Sat, Jun 14, 2025
Whatsapp

Coronavirus: ਮਹਾਰਾਸ਼ਟਰ 'ਚ ਮਿਲੇ ਕੋਰੋਨਾ ਵਾਇਰਸ ਦੇ 2 ਹੋਰ ਨਵੇਂ ਮਰੀਜ਼, ਲੋਕਾਂ 'ਚ ਡਰ ਦਾ ਮਾਹੌਲ

Reported by:  PTC News Desk  Edited by:  Shanker Badra -- March 12th 2020 02:40 PM -- Updated: March 12th 2020 03:34 PM
Coronavirus: ਮਹਾਰਾਸ਼ਟਰ 'ਚ ਮਿਲੇ ਕੋਰੋਨਾ ਵਾਇਰਸ ਦੇ 2 ਹੋਰ ਨਵੇਂ ਮਰੀਜ਼, ਲੋਕਾਂ 'ਚ ਡਰ ਦਾ ਮਾਹੌਲ

Coronavirus: ਮਹਾਰਾਸ਼ਟਰ 'ਚ ਮਿਲੇ ਕੋਰੋਨਾ ਵਾਇਰਸ ਦੇ 2 ਹੋਰ ਨਵੇਂ ਮਰੀਜ਼, ਲੋਕਾਂ 'ਚ ਡਰ ਦਾ ਮਾਹੌਲ

Coronavirus:ਮਹਾਰਾਸ਼ਟਰ 'ਚ ਮਿਲੇ ਕੋਰੋਨਾ ਵਾਇਰਸ ਦੇ 2 ਹੋਰ ਨਵੇਂ ਮਰੀਜ਼, ਲੋਕਾਂ 'ਚ ਡਰ ਦਾ ਮਾਹੌਲ:ਮੁੰਬਈ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਮੁੰਬਈ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮੁੰਬਈ 'ਚ 2 ਲੋਕ ਕੋਰੋਨਾ ਵਾਇਰਸ ਤੋਂ ਪਾਜੀਟਿਵ ਪਾਏ ਗਏ ਹਨ। ਸਿਹਤ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਮੁੰਬਈ 'ਚ ਕੋਰੋਨਾ ਵਾਇਰਸ ਦੇ ਇਹ ਪਹਿਲੇ ਮਾਮਲੇ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ ਕੁੱਲ 7 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਦੋਵਾਂ ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 62 ਹੋ ਗਈ ਹੈ। ਦੂਜੇ ਪਾਸੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਕੋਰੋਨਾ ਵਾਇਰਸ ਟੈਸਟ 'ਚ ਜਿਹੜੇ ਲੋਕ ਪਾਜੀਟਿਵ ਪਾਏ ਗਏ ਹਨ, ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਯਾਤਰੀਆਂ 'ਤੇ ਨਿਗਰਾਨੀ ਵਧਾਉਣ ਲਈ ਹਵਾਈ ਅੱਡਿਆਂ ਅਤੇ ਬੰਦਰਗਾਹਾਂ 'ਤੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ  ਅੱਜ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ। ਕੋਰੋਨਾ ਵਾਇਰਸ ਦੀ ਲਪੇਟ 'ਚ ਹੁਣ ਤੱਕ ਦੁਨੀਆ ਦੇ 113 ਦੇਸ਼ ਆ ਚੁੱਕੇ ਹਨ। ਜਿਸ ਕਾਰਨ ਹਜ਼ਾਰਾਂ ਲੋਕਾਂ 'ਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 126,369 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 4633 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 73 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਇਟਲੀ ‘ਚ ਅੱਜ 196 ਹੋਰ ਲੋਕਾਂ ਦੀ ਮੌਤ ਨਾਲ ਉੱਥੇ ਮ੍ਰਿਤਕਾਂ ਦੀ ਕੁਲ ਗਿਣਤੀ ਵੱਧ ਕੇ 827 ਹੋ ਗਈ ਹੈ, ਜਦਕਿ ਇਰਾਨ ‘ਚ 354, ਦੱਖਣ ਕੋਰੀਆ ‘ਚ 66, ਫਰਾਂਸ ‘ਚ 48, ਸਪੇਨ ‘ਚ 55 ਅਤੇ ਅਮਰੀਕਾ ‘ਚ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। -PTCNews


Top News view more...

Latest News view more...

PTC NETWORK