Corona Vaccination : ਬੱਚਿਆਂ ਦੇ ਟੀਕਾਕਰਨ ਲਈ 1 ਜਨਵਰੀ ਤੋਂ ਹੋਵੇਗੀ ਰਜਿਸਟ੍ਰੇਸ਼ਨ
Corona Vaccination: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਵਿੱਚ ਭਾਰਤ ਨੇ ਇੱਕ ਹੋਰ ਕਦਮ ਅੱਗੇ ਵਧਾਇਆ ਹੈ। ਦੇਸ਼ ਵਿੱਚ 3 ਜਨਵਰੀ ਤੋਂ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਉਮਰ ਦੇ ਬੱਚਿਆਂ ਦੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਬੱਚਿਆਂ ਦੇ ਟੀਕਾਕਰਨ ਦੀ ਪ੍ਰਕਿਰਿਆ ਵੀ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਾਂਗ ਹੀ ਹੋਵੇਗੀ। CoWin ਐਪ ਰਾਹੀਂ ਬੱਚਿਆਂ ਦੀ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ। ਨੈਸ਼ਨਲ ਹੈਲਥ ਅਥਾਰਟੀ ਦੇ ਸੀਈਓ ਡਾ.ਆਰ.ਐਸ.ਸ਼ਰਮਾ ਨੇ ਦੱਸਿਆ ਕਿ 1 ਜਨਵਰੀ ਤੋਂ 15 ਤੋਂ 18 ਸਾਲ ਤੱਕ ਦੀ ਉਮਰ ਦੇ ਬੱਚੇ ਵੈਕਸੀਨ ਲਈ ਆਪਣੇ ਨਾਮ ਦਰਜ ਕਰਵਾ ਸਕਣਗੇ। ਡਾ.ਆਰ.ਐਸ.ਸ਼ਰਮਾ ਨੇ ਦੱਸਿਆ ਕਿ 1 ਜਨਵਰੀ ਤੋਂ CoWin ਐਪ 'ਤੇ 15 ਤੋਂ 18 ਸਾਲ ਦੇ ਬੱਚਿਆਂ ਦੇ ਟੀਕਾਕਰਨ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਦਸੰਬਰ ਨੂੰ ਦੇਸ਼ ਨੂੰ ਸੰਬੋਧਨ ਕਰਦਿਆਂ 15 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। 15 ਤੋਂ 18 ਸਾਲ ਦੇ ਬੱਚਿਆਂ ਦੀ ਗਿਣਤੀ 7 ਤੋਂ 8 ਕਰੋੜ ਦੇ ਵਿਚਕਾਰ ਹੈ। ਉਨ੍ਹਾਂ ਨੂੰ ਹੁਣ ਭਾਰਤ ਬਾਇਓਟੈਕ ਦੀ ਕੋਵੈਕਸੀਨ ਦੀ ਖੁਰਾਕ ਦਿੱਤੀ ਜਾਵੇਗੀ। 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ 'ਤੇ ਐਮਰਜੈਂਸੀ ਵਰਤੋਂ ਲਈ ਸਰਕਾਰ ਦੁਆਰਾ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ। -PTC News