼ਟਰੀ ਰਾਜਧਾਨੀ ਦੇ ਕੇਸਾਂ ਦੀ ਗਿਣਤੀ ਵਧ ਕੇ 18,57,015 ਹੋ ਗਈ ਹੈ, ਅਤੇ ਮਰਨ ਵਾਲਿਆਂ ਦੀ ਗਿਣਤੀ 26,106 ਹੈ।

-PTC News