Coronavirus Updates: ਪਿਛਲੇ 24 ਘੰਟਿਆਂ 'ਚ 67,084 ਨਵੇਂ ਮਾਮਲੇ ਆਏ ਸਾਹਮਣੇ, 1,241 ਲੋਕਾਂ ਦੀ ਹੋਈ ਮੌਤ
Coronavirus Cases Update: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਪਿਛਲੇ 24 ਘੰਟਿਆਂ ਵਿੱਚ, ਭਾਰਤ ਵਿੱਚ COVID19 ਦੇ 67,084 ਨਵੇਂ ਮਾਮਲੇ ਸਾਹਮਣੇ ਆਏ ਹਨ, 1,67,882 ਠੀਕ ਹੋਏ ਹਨ ਅਤੇ 1,241 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 8,92,828 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਵਿਡ-19 ਨਾਲ 1,217 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਇਨਫੈਕਸ਼ਨ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 5,05,279 ਹੋ ਗਈ ਹੈ। ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 8,92,828 'ਤੇ ਆ ਗਈ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 2.11 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 1,02,063 ਦੀ ਕਮੀ ਆਈ ਹੈ। ਦੇਸ਼ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 96.70 ਪ੍ਰਤੀਸ਼ਤ ਹੈ। ਅੰਕੜਿਆਂ ਅਨੁਸਾਰ, ਲਾਗ ਦੀ ਰੋਜ਼ਾਨਾ ਦਰ 4.54 ਪ੍ਰਤੀਸ਼ਤ ਅਤੇ ਹਫਤਾਵਾਰੀ ਦਰ 7.57 ਪ੍ਰਤੀਸ਼ਤ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 4,10,12,869 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਤੋਂ ਮੌਤ ਦਰ 1.19 ਫੀਸਦੀ ਹੈ। ਇਸ ਦੇ ਨਾਲ ਹੀ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 170.87 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਮੱਧ ਪ੍ਰਦੇਸ਼ ਵਿੱਚ, ਬੁੱਧਵਾਰ ਨੂੰ, ਕੋਰੋਨਾ ਵਾਇਰਸ ਦੀ ਲਾਗ ਦੇ 3,226 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਸੰਕਰਮਿਤਾਂ ਦੀ ਗਿਣਤੀ 10,16,007 ਹੋ ਗਈ ਹੈ। ਸੂਬੇ 'ਚ ਪਿਛਲੇ 24 ਘੰਟਿਆਂ 'ਚ ਇਸ ਬੀਮਾਰੀ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਮੇਤ ਸੂਬੇ ਵਿੱਚ ਹੁਣ ਤੱਕ ਇਸ ਬਿਮਾਰੀ ਕਾਰਨ ਕੁੱਲ 10,673 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਪੜ੍ਹੋ ਹੋਰ ਖ਼ਬਰਾਂ: ਪ੍ਰਧਾਨ ਮੰਤਰੀ ਮੋਦੀ ਨੇ ਰਾਹੁਲ ਗਾਂਧੀ ਬਾਰੇ ਕਹੀ ਇਹ ਵੱਡੀ ਗੱਲ -PTC News