ਕੋਰੋਨਾ ਨੇ ਮੁੜ ਮਚਾਈ ਤਬਾਹੀ- ਚੀਨ ਦੇ ਸ਼ੰਘਾਈ ਸ਼ਹਿਰ 'ਚ ਲੱਗਿਆ ਸਖ਼ਤ ਲੌਕਡਾਊਨ
ਬੀਜਿੰਗ: ਦੇਸ਼- ਵਿਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਕਿ ਚੀਨ ਵਿੱਚ ਮੁੜ ਕੋਰੋਨਾ ਵਾਇਰਸ ਦੀ ਲਾਗ ਨੇ ਤਬਾਹੀ ਮਚਾਈ ਹੋਈ ਹੈ। ਸ਼ੁੱਕਰਵਾਰ ਨੂੰ 3,472 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 20,700 ਅਜਿਹੇ ਕੋਰੋਨਾ ਸੰਕਰਮਿਤ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਕੋਰੋਨਾ ਦੇ ਕੋਈ ਲੱਛਣ ਨਹੀਂ ਮਿਲੇ ਹਨ। ਚੀਨ ਦੇ ਸ਼ੰਘਾਈ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਦੇ ਮੁਤਾਬਿਕ ਸ਼ੰਘਾਈ ਵਿੱਚ ਲੰਬੇ ਸਮੇਂ ਤੋਂ ਲੌਕਡਾਊਨ ਲਾਗੂ ਹੈ। ਚੀਨ ਕੋਰੋਨਾ ਵਾਇਰਸ ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਸਭ ਤੋਂ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਚੀਨ ਦੇ ਸ਼ੰਘਾਈ ਸ਼ਹਿਰ 'ਚ ਲੱਖਾਂ ਲੋਕ ਲਾਕਡਾਊਨ 'ਚ ਹਨ ਅਤੇ ਹਾਲਾਤ ਅਜਿਹੇ ਬਣ ਗਏ ਹਨ ਕਿ ਲੋਕ ਭੁੱਖਮਰੀ ਨਾਲ ਜੂਝ ਰਹੇ ਹਨ। ਕੋਰੋਨਾ 'ਤੇ ਕਾਬੂ ਪਾਉਣ ਲਈ ਚੀਨ ਜ਼ੀਰੋ ਕੋਵਿਡ ਰਣਨੀਤੀ 'ਤੇ ਕੰਮ ਕਰ ਰਿਹਾ ਹੈ, ਜੋ ਸਫਲ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਲਾਕਡਾਊਨ ਦੇ ਤਿੰਨ ਦਿਨਾਂ ਬਾਅਦ ਵੀ ਸ਼ੰਘਾਈ ਸ਼ਹਿਰ ਵਿੱਚ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਲਾਕਡਾਊਨ ਕਾਰਨ ਹਾਲਾਤ ਅਜਿਹੇ ਬਣ ਗਏ ਹਨ ਕਿ ਲੋਕਾਂ ਨੂੰ ਖਾਣ-ਪੀਣ, ਦਵਾਈਆਂ ਅਤੇ ਜ਼ਰੂਰੀ ਚੀਜ਼ਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਇਹ ਵੀ ਪੜ੍ਹੋ : ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ ਰਾਸ਼ਟਰੀ ਸਿਹਤ ਕਮਿਸ਼ਨ (NHC) ਦੇ ਅੰਕੜਿਆਂ ਅਨੁਸਾਰ ਸ਼ੰਘਾਈ ਵਿੱਚ 3,200 ਲੋਕ ਕੋਰੋਨਾ ਪੌਜ਼ਟਿਵ ਪਾਏ ਗਏ ਹਨ ਜਦੋਂ ਕਿ ਲੱਛਣਾਂ ਤੋਂ ਬਿਨਾਂ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 19872 ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੀ ਲਾਗ ਦੀ ਜਾਂਚ ਕਰਨ ਲਈ ਸ਼ੰਘਾਈ ਵਿੱਚ ਪਹਿਲਾਂ ਹੀ ਕਈ ਦੌਰ ਦੇ ਟੈਸਟ ਕਰਵਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ ਸੰਕਰਮਿਤਾਂ ਦੇ ਇਲਾਜ ਲਈ ਅਸਥਾਈ ਹਸਪਤਾਲ ਵੀ ਬਣਾਏ ਗਏ ਹਨ। ਸ਼ੰਘਾਈ 'ਚ ਇਕ ਬਜ਼ੁਰਗ ਔਰਤ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਔਰਤ ਦਾ ਸਮੇਂ ਸਿਰ ਇਲਾਜ ਨਹੀਂ ਹੋ ਸਕਿਆ ਹੈ। -PTC News