ਗੈਂਗਸਟਰ ਟੀਨੂੰ ਦੀ ਮਦਦ ਕਰਨ ਵਾਲੇ ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਨੇ ਭੇਜਿਆ ਜੇਲ੍ਹ
ਚੰਡੀਗੜ੍ਹ, 19 ਅਕਤੂਬਰ: ਅੱਜ ਜਿੱਥੇ ਮਾਨਸਾ ਪੁਲਿਸ ਦੀ ਗ੍ਰਿਫ਼ਤ ਤੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ, ਉੱਥੇ ਹੀ ਦੂਜੇ ਪਾਸੇ ਟੀਨੂੰ ਨੂੰ ਭਜਾਉਣ ਵਿੱਚ ਮਦਦ ਕਰਨ ਵਾਲੇ 3 ਮੁਲਜ਼ਮਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਤਿੰਨਾਂ ਮੁਲਜ਼ਮਾਂ ਰਾਜਵੀਰ, ਰਜਿੰਦਰਾ ਅਤੇ ਕੁਲਦੀਪ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਗੈਂਗਸਟਰ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ, ਇਹ ਤਿੰਨੇ ਅਪਰਾਧੀ ਲੁਧਿਆਣਾ ਦੇ ਰਹਿਣ ਵਾਲੇ ਹਨ, ਜਿਨ੍ਹਾਂ 'ਤੇ ਟੀਨੂੰ ਨੂੰ ਭੱਜਣ 'ਚ ਮਦਦ ਕਰਨ ਦਾ ਦੋਸ਼ ਸੀ। ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਦਿੱਲੀ ਦੀ ਸਪੈਸ਼ਲ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਟੀਨੂੰ ਮਾਨਸਾ ਦੇ ਸੀਆਈਏ ਸਟਾਫ ਦੀ ਗ੍ਰਿਫਤ ਤੋਂ ਫਰਾਰ ਹੋ ਗਿਆ ਸੀ। ਦੀਪਕ ਕੁਮਾਰ ਉਰਫ ਟੀਨੂੰ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਹੈ ਤੇ ਉਸਦੇ ਪਿਤਾ ਪੇਂਟਰ ਵਜੋਂ ਕੰਮ ਕਰਦੇ ਹਨ। ਟੀਨੂੰ ਖਿਲਾਫ ਹਰਿਆਣਾ, ਪੰਜਾਬ, ਚੰਡੀਗੜ੍ਹ, ਰਾਜਸਥਾਨ, ਦਿੱਲੀ ਵਿਚ ਕਤਲ, ਕਤਲ ਦੀ ਕੋਸ਼ਿਸ਼ ਸਮੇਤ 35 ਤੋਂ ਵੱਧ ਕੇਸ ਦਰਜ ਹਨ। ਇਹ ਵੀ ਪੜ੍ਹੋ: ਵੇਰਕਾ ਦਾ ਅਤਿ-ਆਧੁਨਿਕ ਦੁੱਧ ਪ੍ਰਾਸੈਸਿੰਗ ਤੇ ਬਟਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ -PTC News