ਭਾਰਤੀ ਸਿੰਘ ਖਿਲਾਫ਼ ਅਣਗਿਣਤ ਮਾਮਲੇ ਦਰਜ ਹੋਣੇ ਚਾਹੀਦੇ : ਅਨੁਰਾਧਾ ਭਾਰਗਵ
ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਬ੍ਰਿਗੇਡ ਦੀ ਮੁੱਖ ਸੇਵਾਦਾਰ ਬੀਬੀ ਅਨੁਰਾਧਾ ਭਾਰਗਵ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਉੱਥੇ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਮੁਲਾਕਾਤ ਵੀ ਕੀਤੀ ਗਈ। ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਬਹੁਤ ਵਾਰ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਚੁੱਕੇ ਹਾਂ ਤੇ ਜੰਤਰ-ਮੰਤਰ ਉਤੇ ਵੀ ਸਾਡੇ ਵੱਲੋਂ ਇਸ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਸ੍ਰੀ ਗੁਰੂ ਤੇਗ ਬਹਾਦਰ ਬ੍ਰਿਗੇਡ ਦੀ ਮੁਖੀ ਸੇਵਾਦਾਰ ਬੀਬੀ ਅਨੁਰਾਧਾ ਭਾਰਗਵ ਦਾ ਕਹਿਣਾ ਹੈ ਕਿ ਇਸ ਤੋਂ ਬਾਅਦ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕਵਾਇਦ ਸ਼ੁਰੂ ਕੀਤੀ ਗਈ ਸੀ। ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਭਾਰਗਵ ਨੇ ਕਿਹਾ ਕਿ ਇਥੇ ਆ ਕੇ ਬਹੁਤ ਸਕੂਨ ਮਿਲਦਾ ਹੈ। ਅਸੀਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਵੀ ਕੀਤੀ ਹੈ ਅਤੇ ਬੀਤੇ ਦਿਨ ਕਾਮੇਡੀ ਕਲਾਕਾਰ ਭਾਰਤੀ ਸਿੰਘ ਵੱਲੋਂ ਦਿੱਤੇ ਗਏ ਬਿਆਨ ਉਤੇ ਬੋਲਦੇ ਹੋਏ ਬੀਬੀ ਅਨੁਰਾਧਾ ਭਾਰਗਵ ਨੇ ਕਿਹਾ ਕਿ ਸਿੱਖਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਇਸ ਤਰ੍ਹਾਂ ਦੇ ਲੋਕ ਬਣਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਉਹ ਸਿੱਖਾਂ ਦੀ ਬੇਟੀ ਹੈ ਤਾਂ ਉਸ ਨੂੰ ਦਾੜ੍ਹੀ ਅਤੇ ਮੁੱਛਾਂ ਦੀ ਪਰਿਭਾਸ਼ਾ ਵੀ ਪਤਾ ਹੋਣੀ ਚਾਹੀਦੀ ਹੈ। ਭਾਰਤੀ ਸਿੰਘ ਉਤੇ ਅਣਗਣਿਤ ਮਾਮਲੇ ਦਰਜ ਹੋਣੇ ਚਾਹੀਦੇ ਹਨ। ਬੀਬੀ ਅਨੁਰਾਧਾ ਭਾਰਗਵ ਨੇ ਅੱਗੇ ਕਿਹਾ ਕਿ ਅਸੀਂ ਲਗਾਤਾਰ ਹੀ ਯਤਨ ਕਰ ਰਹੇ ਹਾਂ ਕਿ ਹੋਰਨਾਂ ਸਟੇਟਾਂ 'ਚ ਵੀ ਪੰਜਾਬ ਅਤੇ ਪੰਜਾਬੀਅਤ ਅਤੇ ਗੁਰੂ ਸਾਹਿਬਾਨਾਂ ਦੀ ਸਿੱਖਿਆ ਨੂੰ ਪੜ੍ਹਾਇਆ ਜਾਵੇ। ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਸਤੇ ਹੁਣ ਸਾਰੀ ਸਿਆਸੀ ਪਾਰਟੀਆਂ ਤੇ ਧਾਰਮਿਕ ਜਥੇਬੰਦੀਆਂ ਇਕਜੁੱਟ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਐਸਜੀਪੀਸੀ ਦੀ ਮੰਗ ਹੈ ਕਿ ਭਾਰਤੀ ਸਿੰਘ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਭਾਰਤੀ ਸਿੰਘ ਖ਼ਿਲਾਫ਼ ਅੰਮ੍ਰਿਤਸਰ ਵਿੱਚ 295ਏ ਦਾ ਕੇਸ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਅਨੁਸਾਰ ਭਾਰਤੀ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਪਰ ਜਿੰਨੀ ਜਲਦੀ ਹੋ ਸਕੇ ਭਾਰਤੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ। ਭਾਰਤੀ ਸਿੰਘ ਨੇ ਸਿੱਖਾਂ ਦੇ ਵਿਰੁੱਧ ਜੋ ਸ਼ਬਦਾਵਲੀ ਵਰਤੀ ਹੈ, ਉਸ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਪੁਲਿਸ ਪਰਮਿੰਦਰ ਸਿੰਘ ਪੰਡਾਲ ਨੇ ਦੱਸਿਆ ਕਿ ਇਸ ਸਬੰਧੀ ਐਸਜੀਪੀਸੀ ਵੱਲੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਉਸ ਦੇ ਆਧਾਰ 'ਤੇ ਅਦਾਕਾਰ ਭਾਰਤੀ ਸਿੰਘ ਖ਼ਿਲਾਫ਼ ਐਫ.ਆਈ.ਆਰ. ਕਰ ਲਈ ਗਈ ਹੈ। ਅਗਲੀ ਕਾਨੂੰਨੀ ਕਾਰਵਾਈ ਜਲਦ ਕੀਤੀ ਜਾਵੇਗੀ। ਇਹ ਵੀ ਪੜ੍ਹੋ : ਮਾਨਾਂਵਾਲਾ 'ਚ ਗੋਲ਼ੀ ਮਾਰ ਕੇ ਨੌਜਵਾਨ ਦੀ ਕੀਤੀ ਹੱਤਿਆ