ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 91702 ਨਵੇਂ ਮਾਮਲੇ , 3,403 ਲੋਕਾਂ ਦੀ ਮੌਤ
ਨਵੀਂ ਦਿੱਲੀ : ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 91,702 ਨਵੇਂ ਕੇਸ ਸਾਹਮਣੇ ਆਏ ਹਨ। ਇਹ ਲਗਾਤਾਰ ਚੌਥਾ ਦਿਨ ਹੈ ,ਜਦੋਂ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ 1 ਲੱਖ ਤੋਂ ਘੱਟ ਰਹੀ ਹੈ। ਇਸ ਦੇ ਨਾਲ ਦੇਸ਼ ਵਿੱਚ ਸਕਾਰਾਤਮਕ ਕੇਸਾਂ ਦੀ ਕੁੱਲ ਗਿਣਤੀ 2,92,74,823 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 3,403 ਮਰੀਜ਼ਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 3,63,079 ਹੋ ਗਈ ਹੈ।
[caption id="attachment_505383" align="aligncenter" width="300"]
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 91702 ਨਵੇਂ ਮਾਮਲੇ , 3,403 ਲੋਕਾਂ ਦੀ ਮੌਤ[/caption]
ਪੜ੍ਹੋ ਹੋਰ ਖ਼ਬਰਾਂ : ਹੁਣ 500 ਦੇ ਪੁਰਾਣੇ ਨੋਟ ਬਦਲੇ ਮਿਲਣਗੇ 10,000 ਰੁਪਏ , ਬੇਕਾਰ ਪਏ ਪੁਰਾਣੇ ਨੋਟਾਂ ਤੋਂ ਇੰਝ ਕਮਾਓ ਪੈਸੇ
ਇਕ ਪਾਸੇ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਕਮੀ ਆ ਰਹੀ ਹੈ, ਜਦੋਂ ਕਿ ਇਸ ਮਹਾਂਮਾਰੀ ਨਾਲ ਹੋਈਆਂ ਮੌਤਾਂ ਦੇ ਅੰਕੜੇ ਇਕ ਵਾਰ ਫਿਰ ਵੱਧ ਗਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਬਿਹਾਰ ਦੇ ਸਿਹਤ ਵਿਭਾਗ ਨੇ ਅਚਾਨਕ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵਧਾ ਦਿੱਤੀ ਸੀ। ਇਸ ਕਾਰਨ ਵੀਰਵਾਰ ਨੂੰ 6 ਹਜ਼ਾਰ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਪਰ ਇਸ ਤੋਂ ਪਹਿਲਾਂ ਰੋਜ਼ਾਨਾ ਜਾਰੀ ਹੋਣ ਵਾਲੇ ਮੌਤਾਂ ਦੇ ਅੰਕੜੇ ਲਗਭਗ 2000 ਦੇ ਆਸ -ਪਾਸ ਹੁੰਦੇ ਸਨ। ਅਜਿਹੀ ਸਥਿਤੀ ਵਿਚ ਅੱਜ ਮਰਨ ਵਾਲਿਆਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਇਆ ਹੈ।
[caption id="attachment_505381" align="aligncenter" width="300"]
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 91702 ਨਵੇਂ ਮਾਮਲੇ , 3,403 ਲੋਕਾਂ ਦੀ ਮੌਤ[/caption]
ਸਿਹਤ ਵਿਭਾਗ ਤੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਸਮੇਂ ਕੁਲ 11,21,671 ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ 134580 ਵਿਅਕਤੀ ਕੋਰੋਨਾ ਤੋਂ ਠੀਕ ਹੋਏ ਹਨ।ਜਿਸ ਤੋਂ ਬਾਅਦ ਦੇਸ਼ ਵਿਚ ਕੋਰੋਨਾ ਨੂੰ ਹਰਾਉਣ ਵਾਲੇ ਲੋਕਾਂ ਦੀ ਗਿਣਤੀ 2,77,90,073 ਹੋ ਗਈ ਹੈ।ਇਸਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ, 32,74,672 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 246085649 ਲੋਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ।
[caption id="attachment_505380" align="aligncenter" width="300"]
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 91702 ਨਵੇਂ ਮਾਮਲੇ , 3,403 ਲੋਕਾਂ ਦੀ ਮੌਤ[/caption]
ਪੜ੍ਹੋ ਹੋਰ ਖ਼ਬਰਾਂ : ਅਧਿਆਪਕਾਂ ਵੱਲੋਂ ਸਕੂਲ 'ਚ ਹੀ ਨਾਬਾਲਿਗ ਵਿਦਿਆਰਥਣ ਨਾਲ ਰੇਪ ,ਗਰਭਵਤੀ ਹੋਣ ਤੋਂ ਬਾਅਦ ਹੋਇਆ ਖੁਲਾਸਾ
ਦਿੱਲੀ ਵਿੱਚਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 305 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 44 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਸੰਕਰਮਿਤ ਵਿਅਕਤੀਆਂ ਦੀ ਕੁੱਲ ਸੰਖਿਆ 1430433 ਹੋ ਗਈ ਹੈ। ਉਸੇ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 4212 ਹੋ ਗਈ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਹੁਣ ਤੱਕ 24748 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ, 560 ਮਰੀਜ਼ਾਂ ਨੂੰ ਕੋਰੋਨਾ ਤੋਂ ਇਲਾਜ਼ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕੁੱਲ ਠੀਕ ਹੋਏ ਮਰੀਜ਼ਾਂ ਦੀ ਗਿਣਤੀ 1401473 ਹੋ ਗਈ ਹੈ।
-PTCNews