ਕੋਰੋਨਾ ਦਾ ਕਹਿਰ: ਪਿਛਲੇ 24 ਘੰਟਿਆਂ 'ਚ 1 ਲੱਖ 40 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ
Coronavirus India Updates: ਦੇਸ਼ ਵਿਚ ਕੋਰੋਨਾ ਦੇ ਮਾਮਲੇ ਵਧਣ ਕਰਕੇ ਹੁਣ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਓਮੀਕ੍ਰੋਨ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਦਿੱਲੀ ਵਿੱਚ ਵੀਕੈਂਡ ਕਰਫਿਊ ਲਗਾਇਆ ਗਿਆ ਹੈ। ਕਰਫਿਊ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਲੋਕਾਂ ਨੂੰ ਬੇਲੋੜੇ ਘਰੋਂ ਬਾਹਰ ਨਹੀਂ ਨਿਕਲਣ ਦਿੱਤਾ ਜਾਵੇਗਾ। ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 17,335 ਮਾਮਲੇ ਸਾਹਮਣੇ ਆਏ ਹਨ ਅਤੇ 9 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਸਕਾਰਾਤਮਕਤਾ ਦਰ ਵਧ ਕੇ 17.73% ਹੋ ਗਈ ਹੈ।
ਦੇਸ਼ 'ਚ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ 'ਚ ਲਗਾਤਾਰ ਦੂਜੇ ਦਿਨ ਸੰਕਰਮਣ ਦੀ ਗਿਣਤੀ ਇੱਕ ਲੱਖ ਨੂੰ ਪਾਰ ਕਰ ਗਈ ਹੈ। 24 ਘੰਟਿਆਂ 'ਚ ਸੰਕਰਮਣ ਦੇ 1 ਲੱਖ 40 ਹਜ਼ਾਰ 924 ਮਾਮਲੇ ਸਾਹਮਣੇ ਆਏ ਹਨ। ਸੂਬਿਆਂ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 40,925 ਅਤੇ ਬੰਗਾਲ ਵਿੱਚ 18,213 ਮਾਮਲੇ ਹਨ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਦੇਸ਼ 'ਚ 1 ਲੱਖ 17 ਹਜ਼ਾਰ 94 ਨਵੇਂ ਮਾਮਲੇ ਦਰਜ ਕੀਤੇ ਗਏ ਸੀ। ਸ਼ੁੱਕਰਵਾਰ ਨੂੰ 282 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 40,716 ਲੋਕ ਠੀਕ ਵੀ ਹੋਏ ਹਨ। ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 4 ਲੱਖ 65 ਹਜ਼ਾਰ 336 ਹੋ ਗਈ ਹੈ।