Wed, Nov 13, 2024
Whatsapp

ਬਿਕਰਮ ਸਿੰਘ ਮਜੀਠੀਆ ਦੇ ਡਰੱਗ ਕੇਸ ਮਾਮਲੇ 'ਚ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

Reported by:  PTC News Desk  Edited by:  Pardeep Singh -- April 06th 2022 02:07 PM
ਬਿਕਰਮ ਸਿੰਘ ਮਜੀਠੀਆ ਦੇ ਡਰੱਗ ਕੇਸ ਮਾਮਲੇ 'ਚ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

ਬਿਕਰਮ ਸਿੰਘ ਮਜੀਠੀਆ ਦੇ ਡਰੱਗ ਕੇਸ ਮਾਮਲੇ 'ਚ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਪਟਿਆਲਾ ਜੇਲ੍ਹ 'ਚ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਅਦਾਲਤ 'ਚ ਅਰਜ਼ੀ ਲਗਾਈ ਸੀ। ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਡੀ.ਐੱਸ ਸੋਬਤੀ, ਐੱਚ.ਐੱਸ.ਧਨੋਆ ਅਤੇ ਅਰਸ਼ਦੀਪ ਸਿੰਘ ਕਲੇਰ ਵਿਚਕਾਰ ਤਿੱਖੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਵਿੱਚ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਹਾਜ਼ਰ ਸਨ। SAD leader Bikram Majithia's judicial custody extended till March 22 ਤੁਹਾਨੂੰ ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵੱਲੋਂ ਬੈਰਕ ਨਾ ਬਦਲਣ ਸੰਬੰਧੀ ਅਦਾਲਤ ਨੂੰ ਅਪੀਲ ਕੀਤੀ ਹੈ।ਉੱਥੇ ਹੀ  ਪਟਿਆਲਾ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਵੱਲੋਂ ਅਦਾਲਤ 'ਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਿਆ।ਉਨ੍ਹਾਂ ਨੇ ਕਿਹਾ ਹੈ ਕਿ ਜੇਲ੍ਹ ਦੇ ਕਾਨੂੰਨ ਮੁਤਾਬਿਕ ਉਹ ਆਪਣੀ ਡਿਊਟੀ ਠੀਕ ਢੰਗ ਨਾਲ ਨਿਭਾ ਰਹੇ ਹਨ। Bikram-Singh-Majithia’s-bail-plea-dismissed-5 ਇਹ ਵੀ ਪੜ੍ਹੋ:ਭਗਵੰਤ ਮਾਨ ਵੱਲੋਂ ਵਿਦਿਆਰਥੀਆਂ ਨੂੰ ਵੱਡੀ ਰਾਹਤ- ਸਰਟੀਫਿਕੇਟ ਲੈਣ ਲਈ ਹੁਣ ਦੇਣੇ ਪੈਣਗੇ ਸਿਰਫ਼ 100 ਰੁਪਏ -PTC News


Top News view more...

Latest News view more...

PTC NETWORK