Thu, Nov 14, 2024
Whatsapp

ਭ੍ਰਿਸ਼ਟਾਚਾਰ ਮਾਮਲਾ: ਵਿਜੇ ਸਿੰਗਲਾ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਮਿਲੀ ਜ਼ਮਾਨਤ

Reported by:  PTC News Desk  Edited by:  Riya Bawa -- July 08th 2022 11:27 AM -- Updated: July 08th 2022 01:34 PM
ਭ੍ਰਿਸ਼ਟਾਚਾਰ ਮਾਮਲਾ: ਵਿਜੇ ਸਿੰਗਲਾ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲਾ: ਵਿਜੇ ਸਿੰਗਲਾ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਮਿਲੀ ਜ਼ਮਾਨਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ਵਿਚ ਵਿਜੇ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਸ ਤੋਂ ਕੋਈ ਵਸੂਲੀ ਨਹੀਂ ਹੋਈ ਹੈ। ਉੱਥੇ ਹੀ ਜਿਸ ਕਾਲ ਰਿਕਾਰਡਿੰਗ 'ਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ, ਉਸ ਦੇ ਲਈ ਸਿੰਗਲਾ ਨੇ ਵੁਆਇਸ ਸੈਂਪਲ ਦੇ ਦਿੱਤਾ ਹੈ। ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਨਾ ਤਾਂ ਉਸ ਕੋਲੋਂ ਪੈਸੇ ਬਰਾਮਦ ਹੋਏ ਹਨ ਅਤੇ ਨਾ ਹੀ ਰਿਕਾਰਡਿੰਗ ਵਿਚ ਉਸ ਦੀ ਆਵਾਜ਼ ਦਾ ਕੋਈ ਸਪੱਸ਼ਟ ਸਬੂਤ ਹੈ। ਇਸ 'ਤੇ ਸਰਕਾਰੀ ਵਕੀਲ ਇਹ ਸਪੱਸ਼ਟ ਨਹੀਂ ਕਰ ਸਕਿਆ ਕਿ ਉਹ ਜ਼ਮਾਨਤ ਦਾ ਵਿਰੋਧ ਕਰ ਰਹੇ ਹਨ ਜਾਂ ਨਹੀਂ। ਹਾਈ ਕੋਰਟ ਨੇ ਉਸ ਨੂੰ ਸਰਕਾਰ ਤੋਂ ਪੁੱਛਣ ਦਾ ਹੁਕਮ ਦਿੰਦੇ ਹੋਏ ਜ਼ਮਾਨਤ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਡਾ: ਵਿਜੇ ਸਿੰਗਲਾ ਦੀ ਜ਼ਮਾਨਤ ਪਟੀਸ਼ਨ 'ਤੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰੀ ਵਕੀਲ ਨੂੰ ਸਮਾਂ ਦਿੱਤਾ ਸੀ। ਉਦੋਂ ਵੀ ਸਰਕਾਰੀ ਵਕੀਲ ਨੂੰ ਇਹ ਸਪੱਸ਼ਟ ਨਹੀਂ ਸੀ ਕਿ ਉਸ ਨੇ ਜ਼ਮਾਨਤ ਦਾ ਵਿਰੋਧ ਕੀਤਾ ਸੀ ਜਾਂ ਨਹੀਂ। ਹਾਈ ਕੋਰਟ ਨੇ ਆਪਣੇ ਸੀਨੀਅਰ ਯਾਨੀ ਸਰਕਾਰ ਨੂੰ ਇਸ ਬਾਰੇ ਪੁੱਛ-ਪੜਤਾਲ ਕਰਨ ਲਈ ਕਿਹਾ ਸੀ। ਹਾਲਾਂਕਿ ਉਹ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਹਾਈ ਕੋਰਟ ਲੈ ਗਏ। ਹਾਈਕੋਰਟ ਦੀ ਫਟਕਾਰ ਤੋਂ ਬਾਅਦ ਸਰਕਾਰੀ ਵਕੀਲ ਨੇ ਹੋਰ ਸਮਾਂ ਮੰਗਿਆ ਸੀ। ਗੌਰਤਲਬ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਿੰਗਲਾ ਸਿਹਤ ਮੰਤਰੀ ਬਣੇ ਸਨ। ਹਾਲਾਂਕਿ, ਸੀਐਮ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਬਰਖਾਸਤ ਕਰ ਦਿੱਤਾ ਸੀ । ਉਨ੍ਹਾਂ 'ਤੇ ਦੋਸ਼ ਸਨ ਕਿ ਉਨ੍ਹਾਂ ਨੇ ਸਿਹਤ ਵਿਭਾਗ ਦੇ ਹਰ ਕੰਮ 'ਚ 1 ਫੀਸਦੀ ਕਮਿਸ਼ਨ ਮੰਗਿਆ ਸੀ। ਹਾਲਾਂਕਿ ਸਿੰਗਲਾ ਦਾ ਤਰਕ ਹੈ ਕਿ ਉਸ ਕੋਲੋਂ ਨਾ ਤਾਂ ਕੋਈ ਵਸੂਲੀ ਹੋਈ ਹੈ ਅਤੇ ਨਾ ਹੀ ਉਸ ਨੇ ਕਿਸੇ ਤੋਂ ਕੋਈ ਪੈਸੇ ਮੰਗੇ ਹਨ। ਉਸ ਨੇ ਜਾਂਚ ਲਈ ਆਪਣੀ ਆਵਾਜ਼ ਦਾ ਸੈਂਪਲ ਵੀ ਦਿੱਤਾ ਸੀ। -PTC News


Top News view more...

Latest News view more...

PTC NETWORK