Coronavirus Updates : ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 975 ਨਵੇਂ ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਮੌਤ
ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੇਸ਼ 'ਚ ਕੋਰੋਨਾ ਦੀ ਚੌਥੀ ਲਹਿਰ ਨਹੀਂ ਆਈ ਹੈ ਪਰ ਸੰਕੇਤ ਚੰਗੇ ਨਹੀਂ ਹਨ। ਖਾਸ ਕਰਕੇ ਦਿੱਲੀ ਵਿਚ ਤਣਾਅ ਵਧ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਵਿਡ-19 ਦੇ 975 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਵਿੱਚ ਕੁੱਲ ਕੇਸਾਂ ਦੀ ਗਿਣਤੀ 4,30,40,947 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੁੱਲ 796 ਠੀਕ ਹੋਏ ਅਤੇ ਚਾਰ ਮੌਤਾਂ ਹੋਈਆਂ ਹਨ। ਅੰਕੜਿਆਂ ਮੁਤਾਬਕ ਦੇਸ਼ 'ਚ ਕੋਵਿਡ-19 ਦੇ ਸਰਗਰਮ ਮਾਮਲੇ ਸ਼ੁੱਕਰਵਾਰ ਨੂੰ 11,366 ਹੋ ਗਏ। ਦੇਸ਼ ਵਿੱਚ ਹੁਣ ਤੱਕ 4,25,07,834 ਲੋਕ ਇਸ ਮਹਾਂਮਾਰੀ ਤੋਂ ਠੀਕ ਹੋ ਚੁੱਕੇ ਹਨ, ਜਦੋਂ ਕਿ 5,21,747 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਲਈ 3,00,918 ਨਮੂਨੇ ਦੇ ਟੈਸਟ ਕੀਤੇ ਗਏ ਸਨ, ਕੱਲ੍ਹ ਤੱਕ ਕੁੱਲ 83,14,78,288 ਨਮੂਨੇ ਦੇ ਟੈਸਟ ਕੀਤੇ ਗਏ ਹਨ। ਪਿਛਲੇ 24 ਘੰਟਿਆਂ 'ਚ 6,89,724 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ, ਜਦਕਿ ਹੁਣ ਤੱਕ 1,86,38,31,723 ਕੋਰੋਨਾ ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ। ਦਿੱਲੀ ਵਿੱਚ ਕੋਵਿਡ-19 ਦੇ 366 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਇਨਫੈਕਸ਼ਨ ਦੀ ਦਰ 3.95 ਫੀਸਦੀ ਤੱਕ ਵਧ ਗਈ ਹੈ। ਪਿਛਲੇ ਕੁਝ ਦਿਨਾਂ ਵਿੱਚ, ਦਿੱਲੀ ਵਿੱਚ ਕੋਵਿਡ ਦੇ ਮਾਮਲਿਆਂ ਅਤੇ ਸੰਕਰਮਣ ਦਰ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸ਼ਹਿਰ ਵਿੱਚ ਕੁੱਲ 685 ਕੋਵਿਡ ਮਰੀਜ਼ ਹੋਮ ਕੁਆਰੰਟੀਨ ਅਧੀਨ ਹਨ। ਹਸਪਤਾਲਾਂ ਵਿੱਚ ਕੋਵਿਡ ਦੇ ਮਰੀਜ਼ਾਂ ਲਈ 9,735 ਬੈੱਡ ਹਨ ਅਤੇ ਇਨ੍ਹਾਂ ਵਿੱਚੋਂ 51 (0.52 ਫੀਸਦੀ) ਅਜੇ ਵੀ ਭਰੇ ਹੋਏ ਹਨ। ਇਹ ਵੀ ਪੜ੍ਹੋ: ਕਿਸਾਨਾਂ ਦੇ ਖਾਤਿਆਂ 'ਚ ਅੱਜ 2000 ਕਰੋੜ ਰੁਪਏ ਹੋਣਗੇ ਟਰਾਂਸਫਰ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਇਕ ਬਿਆਨ 'ਚ ਕਿਹਾ, 'ਦਿੱਲੀ ਸਰਕਾਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਸਰਕਾਰ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ। ਅਸੀਂ ਆਪਣੇ ਸਿਹਤ ਢਾਂਚੇ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਵਿੱਚ ਸਾਰੇ ਹਸਪਤਾਲਾਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ। ਗੌਰਤਲਬ ਹੈ ਕਿ ਬੀਤੇ ਦਿਨੀ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 949 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ, ਜੋ ਕੱਲ੍ਹ ਨਾਲੋਂ 5.7 ਫੀਸਦੀ ਘੱਟ ਹੈ। ਸਰਕਾਰ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 6 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ 810 ਲੋਕ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। -PTC News