Wed, Nov 13, 2024
Whatsapp

ਮੂਸੇਵਾਲਾ ਦੇ ਮੈਨੇਜਰ ਸ਼ਾਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

Reported by:  PTC News Desk  Edited by:  Jasmeet Singh -- July 07th 2022 02:46 PM -- Updated: July 07th 2022 02:53 PM
ਮੂਸੇਵਾਲਾ ਦੇ ਮੈਨੇਜਰ ਸ਼ਾਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

ਮੂਸੇਵਾਲਾ ਦੇ ਮੈਨੇਜਰ ਸ਼ਾਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

ਨੇਹਾ ਸ਼ਰਮਾ, 7 ਜੁਲਾਈ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਵਕੀਲ ਨੇ ਅੱਜ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਕੋਰਟ 'ਚ ਦਲੀਲ ਦਿੱਤੀ ਕਿ ਪੁਲਿਸ ਨੇ ਸ਼ਗਨਪ੍ਰੀਤ ਦਾ ਨਾਮ 10 ਅਪ੍ਰੈਲ ਨੂੰ ਜਾ ਕੇ ਦਰਜ ਕੀਤਾ ਜਦਕਿ ਸ਼ਗਨਪ੍ਰੀਤ 6 ਅਪ੍ਰੈਲ ਨੂੰ ਆਸਟ੍ਰੇਲੀਆ ਚਲਾ ਗਿਆ ਸੀ। ਵਕੀਲ ਨੇ ਕਿਹਾ ਕਿ ਦਿੱਲੀ ਵਿੱਚ ਇੱਕ ਹੋਰ ਮਾਮਲੇ ਵਿੱਚ ਮੁਲਜ਼ਮਾਂ ਨੇ ਆਪਣੇ ਖੁਲਾਸਾ ਬਿਆਨ ਵਿੱਚ ਸ਼ਗਨਪ੍ਰੀਤ ਦਾ ਨਾਮ ਲਿਆ ਅਤੇ ਐਫਆਈਆਰ ਦਰਜ ਕਰਵਾ ਦਿੱਤੀ। ਇਹ ਵੀ ਪੜ੍ਹੋ: ਪਾਕਿਸਤਾਨ 'ਚ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ ਬੀਤੀ 4 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਹੁਕਮ ਦਿੱਤਾ ਸੀ ਕਿ ਸ਼ਗਨਪ੍ਰੀਤ ਨੂੰ ਭਾਰਤ ਆ ਕੇ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ। ਜਿਸਤੇ ਅੱਜ ਸੁਣਵਾਈ ਦੌਰਾਨ ਸ਼ਾਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਪੁਲਿਸ ਕੋਲ ਸ਼ਗਨਪ੍ਰੀਤ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਫਿਰ ਇਹ ਐਫਆਈਆਰ ਕਿਸ ਆਧਾਰ 'ਤੇ ਹੋਈ, ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਭਾਰਤ ਆ ਕੇ ਜਾਂਚ 'ਚ ਸ਼ਾਮਲ ਹੋਣਾ ਚਾਹੁੰਦਾ ਹੈ ਪਰ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਉਸ ਦੀ ਜਾਨ ਨੂੰ ਖ਼ਤਰਾ ਹੈ। ਸ਼ਗਨਪ੍ਰੀਤ ਦੇ ਵਕੀਲ ਵਿਨੋਦ ਘਈ ਨੇ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕੀਤਾ ਅਤੇ ਸੀਨੀਅਰ ਵਕੀਲ ਘਈ ਨੇ ਅਦਾਲਤ ਨੂੰ ਦੱਸਿਆ ਕਿ ਸ਼ਗਨਪ੍ਰੀਤ ਦੇ ਆਸਟ੍ਰੇਲੀਆ ਜਾਣ ਤੋਂ ਬਾਅਦ ਉਸ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਉਸ ਦਾ ਨਾਂ ਨਹੀਂ ਸੀ। ਜਦੋਂ ਅਦਾਲਤ ਨੇ ਪੁੱਛਿਆ ਕਿ ਵਿਦੇਸ਼ ਜਾਣ ਦਾ ਕੀ ਮਕਸਦ ਹੈ ਤਾਂ ਵਕੀਲ ਨੇ ਕਿਹਾ ਕਿ ਉਸ ਦਾ ਫਰਵਰੀ 'ਚ ਵੀਜ਼ਾ ਲੱਗ ਗਿਆ ਸੀ ਅਤੇ ਉਹ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਗਿਆ ਹੈ। ਵਿੱਕੀ ਮਿੱਡੂਖੇੜਾ ਦੇ ਭਰਾ ਵੱਲੋਂ ਨਿਯੁਕਤ ਵਕੀਲ ਨੇ ਦੱਸਿਆ ਕਿ 28 ਮਾਰਚ ਨੂੰ ਦਿੱਲੀ ਪੁਲਿਸ ਨੇ ਇਸ ਮਾਮਲੇ 'ਚ 2 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ 2 ਅਪ੍ਰੈਲ ਨੂੰ ਸ਼ਗਨਪ੍ਰੀਤ ਦੁਬਈ ਤੋਂ ਵਾਪਸ ਆਇਆ ਸੀ ਅਤੇ 5 ਅਪ੍ਰੈਲ ਨੂੰ ਫਿਰ ਆਸਟ੍ਰੇਲੀਆ ਚਲਾ ਗਿਆ। ਅਦਾਲਤ ਨੇ ਪੁੱਛਿਆ ਕਿ ਗੌਰਵ ਪਟਿਆਲ ਨਾਲ ਸ਼ਗਨਪ੍ਰੀਤ ਦਾ ਕੀ ਸਬੰਧ ਹੈ ਅਤੇ ਮਕਸਦ ਕੀ ਹੈ। ਦੂਜੇ ਧਿਰ ਦੇ ਵਕੀਲ ਨੇ ਦੱਸਿਆ ਕਿ ਸ਼ਗਨਪ੍ਰੀਤ 2 ਅਪ੍ਰੈਲ ਨੂੰ ਦੁਬਈ ਤੋਂ ਭਾਰਤ ਆਇਆ ਸੀ, ਫਿਰ 6 ਅਪ੍ਰੈਲ ਨੂੰ ਅਜਿਹਾ ਕੀ ਹੋਇਆ ਕਿ ਉਹ ਆਸਟ੍ਰੇਲੀਆ ਚਲਾ ਗਿਆ। ਫ਼ਿਲਹਾਲ ਅਦਾਲਤ ਨੇ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਨੇ ਵਿੱਕੀ ਮਿੱਡੂ ਖੇੜਾ ਮਾਮਲੇ 'ਚ ਪੰਜਾਬ ਪੁਲਿਸ ਦੀ ਜਾਂਚ 'ਤੇ ਵੀ ਸਵਾਲ ਚੁੱਕੇ। ਕੋਰਟ ਨੇ ਕਿਹਾ ਕਿ ਇਸ ਮਾਮਲੇ 'ਚ ਕੀ ਪੁਲਿਸ ਨੇ ਵਿਗਿਆਨਕ ਜਾਂਚ ਕੀਤੀ ਸੀ, ਸਿਰਫ ਟਾਵਰ ਲੋਕੇਸ਼ਨ ਦੇ ਆਧਾਰ 'ਤੇ ਕਿਸੇ ਨੂੰ ਅਪਰਾਧੀ ਨਹੀਂ ਮੰਨਿਆ ਜਾ ਸਕਦਾ। ਸਰਕਾਰੀ ਵਕੀਲ ਸ਼ਗਨਪ੍ਰੀਤ ਦੇ ਟਾਵਰ ਲੋਕੇਸ਼ਨ ਦਾ ਹਵਾਲਾ ਦੇ ਰਿਹਾ ਸੀ। ਇਸ 'ਤੇ ਅਦਾਲਤ ਨੇ ਵਕੀਲ ਨੂੰ ਟੋਕਦੇ ਹੋਏ ਕਿਹਾ ਕਿ ਕੀ ਫੋਨ ਦਾ ਆਈਐਮਈਆਈ ਨੰਬਰ ਅਤੇ ਗੂਗਲ ਦੀ ਲੋਕੇਸ਼ਨ ਵੀ ਚੈੱਕ ਕੀਤੀ ਜਾਵੇ ਤਾਂ ਇਸ 'ਤੇ ਸਰਕਾਰੀ ਵਕੀਲ ਨੇ ਮੰਨਿਆ ਕਿ ਅਸੀਂ ਇਸ ਤਰ੍ਹਾਂ ਦੀ ਜਾਂਚ ਵਿਚ ਅੱਜੇ ਪਿੱਛੇ ਹਾਂ। ਇਹ ਵੀ ਪੜ੍ਹੋ: ਭਗਵੰਤ ਮਾਨ ਨਾਲ ਵਿਆਹ ਦੀ ਖ਼ਬਰ ਮਗਰੋਂ ਡਾ. ਗੁਰਪ੍ਰੀਤ ਕੌਰ ਦੇ ਮਹੱਲੇ 'ਚ ਖੁਸ਼ੀ ਦੀ ਲਹਿਰ ਅਦਾਲਤ ਨੇ ਸਰਕਾਰੀ ਵਕੀਲ ਤੋਂ ਪੁੱਛਿਆ ਕਿ ਵਿੱਕੀ ਦੇ ਕਤਲ ਪਿੱਛੇ ਕੀ ਮਕਸਦ ਹੈ। ਵਕੀਲ ਨੇ ਦੱਸਿਆ ਕਿ ਵਿੱਕੀ ਨੂੰ ਕਈ ਸਾਲ ਪਹਿਲਾਂ ਗੌਰਵ ਪਟਿਆਲ ਗੈਂਗ ਵੱਲੋਂ ਧਮਕੀਆਂ ਮਿਲੀਆਂ ਸਨ। ਅਦਾਲਤ ਨੇ ਪੁੱਛਿਆ ਕਿ ਕੀ ਸ਼ਗਨਪ੍ਰੀਤ ਕਿਸੇ ਗੈਂਗ ਨਾਲ ਜੁੜਿਆ ਹੋਇਆ ਹੈ ਤਾਂ ਵਕੀਲ ਨੇ ਕਿਹਾ ਕਿ ਨਹੀਂ ਪਰ ਗੋਲੀ ਚਲਾਉਣ ਵਾਲੇ ਨੂੰ ਸ਼ਗਨਪ੍ਰੀਤ ਨੇ ਸ਼ਰਨ ਦਿੱਤੀ ਹੋਈ ਸੀ। -PTC News


Top News view more...

Latest News view more...

PTC NETWORK