ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 1.86 ਲੱਖ ਨਵੇਂ ਕੇਸ, 3660 ਮੌਤਾਂ
ਨਵੀਂ ਦਿੱਲੀ : ਦੇਸ਼ ਵਿਚ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਪਰ ਮੌਤਾਂ ਦੀ ਗਿਣਤੀ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ 2 ਲੱਖ ਤੋਂ ਵੀ ਘੱਟ ਕੇਸ ਸਾਹਮਣੇ ਆਏ ਹਨ। ਇਹ 44 ਦਿਨਾਂ ਵਿਚ ਸਭ ਤੋਂ ਘੱਟ ਅੰਕੜਾ ਹੈ। ਹਾਲਾਂਕਿ ਮੌਤਾਂ ਦਾ ਅੰਕੜਾ ਅਜੇ ਵੀ 3500 ਤੋਂ ਉਪਰ ਹੈ। ਕਰਨਾਟਕ ਵਿਚ ਸਭ ਤੋਂ ਵੱਧ ਮੌਤਾਂ ਹੋਈਆਂ ਅਤੇ ਤਾਮਿਲਨਾਡੂ ਦੂਜੇ ਨੰਬਰ 'ਤੇ ਹੈ।
[caption id="attachment_501098" align="aligncenter" width="300"]
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 1.86 ਲੱਖ ਨਵੇਂ ਕੇਸ, 3660 ਮੌਤਾਂ[/caption]
ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ ਲੌਕਡਾਊਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ , ਦਿੱਤੀ ਇਹ ਰਾਹਤ
ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 1,86,364 ਨਵੇਂ ਕੇਸ ਸਾਹਮਣੇ ਆਏ ਹਨ ਅਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 3,660 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਰਿਕਵਰੀ ਦੀ ਦਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 2,59,459 ਕੋਰੋਨਾ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
[caption id="attachment_501097" align="aligncenter" width="300"]
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 1.86 ਲੱਖ ਨਵੇਂ ਕੇਸ, 3660 ਮੌਤਾਂ[/caption]
ਕੇਂਦਰੀ ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕਰਦੇ ਹੋਏ ਦੱਸਿਆ ਕਿ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 2,75,55,457 ਹੋ ਗਈ ਹੈ, ਜਿਸ 'ਚੋਂ 3,18,895 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ 23,43,152 ਹੈ। ਹੁਣ ਤੱਕ 2,48,93,410 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 20,57,20,660 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।
[caption id="attachment_501095" align="aligncenter" width="301"]
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 1.86 ਲੱਖ ਨਵੇਂ ਕੇਸ, 3660 ਮੌਤਾਂ[/caption]
ਪੜ੍ਹੋ ਹੋਰ ਖ਼ਬਰਾਂ : ਮਾਸਕ ਨਾ ਪਾਉਣ 'ਤੇ ਪੁਲਿਸ ਨੇ ਨੌਜਵਾਨ ਦੇ ਹੱਥ ਅਤੇ ਪੈਰ 'ਚ ਠੋਕੇ ਕਿੱਲ
ਦੱਸ ਦੇਈਏ ਕਿ ਵੀਰਵਾਰ ਨੂੰ ਮਹਾਰਾਸ਼ਟਰ ਵਿਚ ਕੋਵਿਡ -19 ਦੇ 21,273 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਰਾਜ ਵਿਚ ਸੰਕਰਮਣ ਦੇ ਕੁੱਲ ਮਾਮਲੇ 56,72,180 ਹੋ ਗਏ, ਜਦੋਂ ਕਿ 425 ਮਰੀਜ਼ਾਂ ਦੀ ਮੌਤ ਹੋ ਗਈ, ਰਾਜਾਂ ਵਿਚ ਮਹਾਂਮਾਰੀ ਦੇ ਕਾਰਨ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 92,225 ਹੋ ਗਈ। ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ।
-PTCNews