ਮਿਲਖਾ ਸਿੰਘ ਹਸਪਤਾਲ ਮੁਹਾਲੀ ’ਚ ਦਾਖਲ, ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸਿਹਤਯਾਬੀ ਦੀ ਕਾਮਨਾ
ਖੇਡ ਜਗਤ ਦੀ ਪ੍ਰਸਿੱਧ ਹਸਤੀ ਮਿਲਖਾ ਸਿੰਘ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮਿਲਖਾ ਸਿੰਘ ਕੁੁੱਝ ਦਿਨ ਪਹਿਲਾਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਅਤੇ ਉਹ ਆਪਣੇ ਘਰ ਵਿਚ ਹੀ ਇਕਾਂਤਵਾਸ ਸਨ ਪਰ ਉਨ੍ਹਾਂ ਦਾ ਆਕਸੀਜਨ ਲੈਵਲ ਥੱਲੇ ਡਿੱਗਣ ਕਾਰਨ ਅੱਜ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਸਥਿਤੀ ਸਥਿਰ ਬਣੀ ਹੋਈ ਹੈ।
Read more :ਚੰਡੀਗੜ੍ਹ ਪ੍ਰਸ਼ਾਸਨ ਫੈਸਲਾ,ਇਹਨਾਂ ਨਿਯਮਾਂ ਤਹਿਤ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ ਉਥੇ ਹੀ ਮਿਲਖਾ ਸਿੰਘ ਦੇ ਹਸਪਤਾਲ 'ਚ ਚ ਭਰਤੀ ਹੋਣ ਦੀ ਜਾਣਕਾਰੀ ਮਿਲਣ 'ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਹਨਾਂ ਦੇ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।Wishing speedy recovery to ‘Flying Sikh’ Milkha Singh Ji who has been admitted in hospital in Mohali for #Covid19 treatment. Get well soon Sir! pic.twitter.com/Kthbqqrkk2 — Capt.Amarinder Singh (@capt_amarinder) May 24, 2021